ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਮੰਗਾਂ ਸਬੰਧੀ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨ ਲਈ 2/3 ਅਕਤੂਬਰ ਨੂੰ ਇੱਕ ਵੱਡਾ ਰੋਸ ਮਾਰਚ ਕੱਢਣਾ ਸਮੇਂ ਦੀ ਲੋੜ ਵਾਲਾਂ ਪੈਂਤੜਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਤੇ ਕੁਝ ਹੋਰ ਮੰਗਾਂ ਨੂੰ ਲੈਕੇ ਚੰਡੀਗੜ੍ਹ ਦੀਆਂ ਬਰੂਹਾਂ ਤੇ ਕੌਮੀ ਇਨਸਾਫ਼ ਮੋਰਚਾ ਲੱਗੇਂ ਨੂੰ ਚਾਰ ਸਾਲ ਬੀਤਣ ਤੋਂ ਬਾਅਦ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕੀ ਜਦੋਂ ਕਿ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਇਸ ਸਬੰਧੀ ਸਰਕਾਰ ਵਿਰੁੱਧ ਬਹੁਤ ਰੋਸ ਪ੍ਰਦਰਸ਼ਨ,ਇਕੱੱਠ ਰੈਲੀਆਂ ਕੀਤੀਆਂ ਪਰ ਮਿਹਨਤ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ ਪਰ ਆਗੂਆਂ ਵੱਲੋਂ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ 2/3 ਅਕਤੂਬਰ ਨੂੰ ਇੱਕ ਵੱਡਾ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ ਇਹ ਰੋਸ ਮਾਰਚ ਫਤਿਹ ਗੜ ਸਾਹਿਬ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪਹੁੰਚੇ ਗਾ ਅਤੇ ਉਥੇ ਹੀ ਇਸ ਦੀ ਸਮਾਪਤੀ ਅਰਦਾਸ ਕੀਤੀ ਜਾਵੇਗੀ, ਇਸ ਰੋਸ ਮਾਰਚ ਰਾਤ ਦਾ ਵਿਸਰਾਮ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਕਰੇਗਾ,ਇਸ ਰੋਸ ਮਾਰਚ ਦਾ ਮੁੱਖ ਮੱਕਸਦ ਲੋਕਾਂ ‘ਚ ਮੰਗਾਂ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ, ਇਸ ਰੋਸ ਮਾਰਚ ਵਿੱਚ ਪੰਥ ਦੀਆਂ ਸਿਰਮੌਰ ਜਥੇਬੰਦੀਆਂ,ਕਿਸਾਨ ਯੂਨੀਅਨ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨਾਂ, ਧਾਰਮਿਕ ਖੇਤਰ ਵਿੱਚ ਸਰਗਰਮ ਸੰਤ ਮਹਾਂਪੁਰਸ਼ਾਂ ਤੇ ਹੋਰ ਹਮਖਿਆਲੀ ਸਿਆਸੀ ਪਾਰਟੀਆਂ ਸਮੇਤ ਸਕੂਲਾਂ ਕਾਲਜਾਂ ਤੇ ਹੋਰ ਅਦਾਰਿਆਂ ਦੇ ਨੌਜਵਾਨ ਵਿਦਿਆਰਥੀ ਵੀ ਸ਼ਾਮਲ ਹੋ ਰਹੇ ਹਨ, ਇਹ ਰੋਸ ਪ੍ਰਦਰਸ਼ਨ ਮਾਰਚ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕਰ ਦੇਵੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ 2/3 ਅਕਤੂਬਰ ਨੂੰ ਕੱੱਢੇ ਜਾ ਰਹੇ ਜਾਗਰੂਕਤਾ ਰੋਸ ਪ੍ਰਦਰਸ਼ਨ ਮਾਰਚ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਢੰਗ ਨਾਲ ਜ਼ੇਲ੍ਹਾਂ ‘ਚ ਬੰਦ ਰੱਖੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ।

Leave a Reply

Your email address will not be published. Required fields are marked *