ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਅੰਤਰਰਾਸ਼ਟਰੀ ਪੱਧਰ ’ਤੇ ਪਹੁੰਚਿਆ-ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਸੰਗਰੂਰ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਹੁਣ ਅੰਤਰਰਾਸ਼ਟਰੀ ਪੱਧਰ ਤੇ ਪਹੁੰਚ ਗਿਆ ਜੋ ਸਰਕਾਰ ਲਈ ਵੱਡੀ ਪ੍ਰੇਸ਼ਾਨੀ ਖੜ੍ਹੀ ਕਰ ਸਕਦਾ ਹੈ ਕਿਉਂਕਿ ਕਾਂਗਰਸ ਹਾਈ ਕਮਾਂਡ ਰਾਹੁਲ ਗਾਂਧੀ ਨੇ ਇਸ ਮੁੱਦਾ ਸੰਸਦ ਵਿਚ ਚੁਕਿਆ ਹੈ ਪੰਜਾਬ ਵਿੱਚ ਸਰਕਾਰ ਕੇਵੇ ਮਨੁੱਖੀ ਅਧਿਕਾਰਾਂ ਦਾ ਘਾਣ ਰਹੀ ਹੈ ਅਤੇ ਲਾਸ਼ਾਂ ਤੇ ਰਾਜਨੀਤੀ ਕਰ ਰਹੀ ਹੈ ਜਦੋਂ ਕਿ ਇਸ ਦੇ ਜਵਾਬ ‘ਚ ਮੁੱਖ ਮੰਤਰੀ ਪੰਜਾਬ ਨੇ ਰਾਹੁਲ ਗਾਂਧੀ ਨੂੰ ਕਿਹਾ ਲਾਸ਼ਾਂ ਤੇ ਤੁਸੀਂ ਰਾਜਨੀਤੀ ਕਰ ਰਹੇ ਹੋ ਜੋ ਪੰਜਾਬ ਦੇ ਲੋਕਾਂ ਨੂੰ ਪਸੰਦ ਨਹੀਂ ? ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਸਖਤ ਸਟੈਂਡ ਲੈਂਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਹੈ, ਇਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਵੀ ਤੂਲ ਫੜ ਸਕਦਾ ਹੈ ਭਾਵੇਂ ਕਿ ਸਰਕਾਰ ਪ੍ਰਵਾਰ ਤੇ ਦਬਾਅ ਬਣਾ ਕੇ ਸਰਕਾਰੀ ਨੌਕਰੀ ਦੇਣ ਤੇ ਦੋਸ਼ੀਆਂ ਪਰਚਾ ਦੇਣ ਦੇ ਨਾਲ ਨਾਲ ਦੂਸਰੇ ਲੜਕੇ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਉਣ ਤੇ ਕੁਝ ਹੋਰ ਲਾਲਚ ਦੇ ਕੇ ਆਪਣੇ ਹੱਕ ਵਿੱਚ ਕਰ ਲਿਆ ਪਰ ਮਾਮਲਾ ਜਾਇਜ਼ਾ ਵਧ ਜਾਣ ਕਾਰਨ ਅਦਾਲਤ ਵੀ ਇਸ ਨੋਟਿਸ ਲੈ ਸਕਦੀ ਹੈ ਅਤੇ ਵਿਰੋਧੀ ਪਾਰਟੀਆਂ ਵੀ ਇਸ ਮਾਮਲੇ ਤੇ ਇੱਕ ਜੁੱਟ ਹੁੰਦੀਆਂ ਦਿਸ ਰਹੀਆਂ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੜ੍ਹਬੇ ਦੇ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਪ੍ਰਵਾਰ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਸਸਕਾਰ ਮੌਕੇ ਪੁਲਿਸ ਵੱਲੋਂ ਪ੍ਰਵਾਰ ਨੂੰ ਅੰਤਿਮ ਰਸਮਾਂ ਅਦਾ ਨਾ ਕਰਨ ਦੇਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਪੁਲਿਸ ਦੀ ਧੱਕੇਸ਼ਾਹੀ ਕਹੀ ਜਾ ਸਕਦੀ ਹੈ ਭਾਈ ਖਾਲਸਾ ਨੇ ਕਿਹਾ ਪਤਨੀ ਵੱਲੋ ਦਿੱਤੇ ਬਿਆਨ ਮੁਤਾਬਕ ਉਨ੍ਹਾਂ ਨੂੰ ਆਖਰੀ ਵਾਰ ਮੂੰਹ ਵੀ ਨਹੀਂ ਵੇਖਣ ਦਿੱਤਾ ਗਿਆ, ਭਾਵੇਂ ਕਿ ਇਸ ਧੱਕੇਸ਼ਾਹੀ ਵਾਲੇ ਮਾਮਲੇ ਨੂੰ ਸਰਕਾਰ ਆਪਣੀ ਸਰਕਾਰੀ ਤਾਕਤ ਰਾਹੀਂ ਦਬਾਉਣ ਦੀ ਪੂਰੀ ਵਾਹ ਲਾ ਰਹੀ ਹੈ ਪ੍ਰਵਾਰ ਨੂੰ ਲਾਲਚ ਦੇ ਕੇ ਬਿਆਨ ਦਵਾਏ ਜਾ ਰਹੇ ਹਨ ਤਾਂ ਮਾਮਲਾ ਦੱਬਿਆ ਜਾਵੇ, ਭਾਈ ਖਾਲਸਾ ਮਾਮਲਾ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਨਾਲ ਸਰਕਾਰ ਦਾ ਬਚਣਾ ਮੁਸ਼ਕਿਲ,ਕਿਉਂਕਿ ਇਸ ਦਾ ਮਨੁੱਖੀ ਅਧਿਕਾਰ ਕਮਿਸ਼ਨ ਤੇ ਅਦਾਲਤਾਂ ਵੀ ਨੋਟਿਸ ਲੈਣ ਦਾ ਅਧਿਕਾਰ ਰੱਖਦੀਆਂ ਹਨ, ਇਸ ਕਰਕੇ ਆਉਣ ਵਾਲੇ ਦਿਨਾਂ ਵਿਚ ਇਹ ਮਾਮਲਾ ਹੋਰ ਗਰਮਾ ਜਾਵੇਗਾ ਕਿਉਂਕਿ ਕਾਂਗਰਸ ਅਕਾਲੀ ਤੇ ਭਾਜਪਾ ਇਸ ਮਾਮਲੇ ਤੇ ਇੱਕ ਜੁੱਟ ਹਨ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਿਰਤਕ ਗੁਲਜ਼ਾਰ ਸਿੰਘ ਦੀ ਮੌਤ ਤੇ ਪ੍ਰਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਇਸ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਤਾਂ ਕਿ ਲੋਕਾਂ ਨੂੰ ਸਚਾਈ ਦਾ ਪਤਾ ਲੱਗ ਸਕੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਪੀਏ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਬਹੁਤ ਸਾਰੇ ਆਗੂ ਮੌਜੂਦ ਸਨ ।।

Leave a Reply

Your email address will not be published. Required fields are marked *