ਬਸਪਾ ਪਾਰਟੀ ਤੇ ਬਾਲਮੀਕ ਭਾਈਚਾਰੇ ਦੇ ਸੱਦੇ ਤੇ ਜਲੰਧਰ ਸ਼ਹਿਰ ਅੱਜ ਪੂਰੀ ਤਰ੍ਹਾਂ ਬੰਦ, ਨੈਸ਼ਨਲ ਹਾਈਵੇ, ਸਕੂਲਾਂ ਕਾਲਜਾਂ ਤੇ ਮੈਡੀਕਲ ਸੇਵਾਵਾਂ ਨੂੰ ਨਿਰਵਿਘਨ ਚਾਲੂ ਰੱਖਣਾ ਵਧੀਆ ਰਿਹਾ- ਭਾਈ ਵਿਰਸਾ ਸਿੰਘ ਖਾਲਸਾ

ਦੋਆਬਾ

ਜਲੰਧਰ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਲੁਧਿਆਣਾ ਜਲੰਧਰ ਬਾਈਪਾਸ ਤੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਬਦੀ ਨੂੰ ਲੈਕੇ ਬਹੁਜਨ ਸਮਾਜ ਪਾਰਟੀ, ਬਾਲਮੀਕ ਸਮੇਂਤ ਐਸ ਸੀ ਭਾਈ ਚਾਰੇ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਅਤੇ ਲਗਾਤਾਰ ਪੰਜਾਬ ਦੇ ਸ਼ਹਿਰਾਂ ਨੂੰ ਬੰਦ ਕਰਕੇ ਸਰਕਾਰ ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਤੇ ਸਾਜ਼ਿਸ਼ਘਾੜਾ ਨੂੰ ਜਲਦੀ ਗਿਰਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਐਸ ਸੀ ਭਾਈ ਚਾਰੇ ਵੱਲੋਂ ਦਿੱਤੇ ਜਲ਼ੰਧਰ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਤੇ ਸਾਜ਼ਿਸ਼ ਘਾੜਾ ਨੂੰ ਜਲਦੀ ਗਿਰਫ਼ਤਾਰ ਕੀਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਲੂਧਿਆਣਾ ਬਾਈਪਾਸ ਤੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਬਦੀ ਘਟਨਾ ਦੀ ਨਿੰਦਾ ਅਤੇ ਇਸ ਦੇ ਵਿਰੋਧ ਵਿਚ ਜਲੰਧਰ ਬੰਦ ਰੱਖਣ ਦੀ ਪੂਰਨ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਇਸ ਬੰਦ ਦੌਰਾਨ ਵਿਦਿਅਕ ਅਦਾਰੇ ਤੇ ਮੈਡੀਕਲ ਸੇਵਾਵਾਂ ਨੂੰ ਨਿਰਵਿਘਨ ਚਾਲੂ ਰੱਖਿਆ ਗਿਆ ਜਦੋਂ ਕਿ ਹਾਈਵੇ ਬੰਦ ਨਾ ਹੋਣ ਕਰਕੇ ਆਵਜਾਈ ਵੀ ਪ੍ਰਭਾਵਿਤ ਨਹੀਂ ਹੋਈ ਪਰ ਜਲੰਧਰ ਬੰਦ ਦਾ ਲੋਕਾਂ ਵੱਲੋਂ ਪੂਰੀ ਤਰਾਂ ਸਮਰਥਨ ਦਿੱਤਾ ਗਿਆ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਸਮੇਂ ਬੰਦ ਰੱਖੀਆਂ ਗਈਆਂ, ਭਾਈ ਖਾਲਸਾ ਨੇ ਕਿਹਾ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ ਤਾਂ ਹੀ ਨਿਤ ਦਿਨ ਪੰਜਾਬ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁਚਾਉਣ ਲਈ ਬੇਅਦਬੀ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਲੁਧਿਆਣਾ ਜਲੰਧਰ ਬਾਈਪਾਸ ਤੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਹੋਈ ਬੇਅਦਬੀ ਘਟਨਾ ਦੀ ਨਿੰਦਾ ਕਰਦੀ ਹੈ ਉਥੇ ਇਸ ਦੇ ਰੋਸ ਵਜੋਂ ਐਸ ਸੀ ਭਾਈ ਚਾਰੇ ਦੇ ਸੱਦੇ ਤੇ ਜਲੰਧਰ ਬੰਦ ਨੂੰ ਪੂਰੀ ਤਰ੍ਹਾਂ ਸਮਰਥਨ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੇਅਦਬੀ ਘਟਨਾ ਨੂੰ ਅੰਜਾਮ ਦੇਣ ਅਤੇ ਸਾਜ਼ਿਸ਼ ਘਾੜਾ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕਰਨ ਤੇ ਸਖਤ ਸਜ਼ਾ ਦੇਣ ਦੇ ਨਾਲ ਨਾਲ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੇਅਦਬੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਤੇ ਜੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਦਿਲਬਾਗ ਸਿੰਘ ਬਾਗੀ, ਬਾਬਾ ਸਿੰਦਾ ਸਿੰਘ ਨਿਹੰਗ,ਭਾਈ ਜੱਸਾ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਤੋਂ ਇਲਾਵਾ ਕਈ ਹੋਰ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *