ਮਲੇਰਕੋਟਲਾ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ, ਕੁੱਪ ਕਲਾਂ ਮਾਲੇਰਕੋਟਲਾ ਵਿਖੇ 27 ਵਾ ਨੀਂਹ ਪੱਥਰ ਦਿਵਸ ਅਤੇ ਅੱਸੂ ਸੁਦੀ ਦਸਵੀ ਦਾ ਦਿਹਾੜਾ 21 ਸਤੰਬਰ ਦਿਨ ਸੋਮਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ,ਨੀਹ ਪੱਥਰ ਸਵੇਰੇ 10 ਵਜੇ ਸੰਗਤਾਂ ਦੇ ਸਹਿਯੋਗ ਨਾਲ ਖਰੀਦੀ ਜ਼ਮੀਨ ਦੀ ਚਾਰ ਦੀਵਾਰੀ ਦਾ ਰੱਖਿਆ ਜਾਵੇਗਾ, ਸਮੂਹ ਸੰਗਤਾਂ ਨੂੰ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਵੱਲੋਂ ਬੇਨਤੀ ਕੀਤੀ ਜਾਦੀ ਹੈ ਕਿ ਸਮੇਂ ਸਿਰ ਪੁੱਜ ਕੇ ਤਨ ਮਨ ਤੇ ਧੰਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜੋਰ ਦਿੱਤਾ ਜਾਵੇ ਜੀ, ਧੰਨਵਾਦੀ ਹੋਵਾਂਗੇ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਇਸ ਸਬੰਧੀ ਜਾਰੀ ਕੀਤੇ ਇਸ਼ਤਿਹਾਰ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਕਿਹਾ ਲੰਮੇ ਸਮੇਂ ਤੋਂ ਸੰਗਤਾਂ ਦੀਆਂ ਗੱਡੀਆਂ ਤੇ ਹੋਰ ਛੋਟੇ ਮੋਟੇ ਵਹੀਕਲਾਂ ਦੀਆਂ ਸਹੂਲਤਾਂ ਲਈ ਇਕ ਕਾਰ ਪਾਰਕਿੰਗ ਬਣਾਉਣ ਦੀ ਮੰਗ ਕੀਤੀ ਜਾਂ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜ਼ਮੀਨ ਖਰੀਦੀ ਗਈ, ਭਾਈ ਖਾਲਸਾ ਨੇ ਦੱਸਿਆ ਸੰਗਤਾਂ ਦੇ ਸਹਿਯੋਗ ਨਾਲ ਖਰੀਦੀ ਗਈ ਇਸ ਜ਼ਮੀਨ ਦੀ ਚਾਰਦੀਵਾਰੀ ਦਾ ਨੀਹ ਪੱਥਰ 21 ਸਤੰਬਰ ਦਿਨ ਸੋਮਵਾਰ ਸਵੇਰੇ 10 ਵਜੇ ਅੱਸੂ ਸੁਦੀ ਦਸਵੀਂ ਦੇ ਸ਼ੁੱਭ ਦਿਹਾੜੇ ਤੇ ਕਰਨ ਦਾ ਫੈਸਲਾ ਲਿਆ ਗਿਆ ਹੈ, ਭਾਈ ਖਾਲਸਾ ਨੇ ਦੱਸਿਆ ਇਹ ਦਸਵੀਂ ਦਾ ਦਿਹਾੜਾ ਮਨਾਉਣਾ ਸੱਚਖੰਡਵਾਸੀ ਪੂਰਨ ਬ੍ਰਹਮਗਿਆਨੀ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀਆ ਦੀ ਮਿੱਠੀ ਯਾਦ ਨਾਲ ਜੁੜਿਆ ਹੋਇਆ ਹੈ, ਕਿਉਂਕਿ ਉਹਨਾਂ ਵੱਲੋਂ ਹੀ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਦਸਵੀ ਦੇ ਦਿਹਾੜੇ ਤੇ ਅਖੰਡਪਾਠ ਸਾਹਿਬ ਦੇ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਰਾਹੀਂ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸ ਪਰੰਪਰਾ ਨੂੰ ਮਜੌਦਾ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਨਿਰੰਤਰ ਜਾਰੀ ਰੱਖਿਆ ਹੋਇਆ ਹੈ, ਭਾਈ ਮਨਪ੍ਰੀਤ ਸਿੰਘ ਜੀ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਦਸਵੀਂ ਮੌਕੇ ਸਮੇਂ ਸਿਰ ਪੁੱਜ ਕੇ ਤਨ ਮਨ ਤੇ ਧਨ ਨਾਲ ਸੇਵਾ ਕਰਨ ਦੀ ਲੋੜ ਤੇ ਜੋਰ ਦੇਣ ਦੀ ਅਪੀਲ ਕੀਤੀ,ਇਸ ਮੌਕੇ ਤੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਜਲੇਬੀਆਂ ਦੇ ਲੰਗਰ ਅਤੁੱਟ ਵਰਤਾਏ ਜਾਣਗੇ ਜਦੋਂ ਕਿ ਅਖੰਡਪਾਠ ਸਾਹਿਬ ਸ਼ਰਧਾਲੂਆਂ ਸਮੇਂਤ ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨਯੋਗ ਹਸਤੀਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਜਾਵੇਗਾ, ਇਸ ਮੌਕੇ ਤੇ ਭਾਈ ਸਾਹਿਬ ਨਾਲ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ ।
