‘ਖੇਡਾਂ ਵਤਨ ਪੰਜਾਬ ਦੀਆਂ ‘ ਸ਼ੀਜਨ-4 ਵਿੱਚ ਖਿਡਾਰੀਆਂ ਸਮੇਤ ਕੋਈ ਵੀ ਚਾਹਵਾਨ ਵਿਅਕਤੀ ਇਨ੍ਹਾਂ ਖੇਡਾਂ ਵਿੱਚ ਲੈ ਸਕਦਾ ਹਿੱਸਾ, ਕਿਊ ਆਰ ਕੋਡ ਅਤੇ ਪੋਰਟਲ ਰਾਹੀਂ https://sports.punjab.gov.in ‘ਤੇ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ
ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨਾਲ ਮੀਟਿੰਗ ਕੀਤੀ ਗਈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ 4 ਅਤੇ ਡੇਰਾ ਬਾਬਾ ਨਾਨਕ ਹਲਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਬਾਬਤ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ-4 ਖੇਡਾਂ ਕਰਵਾਈਆਂ ਜਾ ਰਹੀਆਂ ਹਨ
ਅਤੇ ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਸਮੇਤ ਕੋਈ ਵੀ ਚਾਹਵਾਨ ਵਿਅਕਤੀ ਇਨ੍ਹਾਂ ਖੇਡਾਂ ਵਿੱਚ ਲੈ ਸਕਦਾ ਹਿੱਸਾ, ਕਿਊ ਆਰ ਕੋਡ ਅਤੇ ਪੋਰਟਲ ਰਾਹੀਂ https://sports.punjab.gov.in ‘ਤੇ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਚੌਥਾ ਸੀਜ਼ਨ 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲਗਭਗ 10 ਲੱਖ ਖਿਡਾਰੀਆਂ ਨੂੰ 39 ਖੇਡ ਮੁਕਾਬਲਿਆਂ ਅਤੇ ਚਾਰ ਪੈਰਾ-ਖੇਡਾਂ ਖੇਡਣ ਲਈ ਖੇਡ ਮੈਦਾਨ ਵਿੱਚ ਉਤਾਰੇਗਾ। ਉਨ੍ਹਾਂ ਕਿਹਾ ਕਿ ਇਹ ਖੇਡਾਂ ਪੀੜ੍ਹੀਆਂ ਨੂੰ ਜੋੜਣਗੀਆਂ ਅਤੇ ਸੂਬੇ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਖੇਡ ਪ੍ਰਤਿਭਾ ਨੂੰ ਨਿਖਾਰਨਗੀਆਂ। ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ, ਜਿਨ੍ਹਾਂ ਵਿੱਚ ਜੇਤੂਆਂ ਲਈ 12.50 ਕਰੋੜ ਰੁਪਏ ਦੇ ਨਕਦ ਇਨਾਮ ਰੱਖੇ ਗਏ ਹਨ, ਜਿਸ ਵਿੱਚ ਪਹਿਲੀ ਵਾਰ ਵੈਟਰਨ ਖਿਡਾਰੀਆਂ ਲਈ ਵੀ ਨਕਦ ਇਨਾਮ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਸਾਲ ਕੁੱਲ 39 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਐਥਲੇਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਖੇਡਾਂ ਸ਼ਾਮਲ ਹਨ।
ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਹਿੱਤ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹਨ।
