ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਹਰਿਮੰਦਰ ਸਾਹਿਬ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਦੇ ਗੁਰੂਘਰਾਂ’ਚ ਸ਼ਰਧਾ ਨਾਲ ਮਨਾਇਆ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ- ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਅੱਜ ਦੇ ਦਿਨ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਹੋਇਆ ਅਤੇ ਬ੍ਰਹਮ ਗਿਆਨੀ ਮਹਾਂਪੁਰਸ਼ ਬਾਬਾ ਬੁੱਢਾ ਜੀ ਨੂੰ ਪਹਿਲਾਂ ਹੈਂਡ ਗ੍ਰੰਥੀ ਬਣਨ ਦਾ ਸੁਭਾਗ ਪ੍ਰਾਪਤ ਹੋਇਆ, ਇਹ ਦਿਨ ਸਿੱਖ ਕੌਮ ਲਈ ਮਹਾਨ ਹੈ ਅਤੇ ਹਰ ਸਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਉਂਦੀਆਂ ਹਨ ਅਤੇ ਇਸੇ ਹੀ ਮਰਯਾਦਾ ਅਨੁਸਾਰ ਇਸ ਸਾਲ ਇਹ ਪ੍ਰਕਾਸ਼ ਦਿਹਾੜਾ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ,ਇੱਕ ਹਫਤੇ ਤੋਂ ਪਹਿਲਾਂ ਦੇ ਫੁੱਲਾਂ ਦੀ ਸੇਵਾ ਵਿਚ ਲੱਗੇ ਐਨ ਆਈ ਆਰ ਭਰਾਵਾਂ ਤੇ ਹੋਰ ਸੇਵਾਦਾਰਾਂ ਵੱਲੋਂ ਸੈਂਕੜੇ ਤਰ੍ਹਾਂ ਦੇ ਰੰਗ ਬਰੰਗੇ ਫੁੱਲਾਂ ਨਾਲ ਹਰਮੰਦਰ ਸਾਹਿਬ ਅਕਾਲ ਤਖ਼ਤ ਸਾਹਿਬ ਤੋਂ ਹੋਰ ਇਤਿਹਾਸਕ ਇਮਾਰਤਾਂ ਨੂੰ ਸਜਾਇਆ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਵਧਾਈ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਦੀ ਬੇਨਤੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਖਾਲਸਾ ਨੇ ਦੱਸਿਆ ਹਰਿਮੰਦਰ ਸਾਹਿਬ ਵਿਖੇ ਪਰਸੋਂ ਦੇ ਰੋਜ ਤੋਂ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੇ ਹੁਕਮਨਾਮੇ ਤੋਂ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਰੌਸ਼ਨੀ ਪਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਣਾ ਦਿੱਤੀ, ਭਾਈ ਖਾਲਸਾ ਨੇ ਕਿਹਾ ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਹੋਰਾਂ ਵੱਲੋਂ ਜਿਥੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਉਥੇ ਉਨ੍ਹਾਂ ਨੇ ਕਿਹਾ ਮਨੁੱਖ ਨੂੰ ਆਪਣਾਂ ਮਨੁੱਖੀ ਜੀਵਨ ਸਫਲ ਬਣਾਉਣ ਲਈ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਜਾਣਾ ਚਾਹੀਦਾ ਹੈ ਜੋ ਸਮੇਂ ਦੀ ਮੰਗ ਹੈ, ਇਸ ਮੌਕੇ ਤੇ ਸੰਗਤਾਂ ਦੀਆਂ ਸਹੂਲਤਾਂ ਲਈ ਤਰ੍ਹਾਂ ਤਰ੍ਹਾਂ ਦੇ ਲੰਗਰ ਲਾਏ ਗਏ ਅਤੇ ਲੱਖਾਂ ਸੰਗਤਾਂ ਨੇ ਪਹਿਲੇ ਪ੍ਰਕਾਸ਼ ਦਿਹਾੜੇ ਤੇ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋ ਕੇ ਆਪਣੇ ਮਨੁੱਖੀ ਜੀਵਨ ਨੂੰ ਫਸਲ ਬਣਾਇਆ ਤੇ ਗੁਰੂ ਰਾਮਦਾਸ ਜੀ ਦੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ਼ ਪੀਏ ਭਾਈ ਸੁਖਦੇਵ ਸਿੰਘ ਜਗਰਾਓਂ ਸਮੇਤ ਹੋਰ ਕਈ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *