ਚੰਡੀਗੜ੍ਹ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਸਰਕਾਰ ਆਪਣੀਆਂ ਮੰਗਾਂ ਨੂੰ ਲੈਕੇ ਲੰਮੇ ਸਮੇਂ ਤੋਂ ਸਰਕਾਰਾਂ ਵਿਰੁੱਧ ਰੋਸ ਮੁਜ਼ਾਹਰੇ,ਰੋਸ ਮਾਰਚਾ,ਧਰਨੇ ਅਤੇ ਇਕੱਠ ਕਰਨ ਦੇ ਨਾਲ ਨਾਲ ਬੰਦ ਦੇ ਸੱਦੇ ਦੇ ਕੇ ਸਰਕਾਰ ਤੇ ਦਬਾਅ ਬਣਾ ਕੇ ਮੰਗਾਂ ਮੰਨਣ ਲਈ ਮਜਬੂਰ ਕਰ ਰਹੀ ਹੈ ਪਰ ਸਰਕਾਰ ਅਜੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਗੰਭੀਰ ਨਹੀਂ ਲਗਦੀ,ਬੀਤੀ ਦਿਨੀ ਕਿਸਾਨਾਂ ਨੇ ਸੱਤ ਦਿਨ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਅਤੇ ਹੁਣ ਕਿਸਾਨ ਸੰਘਰਸ਼ ਮੋਰਚੇ ਦੇ ਆਗੂਆਂ ਵੱਲੋਂ ਸੋਮਵਾਰ 14 ਸਤੰਬਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ,ਅਮਨ ਅਰੌੜਾ ਸਮੇਤ ਮੰਤਰੀਆਂ ਦੇ ਨਿਵਾਸ ਅਸਥਾਨਾਂ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਇਹ ਐਲਾਨ ਪੰਜਾਬ ਸਰਕਾਰ ਦੀ ਗਲੇ ਦੀ ਹੱਡੀ ਬਣ ਸਕਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਵੱਲੋਂ ਸੋਮਵਾਰ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਦਾ ਘਿਰਾਓ ਕਰਕੇ ਆਪਣੀਆਂ ਮੰਗਾਂ ਸਬੰਧੀ ਜਾਗਰੂਕ ਕਰਨ ਵਾਲੇ ਐਲਾਨ ਨੂੰ ਸਹੀ ਅਤੇ ਸਮੇਂ ਦੀ ਲੋੜ ਵਾਲਾਂ ਮੰਨਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਉਨ੍ਹਾਂ ਨੂੰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਾ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਸਾਨ ਸੰਘਰਸ਼ ਮੋਰਚੇ ਦੇ ਆਗੂਆਂ ਵੱਲੋਂ ਸੋਮਵਾਰ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਤੇ ਘਿਰਾਓ ਕਰਨ ਵਾਲੇ ਐਲਾਨ ਨੂੰ ਸਹੀ ਅਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਲੰਮੇ ਸਮੇਂ ਤੋਂ ਕਿਸਾਨ ਸੰਘਰਸ਼ ਮੋਰਚੇ ਦੇ ਆਗੂ ਸਰਕਾਰ ਵਿਰੁੱਧ ਮੋਰਚਾ ਖੋਲੀ ਬੈਠੇ ਹਨ ਅਤੇ ਸਮੇਂ ਸਮੇਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਜਾਗਰੂਕ ਕਰਨ ਲਈ ਤਰਾਂ ਤਰਾਂ ਜੰਗੀ ਪ੍ਰੋਗਰਾਮ ਕੀਤੇ ਗਏ ਅਤੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ, ਭਾਈ ਖਾਲਸਾ ਦੱਸਿਆ ਹੁਣ ਆਪਣੇ ਸੰਘਰਸ਼ ਨੂੰ ਅੱਗੇ ਤੋਰਦਿਆਂ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਵੱਲੋਂ ਸੋਮਵਾਰ 14 ਸਤੰਬਰ ਤੋਂ ਪੰਜਾਬ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ,ਅਮਨ ਅਰੌੜਾ ਤੇ ਹੋਰ ਮੰਤਰੀਆਂ ਦੇ ਨਿਵਾਸ ਅਸਥਾਨਾਂ ਦੇ ਘਿਰਾਓ ਕਰਕੇ ਆਪਣੀਆਂ ਮੰਗਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਕਿਸਾਨਾਂ ਦਾ ਇਹ ਐਲਾਨ ਪੰਜਾਬ ਸਰਕਾਰ ਲਈ ਗਲ਼ੇ ਦੀ ਹੱਡੀ ਬਣ ਸਕਦਾ ਹੈ ਕਿਉਂਕਿ ਇਹ ਸੰਘਰਸ਼ ਹੁਣ ਥੋੜੇ ਕੀਤੇ ਦੱਬਿਆ ਨਹੀਂ ਜਾ ਸਕਦਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨਾਂ ਵੱਲੋਂ ਸੋਮਵਾਰ ਤੋਂ ਪੰਜਾਬ ਸਰਕਾਰ ਦੇ ਮੰਤਰੀ ਨਿਵਾਸਾਂ ਦੇ ਘਿਰਾਓ ਕਰਨ ਵਾਲੇ ਐਲਾਨ ਨੂੰ ਸਹੀ ਮੰਨਦੀ ਹੋਈ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਇਸ ਮੌਕੇ ਭਾਈ ਖਾਲਸਾ ਨਾਲ ਭਾਈ ਖਾਲਸਾ ਪ੍ਰਧਾਨ ਨਾਲ ਪੀ ਏ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਹੋਰ ਆਗੂ ਹਾਜਰ ਸਨ ।

