ਸੰਗਰੂਰ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਮੰਤਰੀ ਚੀਮਾ ਤੇ ਮਰਨ ਤੋਂ ਪਹਿਲਾਂ ਬਿਆਨ ਦੇਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਅਜੇ ਠੰਡਾ ਹੁੰਦਾ ਨਜ਼ਰ ਨਹੀਂ ਆ ਰਿਹਾ, ਬੀਤੇ ਦਿਨੀਂ ਵੀ ਇਸ ਸਬੰਧੀ ਮੁੱਖ ਮੰਤਰੀ ਦੇ ਨਿਵਾਸ ਅਸਥਾਨ ਤੇ ਰੋਸ ਪ੍ਰਦਰਸ਼ਨ ਕਰਕੇ ਮੰਤਰੀ ਚੀਮਾ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਅਤੇ ਭਲਕੇ ਕਾਂਗਰਸ ਪਾਰਟੀ ਵੱਲੋਂ ਸੰਗਰੂਰ ਵਿਖੇ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਇਹ ਰੋਸ ਪ੍ਰਦਰਸ਼ਨ ਗੁਲਜ਼ਾਰ ਸਿੰਘ ਦੇ ਮਾਮਲੇ ਵਿੱਚ ਮੰਤਰੀ ਚੀਮਾ ਤੇ ਕਾਰਵਾਈ ਕਰਨ ਨੂੰ ਲੈਕੇ ਕੇ ਕੀਤਾ ਜਾ ਰਿਹਾ ਹੈ ਅਤੇ ਇਸ ਰੋਸ ਪ੍ਰਦਰਸ਼ਨ ਵਿਚ ਸਮੂਹ ਕਾਂਗਰਸੀ ਆਗੂਆਂ ਦੇ ਇਕੱਠੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ ਪਰ ਇਹ ਤਾਂ ਕੱਲ ਹੀ ਪਤਾ ਲੱਗੇਗਾ ਕਿ ਅਜਿਹਾ ਕੁਝ ਹੁੰਦਾ ਵੀ ਹੈ ਜਾਂ ਫਿਰ ਇਲੱਗ ਇਲੱਗ ਡੱਪਲੀ ਵੱਜੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੱਲ ਨੂੰ ਸੰਗਰੂਰ ਵਿਖੇ ਜਾਨ ਗੁਵਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਮੰਤਰੀ ਚੀਮਾ ਤੇ ਕਾਨੂੰਨੀ ਕਾਰਵਾਈ ਕਰਨ ਵਾਲੇ ਫੈਸਲੇ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਪੰਜਾਬ ਕਾਂਗਰਸ ਦੇ ਨਵੇਂ ਬਣੇ ਇਨਚਾਰਜ ਪਾਇਲਟ ਵੱਲੋਂ ਚੋਣਾਂ ਵਿੱਚ ਕਿਸੇ ਨੂੰ ਵੀ ਮੁੱਖ ਮੰਤਰੀ ਚੇਹਰਾ ਨਾਂ ਐਲਾਨਣ ਅਤੇ ਇਸ ਦਾ ਫੈਸਲਾ ਚੋਣਾਂ ਜਿੱਤਣ ਤੋਂ ਬਾਅਦ ਕਰਨ ਵਾਲੇ ਬਿਆਨ ਨੂੰ ਮੁੱਖ ਰੱਖਦਿਆਂ ਕੱਲ ਮੰਤਰੀ ਚੀਮਾ ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਪੰਜਾਬ ਦੇ ਸਾਰੇ ਕਾਂਗਰਸੀਆਂ ਦੇ ਇਕੱਠੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ ਪਰ ਇਹ ਤਾਂ ਕੱਲ੍ਹ ਨੂੰ ਹੀ ਪਤਾ ਲੱਗੇਗਾ ਕਿ ਅਜਿਹਾ ਕੁਝ ਹੁੰਦਾ ਵੀ ਹੈ ਜਾਂ ਫਿਰ ਪਹਿਲਾਂ ਵਾਂਗ ਹੀ ਵੱਖ ਵੱਖ ਡੱਫਲੀ ਵੱਜਦੀ ਨਜ਼ਰ ਆਉਂਦੀ ਹੈ, ਭਾਈ ਖਾਲਸਾ ਨੇ ਕਿਹਾ ਇਹ ਪ੍ਰਦਰਸ਼ਨ ਦੀ ਅਗਵਾਈ ਪ੍ਰਤਾਪ ਸਿੰਘ ਬਾਜਵਾ ਕਰ ਰਹੇ ਹਨ, ਭਾਈ ਖਾਲਸਾ ਨੇ ਦੱਸਿਆ ਸਰਕਾਰ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਬਹੁਤ ਗੁਮਰਾਹ ਕੀਤਾ ਪਰ ਉਹ ਹੁਣ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਖੜ੍ਹੇ ਹੋ ਗਏ ਹਨ ਅਤੇ ਵਿਰੋਧੀ ਪਾਰਟੀਆਂ ਉਨ੍ਹਾਂ ਦਾ ਪੂਰਾ ਸਾਥ ਦੇ ਰਹੀਆਂ ਹਨ, ਭਾਈ ਖਾਲਸਾ ਨੇ ਕਿਹਾ ਹੋ ਸਕਦਾ ਹੈ ਅਗਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਵੀ ਤੂਲ ਫੜ ਸਕਦਾ ਹੈ ਤੇ ਸਰਕਾਰ ਲਈ ਮੁਸ਼ਕਲਾ ਪੈਦਾ ਕਰ ਸਕਦਾ ਹੈ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਕੇ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਸਰਕਾਰ ਤੋਂ ਮੰਗ ਕਰਦੀ ਹੈ ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ, ਭਾਈ ਦਿਲਬਾਗ ਸਿੰਘ ਬਾਗੀ ਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਤੋਂ ਇਲਾਵਾ ਹੋਰ ਹਾਜ਼ਰ ਸਨ ।।।

