ਪੰਜਾਬੀ ਯੂਨੀਵਰਸਿਟੀ ਦੇ ਐਮ ਏ ਸਿਲੈਬਸ ‘ਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਗ਼ਾਇਬ ਕਰਨਾ ਬਹੁਤ ਹੀ ਚਿੰਤਾਜਨਕ, ਐਸ.ਜੀ.ਪੀ.ਸੀ ਲਵੇਂ ਐਕਸ਼ਨ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪੰਜਾਬੀ ਯੂਨੀਵਰਸਿਟੀ ਦੇ ਐਮ ਏ ਸਿਲੇਬਸ ‘ਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਖਤਮ ਕਰਨ ਪਿੱਛੋਂ ਡੂੰਘੀ ਸਾਜ਼ਿਸ਼ ਦਿਸਦੀ ਹੈ ਜੋ ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਹੀ ਚਿੰਤਾਜਨਕ ਵਿਸ਼ਾ ਬਣ ਚੁੱਕਾ ਹੈ ਅਤੇ ਵਿਦਿਆਰਥੀ ਇਸ ਦਾ ਵਿਰੋਧ ਕਰ ਰਹੇ ਹਨ ਜਦੋਂ ਕਿ ਯੂਨੀਵਰਸਿਟੀ ਪ੍ਰਸ਼ਾਸਨ ਇਸ ਨੂੰ ਮੰਨ ਚੁਕਿਆ ਹੈ ਕਿ ਅਜਿਹਾ ਬਦਲਾ ਕੀਤਾ ਗਿਆ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਤੇ ਇਤਰਾਜ਼ ਉਠਾਇਆ ਗਿਆ ਹੈ ਕਿਉਂਕਿ ਪੰਜਾਬੀਆਂ ਲਈ ਇਹ ਵੱਡੀ ਚੁਣੌਤੀ ਤੇ ਗਹਿਰੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬੀ ਯੂਨੀਵਰਸਿਟੀ ਦੇ ਐਮ ਏ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਖਤਮ ਕਰਨ ਦੀ ਨਿੰਦਾ ਕਰਦੀ ਹੋਈ ਇਸ ਨੂੰ ਦੁਬਾਰਾ ਚਾਲੂ ਕਰਨ ਦੀ ਮੰਗ ਕਰਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬੀ ਯੂਨੀਵਰਸਿਟੀ ਦੇ ਐਮ ਏ ਸਿਲੇਬਸ ‘ਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਖਤਮ ਕਰਨ ਦੀ ਨਿੰਦਾ ਅਤੇ ਇਸ ਨੂੰ ਫਿਰ ਤੋਂ ਲਾਗੂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਯੂਨੀਵਰਸਿਟੀ ਪ੍ਰਬੰਧਕਾ ਵੱਲੋਂ ਅਜਿਹਾ ਕਾਰਨਾਮਾ ਬਦਲ ਦੇ ਸਿਸਟਮ ਦੀ ਆੜ ਵਿੱਚ ਕਿਸੇ ਡੂੰਘੀ ਸਾਜ਼ਿਸ਼ ਅਧੀਨ ਕੀਤਾ ਹੈ, ਭਾਵੇਂ ਕਿ ਪ੍ਰਬੰਧਕ ਕਹੇ ਰਹੇ ਹਨ ਕਿ ਅਜਿਹਾ ਇਸ ਕਰਕੇ ਕੀਤਾ ਗਿਆ ਕਿ ਪੰਜਾਬ ਅਤੇ ਸਿੱਖ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਮਿਲ ਜਾਂਦੀ ਹੈ ਅਤੇ ਇਸ ਦੀ ਜਗ੍ਹਾ ਤੇ ਹੋਰ ਇਤਿਹਾਸ ਨੂੰ ਸ਼ਾਮਲ ਕਰਨਾ ਪਿਆ, ਭਾਈ ਖਾਲਸਾ ਨੇ ਕਿਹਾ ਇਹ ਤਾਂ ਪ੍ਰਬੰਧਕ ਹੀ ਦੱਸ ਸਕਦੇ ਹਨ ਅਜਿਹਾ ਕਰਨ ਪਿੱਛੇ ਅਸਲ ਸਚਾਈ ਕੀ ਹੈ ਪਰ ਵਿਦਿਆਰਥੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸ ਨੂੰ ਫਿਰ ਤੋਂ ਸਿਲੇਬਸ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਜਾਂ ਰਹੀ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬੀ ਯੂਨੀਵਰਸਿਟੀ ਦੇ ਇਸ ਵਰਤਾਰੇ ਦੀ ਨਿੰਦਿਆ ਕਰਦੀ ਹੈ ਉਥੇ ਮੰਗ ਕਰਦੀ ਹੈ ਐਮ ਏ ਸਿਲੇਬਸ ਵਿੱਚੋਂ ਖਤਮ ਕੀਤੇ ਗਏ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਫਿਰ ਤੋਂ ਚਾਲੂ ਕੀਤਾ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਤੇ ਪੀ ਏ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂ ਹਾਜ਼ਰ ਸਨ ।।

Leave a Reply

Your email address will not be published. Required fields are marked *