ਚੰਡੀਗੜ੍ਹ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਆਮ ਤੌਰ ਤੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਦੇ ਘਿਰਾਓ ਕਰਨ ਵਾਲੇ ਘਿਰਾਓ ਕਾਰੀਆਂ ਨਾਲ਼ ਬੁਰਾ ਵਿਵਹਾਰ ਤੇ ਤਸ਼ੱਦਦ ਕਰਨ ਦੀ ਖਬਰਾਂ ਆਮ ਪੜ੍ਹਨ ਨੂੰ ਮਿਲ ਜਾਂਦੀਆਂ ਹਨ ਪਰ ਪਹਿਲੀ ਵਾਰ ਹੋਇਆ ਜਦੋਂ ਆਪ ਸਰਕਾਰ ਦੇ ਮੰਤਰੀ ਅਮਨ ਅਰੋਡਾ ਨੇ ਘਰ ਦੇ ਬਾਹਰ ਘਿਰਾਓ ਕਰ ਰਹੇ ਮੁਲਾਜ਼ਮ ਘਿਰਾਓ ਕਾਰੀਆਂ ਨੂੰ ਆਪਣੇ ਘਰ ਬੁਲਾ ਕੇ ਮੰਗਾਂ ਸਬੰਧੀ ਪੂਰੀ ਤਰ੍ਹਾਂ ਗੱਲਬਾਤ ਸੁਣੀ ਤੇ ਉਹਨਾਂ ਨੂੰ ਯੌਕੀਨ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ ਮੰਗਾਂ ਜਰੂਰ ਮੰਨੇਗੀ, ਮੰਤਰੀ ਵੱਲੋਂ ਘਿਰਾਓ ਕਾਰੀ ਮੁਲਾਜ਼ਮਾਂ ਨੂੰ ਘਰ ਬੁਲਾ ਕੇ ਗੱਲਬਾਤ ਸੁਣਨ ਦੀ ਚਰਚਾ ਹੋ ਰਹੀ ਹੈ ਅਤੇ ਇਸ ਨੂੰ ਵਧੀਆ ਵਰਤਾਰਾ ਦੱਸਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੰਤਰੀ ਅਮਨ ਅਰੋੜਾ ਵੱਲੋਂ ਘਿਰਾਓ ਕਰਨ ਆਏ ਮੁਲਾਜ਼ਮ ਧਰਨਾ ਕਾਰੀਆਂ ਨੂੰ ਘਰ ਬੁਲਾ ਕੇ ਮੰਗਾਂ ਸਬੰਧੀ ਗੱਲਬਾਤ ਸੁਣਨ ਤੇ ਪੂਰੀ ਮਦਦ ਦਾ ਯੌਕੀਨ ਦੁਵਾਉਣ ਵਾਲੇ ਵਰਤਾਰੇ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਮੁਲਾਜ਼ਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਮਗਿਆਈ ਭੱਤਾ ਤੇ ਹੋਰ ਮੰਗਾਂ ਤੁਰੰਤ ਮੰਗਣ ਦੀ ਲੋੜ ਤੇ ਜ਼ੋਰ ਦੇਵੇ,ਤਾਂ ਕਿ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੀ ਲੋੜ ਨਾਂ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੰਤਰੀ ਅਮਨ ਅਰੋੜਾ ਵੱਲੋਂ ਘਰ ਦੇ ਬਾਹਰ ਬੈਠੇ ਘਿਰਾਓ ਕਾਰੀਆਂ ਨੂੰ ਆਪਣੇ ਘਰ ਬੁਲਾ ਕੇ ਗੱਲਬਾਤ ਸੁਣਨ ਦੀ ਸ਼ਲਾਘਾ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਸਰਕਾਰ ਤੋਂ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਲੰਮੇ ਸਮੇਂ ਤੋਂ ਸਰਕਾਰੀ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਭਾਈ ਖਾਲਸਾ ਨੇ ਕਿਹਾ ਪੰਜਾਬ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਹੁਕਮ ਕੀਤਾ ਹੈ ਕਿ ਮੁਲਾਜ਼ਮਾਂ ਨੂੰ ਮਗਿਆਈ ਭੱਤਾ ਤੇ ਹੋਰ ਸਹੂਲਤਾਂ ਦਿੱਤੀਆਂ ਜਾਂਣ ਪਰ ਸਰਕਾਰ ਹਾਈਕੋਰਟ ਦੇ ਹੁਕਮਾਂ ਦੀ ਪ੍ਰਵਾਹ ਨਹੀਂ ਕਰ ਰਹੀ ਜਿਸ ਨੂੰ ਮੁੱਖ ਰੱਖਦਿਆਂ ਮੁਲਾਜ਼ਮਾਂ ਨੇ ਸਰਕਾਰ ਦੇ ਮੰਤਰੀ ਅਮਨ ਅਰੋੜਾ ਦੇ ਨਿਵਾਸ ਅਸਥਾਨ ਦਾ ਘਿਰਾਓ ਕੀਤਾ ਹੋਇਆ ਸੀ ਅਤੇ ਨਾਹਰੇਬਾਜੀ ਕੀਤੀ ਜਾ ਰਹੀ ਸੀ, ਭਾਈ ਖਾਲਸਾ ਨੇ ਦੱਸਿਆ ਕਿ ਜਦੋਂ ਮੰਤਰੀ ਅਮਨ ਅਰੋੜਾ ਘਿਰਾਓ ਕਾਰੀਆਂ ਪਾਸ ਆ ਗਏ ਤੇ ਉਨ੍ਹਾਂ ਨੂੰ ਕਿਹਾ ਤੁਸੀਂ ਸਾਡੇ ਮੁਲਾਜ਼ਮ ਹੋ!ਆਓ ਬੈਠ ਕੇ ਗੱਲ ਕਰਦੇ ਆ ਕਹੇ ਕਿ ਉਹਨਾਂ ਘਰ ਲੈ ਗਏ ਤੇ ਮੰਗਾਂ ਸਬੰਧੀ ਗੱਲਬਾਤ ਸੁਣਨ ਤੋਂ ਬਾਅਦ ਉਹਨਾਂ ਨੂੰ ਯੌਕੀਨ ਦੁਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਹੈ, ਭਾਈ ਖਾਲਸਾ ਨੇ ਕਿਹਾ ਇਹ ਤਾਂ ਸਮੇਂ ਦਾ ਭਵਿੱਖ ਹੀ ਤਹਿ ਕਰੇਗਾ, ਕਿ ਮੰਤਰੀ ਅਮਨ ਅਰੋੜਾ ਜੀ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਲਈ ਕੀ ਕੁਝ ਕਰਦੇ ਹਨ, ਪਰ ਘਰ ਦਾ ਘਿਰਾਓ ਕਰਨ ਆਏ ਘਿਰਾਓ ਕਾਰੀਆਂ ਨਾਲ ਮੰਤਰੀ ਸਾਹਿਬ ਦਾ ਕੀਤਾ ਵਧੀਆ ਵਿਵਹਾਰ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲਾਂ ਮੰਨਿਆ ਜਾ ਸਕਦਾ ਅਤੇ ਹਰ ਸਰਕਾਰ ਦੇ ਮੰਤਰੀ ਨੂੰ ਅਜਿਹਾ ਵਿਵਹਾਰ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਕਿਉਂਕਿ ਆਪਣੇ ਹੱਕਾਂ ਲਈ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਾ ਲੋਕਾਂ ਦਾ ਸੰਵਿਧਾਨਿਕ ਹੱਕ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅਮਨ ਅਰੋੜਾ ਮੰਤਰੀ ਜੀ ਵੱਲੋਂ ਘਿਰਾਓ ਕਰਨ ਗਏ ਘਿਰਾਓ ਕਾਰੀਆਂ ਨੂੰ ਘਰ ਬੈਠਾ ਕਿ ਗੱਲਬਾਤ ਸੁਣਨ ਵਾਲੇ ਵਰਤਾਰੇ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਮੁਲਜ਼ਮਾਂ ਨੂੰ ਹਾਈਕੋਰਟ ਦੀ ਹਦਾਇਤ ਮੁਤਾਬਿਕ ਮੰਗਿਆਈ ਭੱਤਾ ਤੇ ਹੋਰ ਸਹੂਲਤਾਂ ਦੇਣ ਦੀ ਲੋੜ ਤੇ ਜ਼ੋਰ ਦੇਵੇ, ਇਸ ਵਕਤ ਭਾਈ ਖਾਲਸਾ ਪ੍ਰਧਾਨ ਨਾਲ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ ।।

