‘ਮੁੱਖ ਮੰਤਰੀ ਰਾਹਤ ਫੰਡ’ ਵਿੱਚੋਂ ਸਾਹਿਲ ਮਸੀਹ ਦੇ ਇਲਾਜ ਲਈ 2.36 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਗੁਰਦਾਸਪੁਰ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪਿੰਡ ਤਲਵੰਡੀ ਵਿਰਕ ਦੇ ਵਸਨੀਕ ਸਾਹਿਲ ਮਸੀਹ, ਪੁੱਤਰ ਗੁਰਮੀਤ ਮਸੀਹ, ਦੇ ਹੱਥ ਦੇ ਇਲਾਜ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 2 ਲੱਖ 36 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

ਸਾਹਿਲ ਮਸੀਹ ਦੇ ਇਲਾਜ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮਨਜ਼ੂਰ ਹੋਈ 2,36,000 ਰੁਪਏ ਦੀ ਰਾਸ਼ੀ ਦਾ ਚੈੱਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਉਨ੍ਹਾਂ ਨੂੰ ਦਿੱਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਪਿੰਡ ਦਾ ਸਾਬਕਾ ਸਰਪੰਚ ਮੌਟੀ ਰੰਧਾਵਾ ਵੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਇਲਾਜ ਲਈ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਦਾ ਮਕਸਦ ਹੈ ਕਿ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜਵੰਦ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਰਮਨ ਬਹਿਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਰਾਹੀਂ ਮਿਲੀ ਇਹ ਸਹਾਇਤਾ ਸਾਹਿਲ ਮਸੀਹ ਦੇ ਇਲਾਜ ਵਿੱਚ ਵੱਡੀ ਮਦਦਗਾਰ ਸਾਬਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਸਬੰਧਤ ਹਸਪਤਾਲ ਦੇ ਖਾਤੇ ਵਿੱਚ ਆਰ.ਟੀ.ਜੀ.ਐਸ. ਰਾਹੀਂ ਭੇਜੀ ਜਾਵੇਗੀ, ਤਾਂ ਜੋ ਸਾਹਿਲ ਮਸੀਹ ਦੇ ਇਲਾਜ ਵਿੱਚ ਮਦਦ ਮਿਲ ਸਕੇ।

Leave a Reply

Your email address will not be published. Required fields are marked *