ਦਿੱਲੀ, ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਨੇ ਗੈਂਗਸਟਰਾ ਤੇ ਹੋਰ ਅਪਰਾਧਕ ਗਤੀਵਿਧੀਆਂ ਵਿਚ ਸ਼ਾਮਿਲ ਅਪਰਾਧੀਆਂ ਨੂੰ ਫੜਨ ਵਾਲ਼ੀ ਮੁਹਿੰਮ ਤਹਿਤ ਅੱਜ ਕਨੇਡਾ ਤੋਂ ਡੀਪੋਰਟ ਹੋਕੇ ਆਏ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕ੍ਰਮਵਾਰ ਨੂੰ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗਿਰਫ਼ਤਾਰ ਕਰਨ ਵਾਲਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਹੈ, ਕਾਬੂ ਕੀਤੇ ਕ੍ਰਮਵਾਰ ਜਿਥੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ ਉਥੇ ਦੇਸ਼ ਤੇ ਵਿਦੇਸ਼ ਬਹੁਤ ਸਾਰੀਆਂ ਅਪਰਾਧਕ ਗਤੀਵਿਧੀਆਂ ਵਿਚ ਸ਼ਾਮਿਲ ਹੈ ਅਤੇ ਉਸ ਤੇ ਬਹੁਤ ਸਾਰੇ ਅਪਰਾਧਕ ਮਾਮਲੇ ਦਰਜ ਹਨ, ਹੁਣ ਉਸ ਤੋਂ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਨੇਡਾ ਤੋਂ ਡੀਪੋਰਟ ਹੋ ਕੇ ਭਾਰਤ ਦੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕਰਮਵੀਰ ਨੂੰ ਕਾਬੂ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਹੋਰ ਵਿਦੇਸ਼ਾਂ ਵਿੱਚ ਬੈਠੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਗੈਂਗਸਟਰਾ ਨੂੰ ਭਾਰਤ ਲਿਆ ਕੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦੀ ਹੈ ਕਿਉਂਕਿ ਪੰਜਾਬ ਸਰਕਾਰ ਨੇ ਦਾਹਵਾ ਕੀਤਾ ਸੀ ਅਪਰਾਧਕ ਮਾਮਲਿਆਂ ਵਿੱਚ ਲੋੜੀਂਦੇ ਕਿਸੇ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਰਮਵੀਰ ਨੂੰ ਕਾਬੂ ਕਰਕੇ ਪੰਜਾਬ ਸਰਕਾਰ ਨੇ ਇਸ ਦੀ ਸ਼ੁਰੂਆਤ ਕਰ ਦਿੱਤੀ ਹੈ ਜੋ ਕੇ ਬਹੁਤ ਸ਼ਲਾਘਾਯੋਗ ਉਪਰਾਲਾ ਕਿਹਾ ਜਾ ਸਕਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਦਨਾਮ ਤੇ ਜੇਲ’ਚ ਬੰਦ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਬੂ ਕਰਨ ਦੀ ਸ਼ਲਾਘਾ ਅਤੇ ਹੋਰ ਵੀ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਲਿਆ ਕੇ ਭਾਰਤ ‘ਚ ਕੇਸ ਚਲਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਨੇਡਾ ਸਰਕਾਰ ਨੇ ਚਾਰ ਉਹਨਾਂ ਭਾਰਤੀਆਂ ਨੂੰ ਡੀਪੋਰਟ ਕੀਤਾ ਹੈ ਜੋ ਗੈਰ ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਹਨ ਅਤੇ ਇਨ੍ਹਾਂ ਤੇ ਬਹੁਤ ਸਾਰੇ ਅਪਰਾਧਿਕ ਮਾਮਲੇ ਦਰਜ ਹਨ , ਭਾਈ ਖਾਲਸਾ ਨੇ ਦੱਸਿਆ ਇਨ੍ਹਾਂ ਵਿਚ ਡੀਪੋਰਟ ਹੋ ਕੇ ਆਈ ਲਾਰੈਂਸ ਬਿਸ਼ਨੋਈ ਦੇ ਸਾਥੀ ਕਰਮਵੀਰ ਨੂੰ ਦਿੱਲੀ ਪਹੁੰਚਦਿਆਂ ਪੰਜਾਬ ਪੁਲਿਸ ਨੇ ਕਾਬੂ ਕਰ ਕੇ ਗਿਰਫ਼ਤਾਰ ਕਰ ਲਿਆ ਅਤੇ ਹੁਣ ਇਸ ਤੋਂ ਅਗਲੀ ਪੁਛਗਿੱਛ ਕੀਤੀ ਜਾਵੇਗੀ, ਭਾਈ ਖਾਲਸਾ ਨੇ ਕਿਹਾ ਪੰਜਾਬ ਸਰਕਾਰ ਦੀ ਇਹ ਕਾਰਵਾਈ ਬਹੁਤ ਹੀ ਮਹੱਤਵਪੂਰਨ ਤੇ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਹੋਰ ਵਿਦੇਸ਼ਾਂ ਵਿਚ ਬੈਠੇ ਅਪਰਾਧੀਆਂ ਨੂੰ ਕੰਨ ਹੋ ਜਾਣਗੇ ਕਿ ਉਹ ਹੁਣ ਆਪਣੇ ਅਪਰਾਧਕ ਕੰਮਾਂ ਤੋਂ ਬਚ ਨਹੀਂ ਸਕਣਗੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਅਪਰਾਧਕ ਮਾਮਲਿਆਂ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਦੇ ਸਾਥੀ ਕਰਮਵੀਰ ਨੂੰ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ ਕਾਬੂ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਭਾਰਤ ਵਿੱਚ ਬਹੁਤ ਸਾਰੇ ਅਪਰਾਧਕ ਮਾਮਲਿਆਂ ਵਿੱਚ ਲੋੜੀਂਦੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾ ਨੂੰ ਭਾਰਤ ਲਿਆਉਣ ਲਈ ਵਡੇਰੇ ਯਤਨ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਪੀ ਏ ਸੁਖਦੇਵ ਸਿੰਘ ਜਗਰਾਓਂ ਦੇ ਨਾਲ ਨਾਲ ਬਹੁਤ ਸਾਰੇ ਹੋਰ ਵੀ ਆਗੂ ਮੌਜੂਦ ਸੀ ।

