15 ਦਿਨਾਂ ਤੋਂ ਡੀ ਸੀ ਦਫ਼ਤਰਾਂ ਦੇ ਘਿਰਾਓ ਕਰਨ ਵਾਲੇ ਪ੍ਰੋਗਰਾਮ ਤਹਿਤ ਅੱਜ ਅੰਮ੍ਰਿਤਸਰ ਡੀ ਸੀ ਦਫਤਰ ‘ਚ ਕਿਸਾਨਾਂ ਦਾ ਹੱਲਾ ਬੋਲ ਹੋਇਆ ਵੱਡਾ ਹੰਗਾਮਾ- ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਡੀ ਸੀ ਦਫ਼ਤਰਾਂ ਤੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਤੇ ਕੀਤੇ ਜਾਣ ਵਾਲੇ ਘਿਰਾਓ ਦਾ ਪ੍ਰੋਗਰਾਮ ਲਗਾਤਾਰ 15 ਦਿਨਾਂ ਤੋਂ ਨਿਰੰਤਰ ਜਾਰੀ ਚੱਲ ਰਿਹਾ ਹੈ ਅਤੇ ਅੱਜ ਇਸ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਦੇ ਡੀ ਸੀ ਦਫ਼ਤਰ ‘ਚ ਕਿਸਾਨਾਂ ਦਾ ਹੱਲਾ ਬੋਲ ਹੋਇਆ ਹੰਗਾਮਾਂ, ਪੱਤਰਕਾਰਾ ਦੇ ਪੁੱਛਣ ਤੇ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਜਿੰਨੀ ਦੇਰ ਤੱਕ ਸਾਡੀ ਸਾਰੀਆਂ ਮੰਗਾਂ ਪੰਜਾਬ ਸਰਕਾਰ ਪ੍ਰਵਾਨ ਨਹੀਂ ਕਰਦੀ ਇਹ ਘਿਰਾਓ ਧਰਨਿਆਂ ਦਾ ਪ੍ਰੋਗਰਾਮ ਲਗਾਤਾਰ ਜਾਰੀ ਰਹੇਗਾ, ਭਾਵੇਂ ਕਿ ਇਸ ਨਾਲ ਡੀ ਸੀ ਦਫ਼ਤਰਾਂ ਦਾ ਕੰਮਕਾਜ ਵੱਡੀ ਪੱਧਰ ਪ੍ਰਭਾਵਤ ਹੋ ਰਿਹਾ ਹੈ ਅਤੇ ਦਫਤਰਾਂ ਵਿੱਚ ਕੰਮ ਕਰਾਉਣ ਵਾਲਿਆਂ ਆਮ ਲੋਕਾਂ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕਿਸਾਨ ਪੂਰੀ ਤਰ੍ਹਾਂ ਡੀ ਸੀ ਦਫ਼ਤਰ ਮੱਲ ਕੇ ਬੈਠਣ ਨੂੰ ਮਜਬੂਰ ਹਨ, ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਵਾਜਬ ਮੰਗਾਂ ਪ੍ਰਵਾਨ ਕਰਕੇ ਅਜਿਹੇ ਘਿਰਾਓ ਧਰਨੇ ਪ੍ਰੋਗਰਾਮ ਬੰਦ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ ,ਤਾਂ ਕਿ ਦਫ਼ਤਰਾਂ ਵਿਚ ਕੰਮ ਕਰਵਾਉਣ ਵਾਲੇ ਆਮ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਜਲਦੀ ਹੱਲ ਕੀਤੀ ਜਾ ਸਕੇ ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੱਜ ਅੰਮ੍ਰਿਤਸਰ ਡੀ ਸੀ ਦਫ਼ਤਰ ‘ਚ ਕਿਸਾਨਾਂ ਦੇ ਹੱਲਾ ਬੋਲ ਹੋਏ ਵੱਡੇ ਹੰਗਾਮੇ ਵਾਸਤੇ ਪੰਜਾਬ ਸਰਕਾਰ ਨੂੰ ਜੁਮੇਵਾਰ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਲੰਮੇ ਸਮੇਂ ਤੋਂ ਕੇਂਦਰ ਅਤੇ ਪੰਜਾਬ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੇ ਹਨ, ਜਿਸ ਦੇ ਸਿੱਟੇ ਵਜੋਂ ਕਿਸਾਨਾਂ ਨੂੰ ਮਜਬੂਰੀਵੱਸ ਅਜਿਹੇ ਰੋਸ ਧਰਨੇ ਤੇ ਘਿਰਾਓ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ,ਕਿਉਂਕਿ ਕਿਸਾਨਾ ਕੋਲ ਹੋਰ ਕੋਈ ਚਾਰਾ ਨਹੀਂ ਰਹਿ ਗਿਆ ? ਭਾਈ ਖਾਲਸਾ ਨੇ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਵਿੱਚ ਕਿਸਾਨਾਂ ਨਾਲ ਬੈਠ ਕੇ ਵਿਚਾਰ ਕਰੇ ਅਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਮੰਨਣ ਲਈ ਕੋਈ ਕਦਮ ਚੁੱਕਣ ਦੀ ਲੋੜ ਤੇ ਜੋਰ ਦੇਵੇ ਤਾਂ ਕਿ ਕਿਸਾਨਾਂ ਦੇ ਅਜਿਹਾ ਧਰਨਿਆਂ ਤੇ ਘਿਰਾਓ ਕਰਕੇ ਆਮ ਲੋਕਾਂ ਨੂੰ ਦਫ਼ਤਰੀ ਕੰਮਾਂ ਲਈ ਆਉਣ ਵਾਲੀਆਂ ਮੁਸ਼ਕਲਾਂ ਤੋਂ ਮੁਕਤ ਕੀਤਾ ਜਾ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਸਮੇਤ ਹੋਰ ਵੀ ਕਈ ਆਗੂ ਸ਼ਾਮਲ ਸਨ ।

Leave a Reply

Your email address will not be published. Required fields are marked *