ਚੰਡੀਗੜ੍ਹ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਚੋਣਾਂ ਨੂੰ ਵੇਖਦਿਆਂ ਆਪ ਸਰਕਾਰ ਵੱਲੋਂ ਔਰਤ ਵੋਟਰਾਂ ਨੂੰ ਪ੍ਰਭਾਵਿਤ ਕਰਨ ਅਤੇ ਕੀਤੇ ਵਾਅਦੇ ਮੁਤਾਬਕ 1000-1000,1500-1500 ਰੁਪਏ ਪ੍ਰਤੀ ਮਹੀਨਾ ਪਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਸਰਕਾਰ ਨੇ ਜੂਨ ਜੁਲਾਈ ਤੇ ਅਗਸਤ ਤਿੰਨ ਮਹੀਨਿਆਂ ਦੀ ਪਹਿਲੀ ਕਿਸ਼ਤ ਵਿਚ ਔਰਤ ਦੇ ਖਾਤਿਆਂ ਵਿੱਚ 3000-3000,4500-4500 ਰੁਪਏ ਪਾ ਦਿੱਤੇ ਗਏ ਸਨ ਅਤੇ ਹੁਣ ਪੰਜਾਬ ਸਰਕਾਰ ਨੇ ਅਕਤੂਬਰ, ਨਵੰਬਰ ਤੇ ਦਸੰਬਰ ਤਿੰਨ ਮਹੀਨਿਆਂ ਦੀ ਦੂਸਰੀ ਕਿਸ਼ਤ ਰਾਹੀਂ 1 ਅਕਤੂਬਰ ਨੂੰ ਬੀਬੀਆਂ ਦੇ ਖਾਤਿਆਂ ਵਿੱਚ 3000-3000,4500-4500 ਰੁਪਏ ਪਾਉਣ ਦਾ ਐਲਾਨ ਕਰ ਦਿੱਤਾ ਹੈ ਇਸ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਇਹ ਲਾਭ ਹਰ ਔਰਤ ਲਾਭਪਾਤਰੀ ਨੂੰ ਮਿਲਣਾ ਚਾਹੀਦਾ ਹੈ ਕਿਉਂਕਿ ਬੀਤੇ ਸਮੇਂ ‘ਚ ਬਹੁਤ ਸਾਰੀਆਂ ਬੀਬੀਆਂ ਦੇ ਖਾਤਿਆਂ ਵਿੱਚ ਅਜੇ ਤਕ ਪਹਿਲੀ ਕਿਸ਼ਤ ਵੀ ਨਹੀਂ ਆਈ? ਇਸ ਕਰਕੇ ਸਰਕਾਰ ਇਸ ਲਾਭ ਨੂੰ ਪਾਰਦਰਸ਼ੀ ਢੰਗ ਨਾਲ ਬਿਨਾਂ ਭੇਦਭਾਵ ਤੋਂ ਉਪਰ ਉੱਠ ਕੇ ਯੋਗ ਲਾਭਪਾਤਰੀ ਬੀਬੀਆਂ ਦੇ ਖਾਤਿਆਂ ਵਿੱਚ ਪਾਉਣ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਵੱਲੋਂ 1 ਅਕਤੂਬਰ ਨੂੰ ਤਿੰਨ ਮਹੀਨਿਆਂ ਦੀ ਦੂਸਰੀ ਕਿਸਤ ਬੀਬੀਆਂ ਦੇ ਖਾਤਿਆਂ ‘ਚ ਪਾਉਣ ਵਾਲੀ ਨੀਤੀ ਦਾ ਸਵਾਗਤ ਅਤੇ ਇਸ ਲਾਭ ਨੂੰ ਹਰ ਯੋਗ ਲਾਭਪਾਤਰੀ ਬੀਬੀਆਂ ਦੇ ਖਾਤਿਆਂ ‘ਚ ਪਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਭਾਵੇਂ ਕਿ ਸਰਕਾਰ ਚਾਰ ਸਾਲ ਤੱਕ ਬੀਬੀਆਂ ਦੇ ਖਾਤਿਆਂ ‘ਚ ਪੈਸੇ ਪਾਉਣ ਵਿੱਚ ਬਹੁਤ ਬੁਰੀ ਤਰ੍ਹਾਂ ਅਸਫ਼ਲ ਰਹੀ ਪਰ ਪੰਜਵੇਂ ਸਾਲ ਵਿੱਚ ਔਰਤ ਵੋਟਰਾਂ ਨੂੰ ਪ੍ਰਭਾਵਿਤ ਕਰਨ ਹਿੱਤ ਸਰਕਾਰ ਨੇ ਜੁਲਾਈ ਮਹੀਨੇ ਤੋਂ ਪੈਸੇ ਪਾਕੇ ਵੋਟਬੈਕ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਹੈ, ਭਾਈ ਖਾਲਸਾ ਨੇ ਕਿਹਾ ਸਰਕਾਰ ਨੇ ਜੂਨ ਜੁਲਾਈ ਤੇ ਅਗਸਤ ਤਿੰਨ ਮਹੀਨਿਆਂ ਦੀ ਪਹਿਲੀ ਕਿਸ਼ਤ 80000 ਹਜ਼ਾਰ ਬੀਬੀਆਂ ਦੇ ਖਾਤਿਆਂ ਵਿੱਚ ਪਾ ਦਿਤੀ ਹੈ ਅਤੇ ਹੁਣ ਅਕਤੂਬਰ ਨਵੰਬਰ ਤੇ ਦਸੰਬਰ ਤਿੰਨ ਮਹੀਨਿਆਂ ਦੀ ਦੂਸਰੀ ਕਿਸਤ 1 ਅਕਤੂਬਰ ਨੂੰ 80000 ਬੀਬੀਆਂ ਦੇ ਖਾਤਿਆਂ ਵਿੱਚ ਕ੍ਰਮਵਾਰ 3000-3000 ਅਤੇ 4500-4500 ਰੁਪਏ ਪਾਉਣ ਦਾ ਸਰਕਾਰ ਨੇ ਐਲਾਨ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਹਨ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਬੀਬੀਆਂ ਦੇ ਖਾਤਿਆਂ ਵਿੱਚ 1000-1000-1500-1500 ਪਾਉਂਣ ਵਾਲੀ ਨੀਤੀ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਇਹ ਲਾਭ ਹਰਯੋਗ ਲਾਭ ਪਾਤਰੀ ਬੀਬੀਆਂ ਨੂੰ ਬਿਨਾਂ ਭੇਦ ਭਾਵ ਤੋਂ ਉਪਰ ਉਠ ਕੇ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਪੀਏ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਜੋਗਿੰਦਰ ਸਿੰਘ, ਭਾਈ ਜਗਤਾਰ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ ।

