ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਵਾਲੇ ਗੁਰਦੁਆਰਾ ਇਮਨਤਸਰ ਸਾਹਿਬ ਬਿਆਸ ਤੇ ਸੰਗਰਾਂਦ ਮੌਕੇ ਲੰਗਰ ਲਗਾਏ ਗਏ – ਬਾਬਾ ਮਾਨ ਸਿੰਘ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਅੰਮ੍ਰਿਤਸਰ ਵਿਖੇ ਸੰਗਰਾਦ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਤੇ ਲੰਗਰ ਵੀ ਲਾਏ ਗਏ, ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਤਰਨਾਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੇ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਵਿਖੇ ਹਰ ਸੰਗਰਾਂਦ ਤੇ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਲੰਗਰ ਲਗਾਏ ਜਾਣ ਵਾਲੀ ਮਹੀਨਾਵਾਰੀ ਮਰਯਾਦਾ ਤਹਿਤ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ,ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਭਾਈ ਖਾਲਸਾ ਨੇ ਮਜੌਦਾ ਪ੍ਰਬੰਧਕ ਸੇਵਾਦਰ ਮਹੰਤ ਮਾਨ ਸਿੰਘ ਦੇ ਹਵਾਲੇ ਨਾਲ ਦੱਸਿਆ ਸੰਗਰਾਂਦ ਸਮਾਗ਼ਮ ਸਬੰਧੀ ਪਰਸੋਂ ਤੋਂ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਬਹੁਤ ਸਾਰੇ ਧਾਰਮਿਕ ਬੁਲਾਰਿਆਂ ਵੱਲੋਂ ਹਾਜ਼ਰੀ ਲਵਾਈ ਗਈ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ, ਭਾਈ ਖਾਲਸਾ ਨੇ ਦੱਸਿਆ ਮੌਕੇ ਚਾਹ ਕੌਫੀ ਦੇਗਾਂ ਸਰਦਾਈਆ,ਚਾਹ ਪਕੌੜੇ ਜਲੇਬੀਆਂ ਆਦਿ ਅਤੁੱਟ ਲੰਗਰ ਵਰਤਾਏ ਗਏ ਇਸ ਮੌਕੇ ਤੇ ਮਹੰਤ ਮਾਨ ਸਿੰਘ,ਹੋਡ ਗ੍ਰੰਥੀ ਭਾਈ ਜੱਸਾ ਸਿੰਘ ਬਿਆਸ ਸਮੇਤ ਸੈਂਕੜੇ ਸੰਗਤਾਂ ਹਾਜ਼ਰ ਸਨ ।।

Leave a Reply

Your email address will not be published. Required fields are marked *