ਬਟਾਲਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਸਬੰਧੀ ਬਟਾਲਾ ਸ਼ਹਿਰ ਵਿਚ ਚਾਰ ਦਿਨਾਂ ਤੋਂ ਚੱਲ ਰਹੇ ਵਿਸ਼ੇਸ਼ ਧਾਰਮਿਕ ਸਮਾਗਮਾਂ ਦੇ ਆਖਰੀ ਦਿਨ ਭਲਕੇ 18 ਸਤੰਬਰ ਨੂੰ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਘੌੜਸਵਾਰੀ, ਨੇਜ਼ਾ ਬਾਜ਼ੀ, ਗਤਕਾ ਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਦੇ ਜੌਹਰ ਸਮੇਤ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕਰਨਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਰੰਗਰੇਟਾ ਕੌਮ ਦੇ ਮੁੱਖ ਜਰਨੈਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਤੇ ਜਥੇਦਾਰ ਬਲਦੇਵ ਸਿੰਘ ਮੁਸਤਫਾ ਪੁਰ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਕਿਹਾ ਗੁਰੂ ਨਾਨਕ ਦੇਵ ਮਹਾਰਾਜ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਚਾਰ ਰੋਜ਼ਾ ਤੋਂ ਧਾਰਮਿਕ ਸਮਾਗਮ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ ਅਤੇ ਹਰ ਸਾਲ ਇਨ੍ਹਾਂ ਸਮਾਗਮਾਂ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤੇ ਜਾਣ ਵਾਲੀ ਮਰਯਾਦਾ ਨੂੰ ਮੁੱਖ ਰੱਖਦਿਆਂ ਭਲਕੇ 18 ਸਤੰਬਰ ਨੂੰ ਹੋਰਨਾਂ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ ਵਿੱਚ ਬਰਛੀ ਬਰਛੇ, ਖੰਡੇ ਕਿਰਪਾਨਾਂ ਸਮੇਤ ਕਈ ਤਰ੍ਹਾਂ ਦੇ ਜੰਗੀ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਆਈ ਸ਼ਰਧਾ ਵਾਨ ਸੰਗਤ ਨੂੰ ਘੌੜਸਵਾਰੀ, ਨੇਜ਼ਾ ਬਾਜ਼ੀ, ਗਤਕੇਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਨਾਲ ਗਤਕੇਬਾਜ਼ੀ,ਦੋ ਦੋ ,ਚਾਰ ਚਾਰ ਤੇ ਅੱਠ ਅੱੱਠ ਘੌੜਿਆ ਨੂੰ ਇਕੱਠੇ ਦੌੜਾਂ ਲਵਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕਰਨਗੇ, ਮਹੱਲਾ ਖੇਡਣ ਵਾਲਿਆਂ ਨਿਹੰਗ ਸਿੰਘਾ ਨੂੰ ਇਨਾਮ ਕੌਮੀ ਜਥੇਦਾਰ ਜਰਨੈਲ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਜਥੇਦਾਰ ਸ਼ਮਸ਼ੇਰ ਸਿੰਘ ਬਟਾਲਾ ਬਾਲੇਵਾਲੀਆ , ਜਥੇਦਾਰ ਮਨਪ੍ਰੀਤ ਬਾਲੇਵਾਲੀਆ, ਜਥੇਦਾਰ ਦਲਬੀਰ ਸਿੰਘ ਸੋਢੀ ਜੇਠੂਵਾਲ, ਭਾਈ ਸਹਿਜ ਪ੍ਰੀਤ ਸਿੰਘ ਕੋਟ ਖਾਲਸਾ,ਜਥੇਦਾਰ ਮੱਖਣ ਸਿੰਘ ਰੱਗੜਨੰਗਲ ਸਤਪਾਲ ਸਿੰਘ ਵੱਲਾ, ਭਾਈ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਬਹੁਤ ਸਾਰੇ ਜਥੇਦਾਰ ਸਾਹਿਬਾਨ ਹਾਜਰ ਰਹਿਣਗੇ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ।

