ਸੰਗਰਾਂਦ ਦਿਹਾੜੇ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾਂ ਦਿਵਸ਼ ਨੂੰ ਸਮਰਪਿਤ 6 ਵਿਸ਼ੇਸ਼ ਸਮਾਗਮਾ’ਚ ਸੰਤ ਕਿਸ਼ਨ ਨਾਥ ਮਹਾਰਾਜ ਜੀ ਵੱਲੋਂ ਸ਼ਾਮਲ ਹੋਣ ਦਾ ਐਲਾਨ ਸ਼ਲਾਘਾਯੋਗ- ਭਾਈ ਖਾਲਸਾ

ਦੋਆਬਾ

ਜਲੰਧਰ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਗੁਰੂ ਰਵੀਦਾਸ ਮਹਾਰਾਜ ਜੀ ਦੇ 650 ਸਾਲਾਂ ਸ਼ਤਾਬਦੀ ਦਿਵਸ਼ ਨੂੰ ਸਮਰਪਿਤ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਸਤਿਗੁਰੂ,ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਚਾਰ ਪੰਸਾਰ ਨਾਲ ਜੋੜਨ ਲਈ ਡੇਰਾ ਸੱਚਖੰਡ ਬੱਲਾਂ ਦੇ ਅਸ਼ੀਰਵਾਦ ਸਦਕਾ ਸੰਤ ਮਹਾਂਪੁਰਸ਼ ਸੰਤ ਕਿਸ਼ਨ ਨਾਥ ਮਹਾਰਾਜ ਜੀ ਨੇ ਦਿਨ ਰਾਤ ਇੱਕ ਕੀਤਾ ਹੋਇਆ ਹੈ ਅਤੇ ਇਸੇ ਸਬੰਧ’ਚ ਅਕਤੂਬਰ ਮਹੀਨੇ ਵਿੱਚ ਵੱਖ ਵੱਖ ਸ਼ਹਿਰਾਂ ‘ਚ ਰੱਖੇਗੇ 6 ਵਿਸ਼ੇਸ਼ ਸਮਾਗਮਾਂ’ਚ ਸੰਤ ਕਿ੍ਸ਼ਨ ਨਾਥ ਮਹਾਰਾਜ ਜੀ ਵਿਸ਼ੇਸ਼ ਤੌਰ ਤੇ ਆਪਣੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਸਤਿਗੁਰੂ ! ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਚਾਰ ਤੇ ਉਹਨਾਂ ਵੱਲੋਂ ਦਰਸਾਏ ਮਾਰਗ ਦਰਸ਼ਨ ਤੇ ਪਹਿਰਾ ਦੇਣ ਲਈ ਪ੍ਰੇਰਿਤ ਕਰਨਗੇ,ਇਸ ਸਬੰਧੀ ਉਨ੍ਹਾਂ ਨੇ ( ਸੰਤ ਕਿਸ਼ਨ ਨਾਥ ਮਹਾਰਾਜ ਜੀ ) ਅੱਜ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਸੰਗਤਾਂ ਨੂੰ ਆਪਣੇ ਮਹਾਨ ਪ੍ਰਵਚਨਾਂ ਰਾਹੀਂ ਸਤਿਗੁਰੂ ! ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਗੁਰਬਾਣੀ ਸਬੰਧੀ ਚਾਨਣਾ ਪਾਉਣ ਤੋਂ ਬਾਅਦ ਵਿਸ਼ੇਸ਼ ਤੌਰ ਤੇ ਐਲਾਨ ਕੀਤਾ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਸੰਤ ਮਹਾਂਪੁਰਸ਼ ਸੰਤ ਬਾਬਾ ਕਿਸ਼ਨ ਨਾਥ ਮਹਾਰਾਜ ਜੀ ਦੇ ਹਵਾਲੇ ਨਾਲ ਸਪੱਸ਼ਟ ਕੀਤਾ ਇਹਨਾਂ ਛੇ ਸਮਾਗਮ ਵਿੱਚ 2 ਅਕਤੂਬਰ ਸ਼ੁੱਕਰਵਾਰ ਨੂੰ ਪਿੰਡ ਚਿਹੇੜੂ ਤਹਿਸੀਲ ਫਗਵਾੜਾ ਜ਼ਿਲ੍ਹਾ ਕਪੂਰਥਲਾ,ਨੰਬਰ 2 ,ਅਕਤੂਬਰ 3 ਸ਼ਨੀਵਾਰ ਪਿੰਡ ਫਤਿਹਪੁਰ ਤਹਿਸੀਲ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ,ਨੰਬਰ 3, ਅਕਤੂਬਰ 4 ਐਤਵਾਰ ਪਿੰਡ ਕਿਸ਼ਨਗੜ੍ਹ ਫਰਮਾਈ ਬਲਾਕ ਭੀਖੀ ਸਬ ਤਹਿਸੀਲ ਮਾਨਸਾ ਜ਼ਿਲ੍ਹਾ ਮਾਨਸਾ,ਨੰਬਰ 5, ਅਕਤੂਬਰ 17 ਦਿਨ ਸ਼ਨੀਵਾਰ ਪਿੰਡ ਜੈਤੇਵਾਲੀ ਤਹਿ ਅਤੇ ਜ਼ਿਲ੍ਹਾ ਜਲੰਧਰ।ਨੰਬਰ 6, ਅਕਤੂਬਰ 18 ਦਿਨ ਐਤਵਾਰ ਪਿੰਡ ਲੇਹਲ ਖ਼ੁਰਦ ਤਹਿਸੀਲ ਲਹਿਰਾਗਾਗਾ ਜ਼ਿਲ੍ਹਾ ਸੰਗਰੂਰ ਵਿਖੇ ਕਰਵਾਏ ਜਾ ਰਹੇ ਹਨ, ਭਾਈ ਖਾਲਸਾ ਨੇ ਦੱਸਿਆ ਇਹਨਾਂ ਸਾਰਿਆਂ ਸਮਾਗ਼ਮ ਵਿਚ ਸਤਿਗੁਰੂ! ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਚਾਰ ਨੂੰ ਪੂਰੀ ਤਰ੍ਹਾਂ ਸਮਰਪਿਤ ਸੰਤ ਮਹਾਂਪੁਰਸ਼ ਸੰਤ ਬਾਬਾ ਕਿਸ਼ਨ ਨਾਥ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ, ਸਮੂਹ ਸੰਗਤਾਂ ਨੂੰ ਇਹਨਾਂ ਸਾਰੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਸਤਿਗੁਰੂ, ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਰੱਬੀ ਗੁਰਬਾਣੀ ਸ੍ਰਵਣ ਕਰਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜੋਰ ਦੇਣਾ ਚਾਹੀਦਾ ਹੈ, ਭਾਈ ਖਾਲਸਾ ਨੇ ਕਿਹਾ ਇਨ੍ਹਾਂ ਸਾਰੇ ਸਮਾਗਮਾਂ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ।

Leave a Reply

Your email address will not be published. Required fields are marked *