ਕਪੂਰਥਲਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)— ਹਰ ਮਹੀਨੇ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਹਰ ਮਹੀਨੇ ਦੀ ਸੰਗਰਾਂਦ ਮੌਕੇ ਅਖੰਡਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖ ਵਿਰਸੇ ਇਤਿਹਾਸ ਨਾਲ ਜੋੜਨ ਦੀ ਧਾਰਮਿਕ ਚਲਾਈ ਹੋਈ ਹੈ ਅਤੇ ਇਸ ਮਰਯਾਦਾ ਪਰੰਪਰਾ ਨੂੰ ਮੁੱਖ ਰੱਖਦਿਆਂ ਇਸ ਮਹੀਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਸੂ ਦੀ ਸੰਗਰਾਂਦ ਮੌਕੇ ਇੱਕ ਵੱਡਾ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਦੇਖ ਰੇਖ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ,ਅਖੰਡ ਪਾਠਾਂ ਦੇ ਭੋਗ ਪਾਏ ਗਏ,ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਨਾਮਵਰ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਪਰਸੋਂ ਦੇ ਰੋਜ ਤੋਂ ਰੱਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਆਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਵੱਲੋਂ ਕਰਨ ਤੇ ਹੈਂਡ ਗ੍ਰੰਥੀ ਵੱਲੋਂ ਹੁਕਮਨਾਮਾ ਲੈਣ ਤੋਂ ਬਾਅਦ ਗੁਰਦੁਆਰਾ ਗੁਰੂਸਰ ਸਹਿਬ ਸੈਫਲਾਬਾਦ ਦੀ ਹਜ਼ੂਰੀ ਕੀਰਤਨੀ ਜਥੇ ਦੇ ਸਬਦ ਗੁਰਬਾਣੀ ਸ੍ਰਵਣ ਕਰਵਾਉਣ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਆਰੰਭਤਾ ਹੋਈ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਉੱਚ ਕੋਟੀ ਦੇ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ ਅਤੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਵਿਸਥਾਰ ਨਾਲ ਚਾਨਣਾ ਪਾਇਆ, ਇਸ ਤੇ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਨੇ ਸੰਗਤਾਂ ਨੂੰ ਦੱਸਿਆ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਲਿਖਤ ਆਪਣੀ ਹਾਜ਼ਰੀ ਵਿੱਚ ਮੁਖਾਰਬਿੰਦ ਤੋਂ ਉਚਰੀ ਰੱਬੀ ਗੁਰਬਾਣੀ ਭਾਈ ਗੁਰਦਾਸ ਜੀ ਰਾਹੀਂ ਸਪੂਰਨ ਕਰਵਾਈ ਅਤੇ ਇਸ ਦੇ ਹਰਿਮੰਦਰ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਮੌਕੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਸੌਂਪੀ ਗਈ, ਉਹਨਾਂ ਸਮੂਹ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਕੀਤੀ, ਭਾਈ ਖਾਲਸਾ ਨੇ ਦੱਸਿਆ ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਹੋਰ ਵਿਸ਼ੇਸ਼ ਹਸਤੀਆਂ ਦਾ ਸਨਮਾਨ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।


