ਮਾਤਾ ਸੁਲੱਖਣੀ ਜੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਸਲਾਨਾ ਵਿਆਹ ਪੂਰਵ ਜੋੜ ਮੇਲੇ ਦੇ ਆਖਰੀ ਦਿਨ ਹੋਰਨਾਂ ਦਲਾਂ ਦੇ ਨਾਲ਼ ਨਾਲ਼ ਰੰਗਰੇਟਾ ਨਹਿੰਗ ਸਿੰਘ ਦਲਾਂ ਨੇ ਵੀ ਮੁਹੱਲਾ ਖੇਡਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਬਟਾਲਾ,ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)—ਮਾਤਾ ਸੁਲੱਖਣੀ ਜੀ ਅਤੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਬਟਾਲਾ ‘ਚ ਚੱਲ ਰਹੇ ਵਿਆਹ ਪੁਰਬ ਜੋੜ ਮੇਲੇ ਦੇ ਆਖਰੀ ਦਿਨ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਸ਼ਾਮਲ ਹੋਈਆਂ, ਉਥੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਨਾਲ਼ ਨਾਲ਼ ਰੰਗਰੇਟਾ ਜਥੇਬੰਦੀਆਂ ਵੱਲੋਂ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ,ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਿਸਲ ਜਥੇਦਾਰ ਸ਼ਹੀਦ ਬਾਬਾ ਸੁੱਖਾ ਸਿੰਘ ,ਬਾਬਾ ਸੇਵਾ ਸਿੰਘ ਦਸਮੇਸ਼ ਤਰਨਾ ਦਲ ਦੇ ਮੀਤ ਜਥੇਦਾਰ ਬਾਬਾ ਮਨਪ੍ਰੀਤ ਸਿੰਘ ਜੀ ਬਾਲੇਬਾਲਿਏ ਨਾਲ ਗੱਲਬਾਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਮੁਹੱਲੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਡੇਰਾ ਬਾਬਾ ਨਾਨਕ ਰੋਡ ਬਾਲੇਵਾਲ ਬਟਾਲਾ ਵਿਖੇ ਪਰਸੋਂ ਦੇ ਰੋਜ਼ ਤੋਂ ਮਿਸਲ ਜਥੇਦਾਰ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਬਾਬਾ ਸੇਵਾ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਦਿਲਬਾਗ ਸਿੰਘ ਪੱਤੀ ਬਾਲੇ ਬਾਲੀਏ ਅਤੇ ਜਥੇਦਾਰ ਬਾਬਾ ਸ਼ਮਸ਼ੇਰ ਸਿੰਘ ਤੇ ਸਮੂਹ ਨਗਰ ਵੱਲੋਂ ਸਾਂਝੇ ਤੌਰ ਤੇ ਰੱਖੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾ ਨੇ ਹਾਜ਼ਰੀ ਲਵਾਈ ਤੇ ਸੰਗਤ ਨੂੰ ਮਾਤਾ ਸੁਲੱਖਣੀ ਜੀ ਅਤੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਰੌਸ਼ਨੀ ਪਾਈ,ਬਾਹਦ ਦੁਪਹਿਰ ਸ਼ਾਸਤਰਗੜ ਸਾਹਿਬ ਛਾਉਣੀ ਨਿਹੰਗ ਸਿੰਘਾਂ ਨੇੜੇ ਰੇਲਵੇ ਸਟੇਸ਼ਨ ਤੋਂ ਧੌਂਸੇ ਨਗਾਰੇ ਤੇ ਨਿਸ਼ਾਨਾ ਨਾਲ ਨਾਲ ਘੌੜਿਆ ਸਮੇਤ ਜਥੇਦਾਰ ਬਾਬਾ ਦਿਲਬਾਗ ਸਿੰਘ ਦੀ ਅਗਵਾਈ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਸਾਰੀਆਂ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੱਢੇ ਜਾ ਰਹੇ ਇਕੱਤਰਤਾਈ ਮੁਹੱਲੇ ਵਿੱਚ ਸ਼ਾਮਲ ਹੋਏ, ਜਿਥੇ ਸਾਰਿਆਂ ਨੇ ਇਕੱ ਜੁੱਟ ਹੋ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕਾ ਬਾਜ਼ੀ , ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਨਾਲ ਗਤਕਾ ਬਾਜੀ ਦੇ ਜੌਹਰ ਦਿਖਾਏ,ਪੰਜ ਪੰਜ,ਦਸ ਦਸ ਘੌੜਿਆ ਦੀਆਂ ਇਕ ਸਾਰ ਦੌੜਾਂ ਲਗਾਉਣ ਦੇ ਨਾਲ ਨਾਲ ਕਈ ਤਰ੍ਹਾਂ ਦੀਆਂ ਜੰਗ ਜੂੰ ਪ੍ਰਦਰਸ਼ਨ ਰਾਹੀਂ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਦਿਲਬਾਗ ਜੀ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ,ਮੀਤ ਜਥੇਦਾਰ ਮਨਪ੍ਰੀਤ ਸਿੰਘ ਜੀ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਮੰਗਲ ਸਿੰਘ ਲਾਗਰੀ, ਹੈਡਗ੍ਰੰਥੀ ਬਾਬਾ ਅਨਮੋਲ ਸਿੰਘ, ਜਥੇਦਾਰ ਕੁਲਜੀਤ ਸਿੰਘ ਕੁਰਵਾਲੀਆ, ਬਾਬਾ ਨਰਿੰਦਰ ਸਿੰਘ ਵੱਲਾ ਤੇ ਬਾਬਾ ਸੱਤਪਾਲ ਸਿੰਘ ਵੱਲਾ ਆਦਿ ਤੋਂ ਇਲਾਵਾ ਹਜ਼ਾਰਾਂ ਲਾਡਲੀਆਂ ਫ਼ੌਜਾਂ ਹਾਜਰ,ਛਾਛਤਰਗੜ ਸਾਹਿਬ ਛਾਉਣੀ ਨਿਹੰਗ ਸਿੰਘਾਂ ਨੇੜੇ ਰੇਲਵੇ ਸਟੇਸ਼ਨ ਬਟਾਲਾ ਵਿਖੇ ਹੋਰ ਲੰਗਰਾਂ ਤੋਂ ਇਲਾਵਾ ਨਿਹੰਗ ਸਿੰਘ ਮਰਯਾਦਾ ਅਨੁਸਾਰ ਚੁਟੱਗਿਆ ਨੂੰ ਤਿਲਕ ਵੀ ਲਗਾਇਆ ਗਿਆ ।

Leave a Reply

Your email address will not be published. Required fields are marked *