ਚੰਡੀਗੜ੍ਹ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਆਪ ਸਰਕਾਰ ਵਾਲੇ ਲੋਕਾਂ ਨੂੰ ਇਹ ਕਹਿੰਦੇ ਨਹੀ ਥੱਕਦੇ ਕਿ ਉਹਨਾਂ ਨੇ ਚੌਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਪਰ ਗਰਾਉਂਡ ਲੇਵਲ ਇਹ ਸਾਰਾ ਕੁਝ ਝੂਠ ਸਾਬਤ ਹੋ ਰਿਹਾ ਹੈ ਕਿਉਂਕਿ ਅਸਲ ਵਿੱਚ ਹਰ ਵਰਗ ਦੇ ਲੋਕ ਜਿਵੇਂ ਗ਼ਰੀਬ ਲੋਕ, ਮੁਲਾਜ਼ਮ ਵਰਗ, ਕਿਸਾਨ, ਵਪਾਰੀ, ਉਦਯੋਗਪਤੀਆਂ ਦੇ ਨਾਲ ਨਾਲ ਨਾਲ ਸਰਕਾਰੀ ਮੁਲਾਜ਼ਮ ਸਾਰੇ ਹੀ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ,ਧਰਨੇ,ਘਿਰਾਓ ਤੇ ਬੰਦ ਦੇ ਸੱਦੇ ਦੇ ਸਰਕਾਰ ਵਿਰੁੱਧ ਮੰਗਾਂ ਨੂੰ ਲੈਕੇ ਮੋਰਚੇ ਲਾ ਰਹੇ ਹਨ ਅਤੇ ਇਸੇ ਹੀ ਵਰਤਾਰੇ ਤੇ ਚੱਲਦਿਆਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਤੋਂ ਬਾਅਦ ਹੁਣ ਬੱਸਾਂ ਵਾਲਿਆਂ ਵੱਲੋਂ 22 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈਕੇ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੱਸ ਮੁਲਾਜ਼ਮਾਂ ਵੱਲੋਂ 22 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈਕੇ ਬੰਦ ਰਾਹੀਂ ਬੱਸ ਚੱਕਾ ਜਾਮ ਕਰਨ ਵਾਲੇ ਪ੍ਰੋਗਰਾਮ ਦੀ ਹਮਾਇਤ ਅਤੇ ਸਰਕਾਰ ਨੂੰ ਬੱਸਾਂ ਵਾਲਿਆਂ ਦੀ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਬੱਸਾਂ ਵਾਲੇ ਲੰਮੇ ਸਮੇਂ ਤੋਂ ਸਰਕਾਰ ਤੋਂ ਮੰਗ ਕਰ ਰਹੇ ਹਨ ਕਿਲੋਮੀਟਰ ਵਾਲੀਆਂ ਬੱਸਾਂ ਸਮੇਤ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਵੱਲ ਧਿਆਨ ਦੇਣ ਦੀ ਲੋੜ ਤੇ ਜੋਰ ਦਿੱਤਾ ਜਾਵੇ,ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਲੋੜ ਤੇ ਜ਼ੋਰ ਦੇਣ ਨਹੀਂ ਦਿੱਤਾ, ਭਾਈ ਖਾਲਸਾ ਨੇ ਦੱਸਿਆ ਹੁਣ ਮਜਬੂਰੀ ਵੱਸ ਉਨ੍ਹਾਂ ਨੂੰ (ਬੱਸਾਂ ਵਾਲਿਆਂ) ਆਪਣੀਆਂ ਮੰਗਾਂ ਪ੍ਰਤੀ ਸਰਕਾਰ ਨੂੰ ਜਾਗਰੂਕ ਕਰਨ ਲਈ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਵਾਸਤੇ ਮਜਬੂਰ ਹੋਣਾ ਪਿਆ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੱਸਾਂ ਵਾਲਿਆਂ ਵੱਲੋਂ 22 ਸਤੰਬਰ ਦੇ ਬੱਸ ਚੱਕਾ ਜਾਮ ਕਰਨ ਵਾਲੇ ਪ੍ਰੋਗਰਾਮ ਦੀ ਹਮਾਇਤ ਕਰਦੀ ਹੈ ਉਥੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਸਰਕਾਰੀ ਬੱਸ ਮੁਲਾਜਮਾਂ ਦੀਆਂ ਜਾਇਜ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਉਹਨਾਂ ਨੂੰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੀ ਲੋੜ ਨਾ ਪਵੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਤੇ ਭਾਈ ਰਛਪਾਲ ਸਿੰਘ ਕਮਾਲਕੇ ਆਦਿ ਆਗੂ ਹਾਜਰ ਸਨ ।।

