ਚੰਡੀਗੜ੍ਹ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)–ਭਾਜਪਾ ਨੇ ਪੰੰਜਾਬ ਵਿੱਚ ਨਸ਼ਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਵਿੱਢੀ ਹੋਈ ਹੈ ਅਤੇ ਇਸੇ ਮੁਹਿੰਮ ਦੇ ਪ੍ਰੋਗਰਾਮ ਤਹਿਤ ਕੇਂਦਰੀ ਭਾਜਪਾਈ ਮੰਤਰੀ ਰਵਨੀਤ ਬਿੱਟੂ ਆਪਣੇ ਗੱਡੀਆਂ ਦੇ ਕਾਫਲੇ ਰਾਹੀਂ ਹਿੱਸਾ ਲੈਣ ਜਾ ਰਹੇ ਸਨ ਅਤੇ ਰਸਤੇ ਵਿੱਚ ਉਹਨਾਂ ਦੇ ਜਾ ਰਹੇ ਕਾਰਾ ਦੇ ਕਾਫ਼ਲੇ ਤੇ ਆਂਡਿਆਂ ਨਾਲ ਹਮਲਾ ਕੀਤਾ ਗਿਆ ਜਿਸ ਨਾਲ ਕੁਝ ਗੱਡੀਆਂ ਦੇ ਸ਼ੀਸ਼ੀਆਂ ਤੇ ਤਰੇੜਾਂ ਪੈ ਗਈਆਂ ਅਤੇ ਬਾਅਦ ਵਿੱਚ ਰਵਨੀਤ ਬਿੱਟੂ ਨੇ ਆਪਣੇ ਕਾਫਲੇ ਨੂੰ ਰੋਕ ਕਿ ਹਮਲਾਵਰਾਂ ਨਾਲ ਗੱਲਬਾਤ ਕੀਤੀ, ਇਸ ਮਾਮਲੇ ਦੀ ਹਰ ਪਾਸਿਓਂ ਨਿੰਦਿਆ ਹੋ ਰਹੀ ਹੈ ਅਤੇ ਸ਼ੰਕਾ ਜਤਾਈ ਜਾ ਰਹੀ ਹੈ ਕਿ ਇਸ ਹਮਲੇ ਲਈ ਆਪ ਪਾਰਟੀ ਜੁਮੇਵਾਰ ਹੈ ਕਿਉਂਕਿ ਭਾਜਪਾ ਵੱਲੋਂ ਪੰਜਾਬ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਵਿਰੋਧ ਕਰਦਿਆਂ ਵਿਅੰਗ ਕੱਸਿਆ ਜਾ ਰਿਹਾ ਸੀ ਕਿ ਵੱਡੀ ਪੱਧਰ ਤੇ ਚਿੱਟਾ ਵਕਾਉਣ ਵਾਲੇ ਪੰਜਾਬ ‘ਚ ਨਸ਼ਾ ਖਤਮ ਕਰਨ ਲਈ ਮਾਰਚਾ ਕਰ ਰਹੇ ਹਨ ਅਤੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਪਹਿਲਾਂ ਬਿਹਾਰ ਨੂੰ ਨਸ਼ਾ ਮੁਕਤ ਕਰੋ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਰਵਨੀਤ ਬਿੱਟੂ ਦੇ ਕਾਫਲੇ ਤੇ ਆਂਡਿਆਂ ਨਾਲ ਹਮਲਾ ਕਰਨ ਵਾਲੀ ਘਟਨਾ ਦੀ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਸ ਦੀ ਪੂਰੀ ਜਾਂਚ ਕੀਤੀ ਜਾਵੇ ਕਿਉਂਕਿ ਹਰ ਪਾਰਟੀ ਦਾ ਸੰਵਿਧਾਨਕ ਹੱਕ ਹੈ ਕਿ ਉਹ ਆਪਣੇ ਕਿਸੇ ਵੀ ਸਮਾਜ ਵਿਰੋਧੀ ਸਿਆਸੀ ਪ੍ਰੋਗਰਾਮ ਨੂੰ ਸੰਵਿਧਾਨ ਅਨੁਸਾਰ ਕਰਨ ਦਾ ਪੂਰਾ ਅਧਿਕਾਰ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਰਵਨੀਤ ਬਿੱਟੂ ਦੇ ਕਾਫਲੇ ਤੇ ਆਂਡਿਆਂ ਨਾਲ ਹਮਲਾ ਕਰਨ ਦੀ ਨਿੰਦਾ ਅਤੇ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਅਸੀਂ ਇਸ ਗੱਲ ਨੂੰ ਮੰਨਦੇ ਹਾਂ ਕਿ ਚਿੱਟੇ ਦਾ ਬੋਲਬਾਲਾ ਅਕਾਲੀ ਭਾਜਪਾ ਸਰਕਾਰ ਸਮੇਂ ਵਧਿਆ ਫੁੱਲਿਆ ਪਰ ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਇਸ ਲਈ ਸਿੱਧੇ ਜੁਮੇਵਾਰ ਭਾਜਪਾ ਨੂੰ ਬਣਾ ਕੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤੋਂ ਰੋਕਣ ਲਈ ਸੰਵਿਧਾਨ ਵਿਰੋਧੀ ਵਰਤਾਰਾ ਕਰੋਂ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਜਪਾ ਆਗੂ ਰਵਨੀਤ ਬਿੱਟੂ ਦੇ ਕਾਫਲੇ ਤੇ ਆਂਡਿਆਂ ਨਾਲ ਹਮਲਾ ਕਰਨ ਦੀ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਕੇ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਮੰਗ ਕਰਦੀ ਹੈ ਅਤੇ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦੀ ਕਾਬੂ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦੀ ਹੈ ।।

