ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਵਿਖੇ ਮੀਟਿੰਗ

ਗੁਰਦਾਸਪੁਰ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ਦੇ ਸਰਪੰਚ ਸਾਹਿਬਾਨ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਐੱਸ ਡੀ ਐਮ ਲਛਮਣ ਸਿੰਘ, ਐਸ.ਐਚ.ਓ. ਡੇਰਾ ਬਾਬਾ ਨਾਨਕ ਸਮੇਤ ਪਿੰਡਾਂ ਦੇ ਸਰਪੰਚ ਸਾਹਿਬਾਨ ਹਾਜ਼ਰ ਸਨ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮੌਕੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪਿੰਡ ਪੱਧਰ ’ਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਚਾਇਤਾਂ, ਪ੍ਰਸ਼ਾਸਨ ਅਤੇ ਪੁਲਿਸ ਦੇ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਵੀ ਚਰਚਾ ਹੋਈ। ਉਨ੍ਹਾਂ ਕਿਹਾ ਕਿ ਆਓ, ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਇੱਕਜੁੱਟ ਹੋਈਏ ਅਤੇ ਆਪਣੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਈਏ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਬੜੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਬੁਰਾਈ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਸਮੂਹਿਕ ਯਤਨਾਂ ਨਾਲ ਇਸ ਬਿਮਾਰੀ ਨੂੰ ਖਤਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਹੋਰ ਜਾਗਰੂਕਤਾ ਮੁਹਿੰਮ, ਸੈਮੀਨਾਰ ਅਤੇ ਕੈਂਪ ਵੱਡੇ ਪੱਧਰ `ਤੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੋੜਿਆ ਜਾ ਸਕੇ।

Leave a Reply

Your email address will not be published. Required fields are marked *