ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ‘ਚ ਪ੍ਰੇਮ ਨਗਰ ਕਪੂਰਥਲਾ ਦੇ ਜੋੜ ਮੇਲੇ ਤੇ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਮੁੱਖੀ ਸੰਤ ਬਾਬਾ ਲੀਡਰ ਸਿੰਘ ਜੀ ਵਿਸ਼ੇਸ਼ ਪਹੁੰਚੇ ਤੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਦਾ ਉਪਦੇਸ਼ ਦਿੱਤਾ – ਭਾਈ ਵਿਰਸਾ ਸਿੰਘ ਖਾਲਸਾ

ਦੋਆਬਾ

ਕਪੂਰਥਲਾ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)— ਗੁਰਦੁਆਰਾ ਪ੍ਰੇਮ ਨਗਰ ਨੇੜੇ ਰੇਲਵੇ ਸਟੇਸ਼ਨ ਹਰ ਸਾਲ ਦੀ ਤਰ੍ਹਾਂ ਕਰਵਾਏ ਜਾਂਦੇ ਸਲਾਨਾ ਜੋੜ ਮੇਲੇ ਮੌਕੇ ਤੇ ਜਿਥੇ ਹਜ਼ਾਰਾਂ ਸੰਗਤਾਂ ਨੇ ਆਪਣੀ ਹਾਜਰੀ ਲਵਾਈ ਤੇ ਗੁਰ ਇਤਿਹਾਸ ਸ੍ਰਵਣ ਕਰਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ ਉਥੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਸੱਦੇ ਗਏ ਇਤਿਹਾਸਕ ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਸੈਫਲਾਬਾਦ ਕਪੂਰਥਲਾ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਲੀਡਰ ਸਿੰਘ ਜੀ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ,ਗੁਰੂ ਗ੍ਰੰਥ ਸਾਹਿਬ ਜੀ ਲੜ ਲੱਗਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਤਿਆਰ ਬਰ ਤਿਆਰ ਤਿਆਰ ਰਹਿਣ ਦਾ ਸੱਦਾ ਦਿੱਤਾ ਉਹਨਾਂ ਕਿਹਾ ਨਾਮ ਬਾਣੀ ਹੀ ਮਨੁੱਖ ਨੂੰ ਇਸ ਸੰਸਾਰ ਜਗਤ ਦੇ ਸਾਰੇ ਦੁਖਾਂ ਕਲੇਸ਼ਾਂ ਤੋਂ ਮੁਕਤ ਕਰ ਸਕਦੀ ਹੈ, ਇਸ ਮੌਕੇ ਤੇ ਅਖੰਡ ਪਾਠ ਸਾਹਿਬ ਜੀ ਦੀ ਰੱਬੀ ਗੁਰਬਾਣੀ ਦੇ ਭੋਗ ਵੀ ਪਾਏਂ ਗਏ ਅਤੇ ਧਾਰਮਿਕ ਦੀਵਾਨ ਵੀ ਸਜਾਏ ਗਏ ਜਿਸ ਧਾਰਮਿਕ ਬੁਲਾਰਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਨਿਹੰਗ ਸਿੰਘਾਂ ਨੇ ਗਤਕੇਬਾਜ਼ੀ ਦੇ ਜੌਹਰ ਵੀ ਵਿਖਾਏ ਗਏ ਤੇ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਹਾਪੁਰਸ ਬਾਬਾ ਲੀਡਰ ਸਿੰਘ ਦੇ ਸੇਵਾਦਾਰ ਜਥੇਦਾਰ ਬਾਬਾ ਬਲਬੀਰ ਸਿੰਘ ਰਾਜਿਸਤਾਨੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਸਬੰਧੀ ਹਰ ਸਾਲ ਧੂਮਧਾਮ ਅਤੇ ਸ਼ਰਧਾ ਭਾਵਨਾਵਾਂ ਨਾਲ ਮਨਾਏ ਜਾਣ ਵਾਲੇ ਸਲਾਨਾ ਜੋੜ ਮੇਲੇ ਦੀ ਮਰਯਾਦਾ ਅਨੁਸਾਰ ਇਸ ਸਾਲ ਜੋੜਮੇਲੇ ਦੇ ਸਬੰਧ ਵਿੱਚ ਗੁਰਦੁਆਰਾ ਪ੍ਰੇਮ ਨਗਰ ਨੇੜੇ ਰੇਲਵੇ ਫਾਟਕ ਕਪੂਰਥਲਾ ਵਿਖੇ ਪਰਸੋਂ ਦੇ ਰੋਜ਼ ਤੋਂ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਗੁਰਮਤਿ ਸਮਾਗਮ ਦੀ ਆਰੰਭਤਾ ਹੋਈ ਜਿਸ ਵਿੱਚ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਹਜ਼ੂਰੀ ਕੀਰਤਨੀ ਭਾਈ ਹਰਜਿੰਦਰ ਦੇ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਵਾਉਣ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾ ਤੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ,ਸੰਗਤਾਂ ਨੂੰ ਸਿੱਖ ਗੁਰ ਇਤਿਹਾਸ ਨਾਲ ਜੋੜਨ ਲਈ ਉਪਰਾਲੇ ਕੀਤੇ, ਭਾਈ ਖਾਲਸਾ ਨੇ ਦੱਸਿਆ ਦੁਪਹਿਰ ਬਾਅਦ ਅਕਾਲਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸੰਗਤਾਂ ਨੂੰ ਜਤਕਾਬਾਜੀ ਦੇ ਜੌਹਰ ਵਿਖਾਏ ਗਏ ਅਤੇ ਗਤਕਾ ਖੇਡਣ ਵਾਲੇ ਨਿਹੰਗ ਸਿੰਘਾਂ ਸੰਤ ਮਹਾਂਪੁਰਸ਼ ਬਾਬਾ ਲੀਡਰ ਸਿੰਘ ਜੀ ਵੱਲੋਂ ਮਾਇਆਂ ਦੇ ਗੱਫੇ ਇਨਾਮ ਵਜੋਂ ਦਿੱਤੇ ਵੰਡੇ ਗਏ, ਜਥੇਦਾਰ ਬਾਬਾ ਬਲਬੀਰ ਸਿੰਘ ਰਾਜਿਸਤਾਨੀ ਤੇ ਉਹਨਾਂ ਦੀ ਫੌਜ ਵੱਲੋਂ ਸਰਦਾਈ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

Leave a Reply

Your email address will not be published. Required fields are marked *