ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋੜ,ਕੁੱਪ ਕਲਾਂ ਦੇ 27 ਵੇਂ ਨੀਂਹ ਪੱਥਰ ਤੇ ਪਹੁੰਚਣ ਵਾਲੇ ਮਹਾਂਪੁਰਸ਼ਾਂ ਤੇ ਤਨੋ ਮਨੋ ਧਨੋ ਸੇਵਾ ਕਰਨ ਵਾਲੀਆ ਸੰਗਤਾਂ ਦਾ ਭਾਈ ਮਨਪ੍ਰੀਤ ਸਿੰਘ ਵੱਲੋਂ ਕੋਟ ਕੋਟ ਧੰਨਵਾਦ : ਭਾਈ ਖਾਲਸਾ

ਮਾਲਵਾ

ਮਲੇਰਕੋਟਲਾ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਸੰਗਤਾਂ ਨੂੰ ਕਾਰ ਪਾਰਕਿੰਗ ਲਈ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸਹਿਯੋਗ ਨਾਲ ਖ਼ਰੀਦੀ ਜ਼ਮੀਨ ਵਿੱਚ ਅੱਜ ਵੱਡੀ ਗਿਣਤੀ ਵਿੱਚ ਪਹੁੰਚੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਅਤੇ ਹਜ਼ਾਰਾਂ ਪਹੁੰਚੀਆਂ ਸੰਗਤਾਂ ਦੀ ਹਾਜ਼ਰੀ ਵਿੱਚ ਅਰਦਾਸ ਬੇਨਤੀ ਕਰਨ ਤੋਂ ਉਪਰੰਤ ਨੀਂਹ ਪੱਥਰ ਰੱਖਿਆ ਗਿਆ ਤੇ ਕਾਰ ਪਾਰਕਿੰਗ ਦੀ ਕਾਰਸੇਵਾ ਆਰੰਭ ਕਰ ਦਿੱਤੀ ਗਈ, ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਆਰੰਭ ਕੀਤੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਉਣ ਦੇ ਨਾਲ ਨਾਲ ਕਾਰ ਪਾਰਕਿੰਗ ਨੀਂਹ ਪੱਥਰ ਸਮਾਗਮ ਦੀ ਰਸਮ ਵੱਡੀ ਗਿਣਤੀ ਵਿੱਚ ਪਹੁੰਚੇ ਸੰਤਾਂ ਮਹਾਪੁਰਸ਼ਾਂ ਵੱਲੋ ਕੀਤੀ ਗਈ,ਭਾਈ ਖਾਲਸਾ ਨੇ ਦੱਸਿਆ ਇਸ ਅਸਥਾਨ ਦੇ ਬਾਨੀ ਸ੍ਰੀ ਮਾਨ ਸੰਤ ਬਾਬਾ ਜੰਗ ਸਿੰਘ ਜੀ ਹੋਰਾਂ ਵੱਲੋਂ ਦਸਵੀਂ ਦੇ ਮੌਕੇ ਤੇ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸ ਪ੍ਰੰਪਰਾ ਮਰਯਾਦਾ ਨੂੰ ਮੁੱਖ ਰੱਖਦਿਆਂ ਮਜੌਦਾ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਗੁਰਦੁਆਰਾ ਸਾਹਿਬ ਜੀ ਦੀ ਕਾਰ ਪਾਰਕਿੰਗ ਲਈ ਖ਼ਰੀਦੀ ਜ਼ਮੀਨ ਦਾ ਨੀਂਹ ਪੱਥਰ ਰੱਖਣ ਲਈ ਦਸਵੀਂ ਦੇ ਦਿਹਾੜੇ ਨੂੰ ਚੁਣਿਆ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਮੁਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਨੇ ਬੋਲਦਿਆਂ ਸਭ ਤੋਂ ਪਹਿਲਾ ਗੁਰਦੁਆਰਾ ਸਾਹਿਬ ਦੇ 27 ਵੇ ਨੀਂਹ ਪੱਥਰ ਰੱਖਣ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਸੰਤਾਂ ਮਹਾਪੁਰਸ਼ਾਂ ਤੇ ਹਜ਼ਾਰਾਂ ਸੰਗਤਾਂ ਨੂੰ ਜੀ ਆਇਆਂ ਕਿਹਾ ,ਉਥੇ ਇਸ ਧਰਮੀ ਕਾਰਜ਼ ਲਈ ਤਨੋਂ ਮਨੋਂ ਤੇ ਧਨੋ ਸੇਵਾ ਕਰਨ ਵਾਲੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਪੱਸ਼ਟ ਕੀਤਾ ਬਹੁਤ ਹੀ ਜਲਦੀ ਸੰਗਤਾਂ ਦੇ ਸੰਯੋਗ ਨਾਲ ਕਾਰ ਪਾਰਕਿੰਗ ਦੀ ਸੇਵਾ ਮੁਕੰਬਲ ਹੋ ਜਾਵੇਗਾ ਅਤੇ ਸੰਗਤਾਂ ਨੂੰ ਆਪਣੀਆਂ ਕਾਰਾਂ ਮੋਟਰਸਾਈਕਲਾਂ ਤੇ ਹੋਰ ਵਹੀਕਲਾਂ ਨੂੰ ਪਾਰਕਿੰਗ ਕਰਨ ਦੀ ਸਹੂਲਤ ਮਿਲ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਇਸ ਅਸਥਾਨ ਤੇ ਗੁਰਸਾਹਿਬਾਨਾਂ ਨਾਲ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਉਥੇ ਦਸਵੇਂ ਦੇ ਦਿਹਾੜੇ ਮੌਕੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਜਾਏ ਜਾਂਦੇ ਹਨ ਅਤੇ ਹਰ ਐਤਵਾਰ ਨੂੰ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸੰਪੂਰਨ ਸੁਖਮਣੀ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਿਆ ਜਾਂਦਾ ਹੈ, ਇਸ ਮੌਕੇ ਤੇ

Leave a Reply

Your email address will not be published. Required fields are marked *