ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀ ਏ’ਚ 8% ਵਾਧਾ ਕਰਨ ਦਾ ਫੈਸਲਾ ਲਿਆ ਹੈ ਅਤੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰਦਿਆਂ 42 ਤੋਂ ਵਧਾ ਕੇ 50% ਕਰਕੇ ਤਿਉਹਾਰਾਂ ਮੌਕੇ ਵੱਡੀ ਰਾਹਤ ਦਿੱਤੀ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ,ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)–ਲੰਮੇ ਸਮੇਂ ਤੋਂ ਮਗਿਆਈ ਭੱਤਾ ਡੀ ਏ ਵਧਾਉਣ ਦੀ ਮੰਗ ਨੂੰ ਲੈਕੇ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਨੂੰ ਹੁਣ ਬੂਰ ਪੈਂਦਾ ਨਜ਼ਰ ਆ ਰਿਹਾ ਹੈ,ਕਿਉਂਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਇਤਿਹਾਸਕ ਫੈਸਲਾ ਲੈਂਦਿਆਂ ਮੁਲਾਜ਼ਮਾਂ ਦੇ ਡੀ ਏ ਵਿੱਚ 8% ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ ਅਤੇ ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਕੀਤਾ ਗਿਆ ਹੈ ਅਤੇ ਹੁਣ ਮੁਲਾਜ਼ਮਾਂ ਨੂੰ ਡੀਏ 42 ਤੋਂ ਵਧਾਕੇ 50% ਕੀਤਾ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀ ਏ ਵਿਚ 8% ਹੋਰ ਵਾਧਾ ਕਰਨ ਵਾਲ਼ੇ ਐਲਾਨ ਦਾ ਸਵਾਗਤ ਕਰਦੀ ਹੈ ਕਿਉਂਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਦੀ ਇਸ ਸਬੰਧੀ ਖਿਚਾਈ ਕੀਤੀ ਸੀ ਅਤੇ ਮੁਲਾਜ਼ਮ ਵੀ ਮੰਗ ਕਰ ਰਹੇ ਸਨ ਕਿ ਪੰਜਾਬ ਸਰਕਾਰ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਉਨ੍ਹਾਂ ਦਾ ਡੀ ਏ ਵਧਾਉਣ ਦੀ ਲੋੜ ਤੇ ਜ਼ੋਰ ਦੇਵੇ ? ਪਰ ਸਰਕਾਰ‌ ਮੁਲਾਜ਼ਮਾਂ ਨੂੰ ਟਾਲ ਮਟੋਲ ਕਰਦੀ ਆ ਰਹੀ ਸੀ ਅਤੇ ਮੁਲਾਜ਼ਮਾ ਵੱਲੋਂ ਇਸ ਦੇ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਰਾਤੋਂ ਰਾਤ ਮੁਲਾਜ਼ਮਾਂ ਦਾ ਡੀ ਏ 8% ਵਧਾ ਦਿੱਤਾ ਹੈ ਅਤੇ ਹੁਣ ਇਹ ਡੀਏ ਮੁਲਾਜ਼ਮਾਂ ਨੂੰ 42 ਤੋਂ ਵਧਾਕੇ 50% ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ,ਇਸ ਫੈਸਲੇ ਦਾ ਮੁਲਾਜ਼ਮਾਂ ਸਮੇਤ ਸਭਨਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਅਤੇ ਫੈਸਲੇ ਦੀ ਹਰ ਵਰਗ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਦੇਰ ਆਏ ਦਰੁਸਤ ਆਏ ਵਾਲੀ ਨੀਤੀ ਮੰਨਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਸਵਾਗਤ ਕਰਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਮੁਲਾਜ਼ਮ ਵਰਗ ਲੰਮੇ ਸਮੇਂ ਤੋਂ ਆਪਣੇ ਡੀ ਏ ਨੂੰ ਲੈਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ ਪਰ ਸਰਕਾਰ ਬਿਲਕੁਲ ਟਾਲ ਮਟੋਲ ਕਰ ਰਹੀ ਸੀ ਪਰ ਸਰਕਾਰ ਰਾਤੋਂ ਰਾਤ ਮੁਲਾਜ਼ਮਾਂ ਦਾ ਡੀਏ 8% ਵਧਾਉਣ ਦਾ ਫੈਸਲਾ ਲੈ ਲਿਆ ਅਤੇ ਹੁਣ ਵਧੇ ਡੀਏ ਮੁਤਾਬਕ ਮੁਲਾਜ਼ਮਾਂ ਨੂੰ 42 ਤੋਂ ਵਧਾ ਕੇ 50% ਡੀਏ ਸਤੰਬਰ ਮਹੀਨੇ ਦੀ ਪਹਿਲੀ ਤਰੀਕ ਤੋਂ ਲਾਗੂ ਕੀਤਾ ਜਾ ਰਿਹਾ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਇਸ ਨੂੰ ਦੇਰ ਆਏ ਦਰੁਸਤ ਆਏ ਵਾਲੀ ਵਧੀਆ ਨੀਤੀ ਮੰਨਦੀ ਹੈ, ਇਸ ਵਕਤ ਭਾਈ ਖਾਲਸਾ ਪ੍ਰਧਾਨ ਨਾਲ ਪੀਏ ਭਾਈ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *