ਗੁਰਦਾਸਪੁਰ ਪੁਲਸ ਵੱਲੋਂ 01 ਕਿਲੋ ਹੈਰੋਇਨ, 50,000 ਰੁਪਏ ਡਰੱਗ ਮਨੀ, 02 ਪਿਸਟਲ ਸਮੇਤ ਮੈਗਜ਼ੀਨ ਅਤੇ 05 ਜ਼ਿੰਦਾ ਰੌਂਦ ਸਮੇਤ 01 ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)–  ਮੁੱਖ ਮੰਤਰੀ, ਪੰਜਾਬ ਦੁਆਰਾ ਚਲਾਈ ਗਈ ਮੁਹਿੰਮ ਤਹਿਤ ਅਤੇ ਮਾਨਯੋਗ ਡਾਇਰੈਕਟਰ ਜਨਰਲ ਆਫ਼ ਪੁਲਸ, ਪੰਜਾਬ, ਚੰਡੀਗੜ੍ਹ ਅਤੇ ਇੰਸਪੈਕਟਰ ਜਨਰਲ ਆਫ਼ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਸਮੱਗਲਿੰਗ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਲਈ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਥਾਣਾ ਸਦਰ ਗੁਰਦਾਸਪੁਰ ਪੁਲਸ ਕਰਮਚਾਰੀਆਂ ਵੱਲੋਂ ਦੌਰਾਨੇ ਨਾਕਾ ਚੈਕਿੰਗ ਇੱਕ ਕਾਰ I-20 ਜਿਸਨੂੰ ਇੱਕ ਨੌਜਵਾਨ ਚਲਾ ਰਿਹਾ ਸੀ, ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਕਾਰ ਵਿੱਚੋਂ 01 ਕਿਲੋ ਹੈਰੋਇਨ, 50,000/- ਰੁਪਏ ਡਰੱਗ ਮਨੀ, 02 ਪਿਸਟਲ ਸਮੇਤ ਮੈਗਜ਼ੀਨ (01 ਪਿਸਟਲ ਬਿਨ੍ਹਾਂ ਮਾਰਕਾ ਅਤੇ 01 ਪਿਸਟਲ ਗਲੋਕ) ਅਤੇ 05 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਸਦਰ ਗੁਰਦਾਸਪੁਰ ਵਿਖੇ ਮੁਕੱਦਮਾ ਨੰਬਰ 186, ਮਿਤੀ 22.09.2026, ਜੁਰਮ 21(ਸੀ)/27(ਏ)-61-85 ਐਨ.ਡੀ.ਪੀ.ਐਸ. ਐਕਟ ਅਤੇ 25(1ਬੀ) ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ। ਦੋਸ਼ੀ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਨੂੰ ਵੈਰੀਫਾਈ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਇਹ ਬਰਾਮਦਗੀ ਨਸ਼ਾ ਤਸਕਰਾਂ ਲਈ ਇੱਕ ਵੱਡਾ ਝਟਕਾ ਹੈ। ਇਸ ਮਹੀਨੇ ਦੌਰਾਨ ਗੁਰਦਾਸਪੁਰ ਪੁਲਸ ਵੱਲੋਂ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਲਗਾਤਾਰ ਅਤੇ ਸਖ਼ਤ ਕਾਰਵਾਈ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ ਵਪਾਰਕ ਮਾਤਰਾ ਦੀ ਹੈਰੋਇਨ ਦੇ 08 ਮੁਕੱਦਮੇ ਦਰਜ, 15 ਦੋਸ਼ੀ ਗ੍ਰਿਫ਼ਤਾਰ ਅਤੇ ਲਗਭਗ 8.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇਨ੍ਹਾਂ ਕਾਰਵਾਈਆਂ ਦੌਰਾਨ 11 ਪਿਸਟਲ ਅਤੇ 01 ਰਿਵਾਲਵਰ ਵੀ ਬਰਾਮਦ ਕੀਤਾ ਗਿਆ ਹੈ।

Leave a Reply

Your email address will not be published. Required fields are marked *