ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ ਅਦਾਲਤ ਲਗਾਈ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਤਰਜੀਹ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਸਰਕਾਰੀ ਸੇਵਾ ਨੂੰ ਸਮਰਪਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਪੈਨਸ਼ਨ ਅਦਾਲਤ ਦੌਰਾਨ 6 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿਚੋਂ 3 ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਅਰਜ਼ੀਆਂ ਦਾ 15 ਦਿਨਾਂ ਵਿੱਚ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ। ਇਸ ਮੌਕੇ ਪੈਨਸ਼ਨ ਜਾਰੀ ਪਰਿਵਾਰਕ ਪੈਨਸ਼ਨ,ਟ ਅਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਤ ਅਰਜ਼ੀਆਂ ਪ੍ਰਾਪਤ ਹੋਈਆਂ।
ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਪੈਨਸ਼ਨ ਅਦਾਲਤਾਂ ਦਾ ਉਦੇਸ਼ ਪੈਨਸ਼ਨਰਾਂ ਨੂੰ ਇੱਕੋ ਥਾਂ ‘ਤੇ ਆਪਣੀਆਂ ਸਮੱਸਿਆਵਾਂ ਰੱਖਣ ਅਤੇ ਉਨ੍ਹਾਂ ਦਾ ਜਲਦ ਹੱਲ ਪ੍ਰਾਪਤ ਕਰਨ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।

