ਚੰਡੀਗੜ੍ਹ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਪੰਜਾਬ ਤੇ ਹੋਰ ਜਨਤਕ ਥਾਵਾਂ ਤੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਨੂੰ ਬੰਬ ਉਠਾਉਣ ਦੀ ਮਿਲੀ ਧਮਕੀ ਨੂੰ ਮੁੱਖ ਰੱਖਦਿਆਂ ਸੁਰੱਖਿਆ ਫੋਰਸਾਂ ਵੱਲੋਂ ਕੰਮਲੈਕਸ ਪਈਆ ਗੱਡੀਆਂ ਤੇ ਹੋਰ ਫਾਲਤੂ ਸਮਾਨ ਦੀ ਤਲਾਸ਼ੀ ਸ਼ੁਰੂ ਕਰਨ ਦੇ ਨਾਲ ਨਾਲ ਫਾਇਰ ਬ੍ਰਿਗੇਡ, ਐਂਬੂਲੈਂਸ ਤੇ ਪਾਣੀ ਦੀਆਂ ਗੱਡੀਆਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਅਤੇ ਕੰਮਲੈਕਸ ਵਿਚ ਆਵਾਜਾਈ ਰੋਕ ਦਿੱਤੀ ਗਈ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਮੰਗ ਕਰਦੀ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵੱਡੀ ਪੱਧਰ ਤੇ ਪ੍ਰਬੰਧ ਕੀਤਾ ਜਾਵੇ ਕਿਉਂਕਿ ਬੰਬ ਧਮਾਕਿਆਂ ਦੀਆਂ ਧਮਕੀਆਂ ਦਾ ਰੁਝਾਨ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਅਜੇ ਤਕ ਦੇਸ ਦੀ ਖੁਫੀਆ ਏਜੰਸੀਆਂ ਪਤਾ ਲਾਉਣ ਵਿੱਚ ਅਸਫ਼ਲ ਨਜ਼ਰ ਆ ਰਹੀਆਂ ਹਨ, ਜਿਨ੍ਹਾਂ ਦਾ ਪਤਾ ਲਾਉਣਾ ਸਮੇਂ ਅਤੇ ਲੋਕਾਂ ਦੀ ਮੰਗ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਕਿਹਾ ਪੰਜਾਬ ਤੋਂ ਇਲਾਵਾ ਦੇਸ ਦੇ ਵੱਖ ਵੱਖ ਸੂਬਿਆਂ ਵਿੱਚ ਜਨਤਕ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਸਰਕਾਰ ਨੇ ਅਜੇ ਤੱਕ ਅਜਿਹੇ ਲੋਕਾਂ ਦਾ ਪਤਾ ਲਾਉਣ ਲਈ ਕੋਈ ਵਿਸ਼ੇਸ਼ ਉਪਰਾਲਾ ਨਹੀਂ ਕੀਤਾ ਜਿਸ ਦੇ ਸਿੱਟੇ ਵਜੋਂ ਇਹ ਰੁਝਾਨ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਦੀ ਸਰਕਾਰ ਤੋਂ ਮੰਗ ਹੈ ਅਜਿਹੇ ਅਨਸਰਾਂ ਨੂੰ ਜਲਦੀ ਕਾਬੂ ਕਰਕੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੇ ਗਹਿਰੀ ਚਿੰਤਾ ਪ੍ਰਗਟ ਕਰਦੀ ਹੋਈ ਬੰਬ ਕਰਦੀ ਹੈ ਅਜਿਹੇ ਲੋਕਾਂ ਦਾ ਜਲਦੀ ਪਤਾ ਲਾਇਆ ਜਾਵੇ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾਵੇ ਇਸ ਮੌਕੇ ਤੇ ਭਾਈ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਵਰਕਰ ਹਾਜ਼ਰ ਸਨ ।

