ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਤਜਵੀਜ਼ਾਂ ਭੇਜਣ ਬਾਰੇ ਕੀਤਾ ਵਿਚਾਰ ਵਟਾਂਦਰਾ
ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ )– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਰਾਜਸੀ ਪਾਰਟੀਆਂ ਦੇ ਜ਼ਿਲਾਂ ਪ੍ਰਧਾਨਾਂ/ਸਕੱਤਰਾਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਤਜਵੀਜ਼ਾਂ ਭੇਜਣ ਬਾਰੇ ਮੀਟਿੰਗ ਕੀਤੀ ਗਈ। ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਕੇ ਫਾਈਨਲ ਤਜਵੀਜ਼ 27 ਸਤੰਬਰ ਤੱਕ ਭੇਜੀ ਜਾਣੀ ਹੈ। ਉਨ੍ਹਾਂ ਦੱਸਿਆ ਕੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਸਮੂਹ ਪੋਲਿੰਗ ਸਟੇਸ਼ਨਾਂ ਦੀ ਵਾਸਤਵਿਕ ਪੜਤਾਲ ਕਰਵਾਉਣ ਉਪਰੰਤ ਹਲਕੇ ਪੱਧਰ ਤੇ ਰਾਜਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਕਰਦੇ ਸਮੇਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਜਵੀਜ਼ਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਕੋਈ ਵਾਧਾ ਘਾਟਾ ਨਹੀਂ ਹੋਇਆ। ਕੇਵਲ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਵਿੱਚ ਕੁਝ ਤਬਦੀਲੀ ਕੀਤੀ ਗਈ ਹੈਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਈਨਲ ਤਜਵੀਜ਼ ਅਨੁਸਾਰ ਕੁਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1553 ਹੈ। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 207, ਦੀਨਾਨਗਰ (ਅ.ਜ) ਦੇ 229, ਕਾਦੀਆਂ ਦੇ 223, ਬਟਾਲਾ ਦੇ 201, ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ) ਦੇ 226, ਫਤਿਹਗੜ੍ਹ ਚੂੜੀਆਂ ਦੇ 2ਹਨ।26 ਅਤੇ ਡੇਰਾ ਬਾਬਾ ਨਾਨਕ 241 ਹਨ। ਉਨ੍ਹਾਂ ਅੱਗੇ ਦੱਸਿਆ ਕਿ ਤਬਦੀਲ ਕੀਤੇ ਗਏ ਪੋਲਿੰਗ ਸਟੇਸ਼ਨਾਂ ਵਿੱਚ ਗੁਰਦਾਸਪੁਰ ਚੋਣ ਹਲਕਾ ਦੇ 50- ਸਰਕਾਰੀ ਐਲੀਮੈਂਟਰੀ ਸਕੂਲ ਥਾਣੇਵਾਲ ਤੋਂ ਸਰਕਾਰੀ ਮਿਡਲ ਸਕੂਲ ਥਾਣੇਵਾਲ ਅਤੇ 59- ਸਰਕਾਰੀ ਪ੍ਰਾਇਮਰੀ ਸਕੂਲ ਘੁਰਾਲਾ ਤੋਂ ਸਰਕਾਰੀ ਮਿਡਲ ਸਕੂਲ ਘੁਰਾਲਾ ਵਿਖੇ ਬਣਾਇਆ ਗਿਆ ਹੈ। ਦੀਨਾਨਗਰ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 122,123,124 ਅਤੇ 125 ਆਰੀਆ ਸੀਨੀਅਰ ਸੈਕੰਡਰੀ ਸਕੂਲ, ਗਾਂਧੀ ਗੇਟ ਦੀਨਾਨਗਰ ਤੋਂ ਸਵਾਮੀ ਸਰਵਾਨੰਦ ਇੰਸਟੀਚਿਊਟ ਆਫ ਮੈਨੇਜਮੈਂਟ ਟੈਕਨਾਲੋਜੀ ਅਤੇ ਇੰਜੀਨਰਿੰਗ ਟੈਕਨਾਲੋਜੀ ਦੀਨਾਨਗਰ ਵਿਖੇ ਬਣਾਇਆ ਹੈ। ਬਟਾਲਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 26 ਅਤੇ 27 ਬੀਵੀਐਨ ਹਾਈ ਸਕੂਲ ਬਟਾਲਾ ਤੋਂ ਸ਼ਿਵਾਲਿਕ ਡਿਸਟਿੰਗੁਇਸ਼ਡ ਪਬਲਿਕ ਸਕੂਲ ਬਟਾਲਾ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪਰਤੀਨਿਧਾਂ ਨੂੰ ਬੇਨਤੀ ਕੀਤੀ ਕਿ ਉਕਤ ਤਜਵੀਜ਼ਾਂ ਸਬੰਧੀ ਜੇਕਰ ਆਪਣਾ ਸੁਝਾਅ ਦੇਣਾ ਚਾਹੁੰਦੇ ਹਨ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਲਿਖਤੀ ਸੁਝਾਅ ਜਿਲਾ ਚੋਣ ਦਫਤਰ ਗੁਰਦਾਸਪੁਰ ਨੂੰ ਭੇਜੇ ਜਾਣ, ਤਾਂ ਜੋ ਫਾਈਨਲ ਤਜਵੀਜ਼ ਪਰਵਾਨਗੀ ਲਈ ਮੁੱਖ ਚੋਣ ਅਫਸਰ ਪੰਜਾਬ ਨੂੰ ਭੇਜੀ ਜਾ ਸਕੇ। ਇਸ ਮੌਕੇ ਬਸਪਾ ਪਾਰਟੀ ਤੋਂ ਧਰਮਪਾਲ, ਕਾਂਗਰਸ ਪਾਰਟੀ ਤੋਂ ਗੁਰਵਿੰਦਰ ਲਾਲ, ਭਾਜਪਾ ਤੋਂ ਰਾਜਨ ਗੋਇਲ, ਆਮ ਆਦਮੀ ਪਾਰਟੀ ਤੋਂ ਹਿਤੇਸ਼ ਮਹਾਜਨ, ਸ਼੍ਰੋਮਣੀ ਅਕਾਲੀ ਦਲ ਤੋਂ ਜਤਿੰਦਰ ਸਿੰਘ, ਸੀਪੀਆਈ (ਐਮ) ਤੋਂ ਰਣਬੀਰ ਸਿੰਘ ਅਤੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।