ਚੰਡੀਗੜ੍ਹ, ਗੁਰਦਾਪੁਰ, 28 ਸਤੰਬਰ (ਸਰਬਜੀਤ ਸਿੰਘ)– ਸੂਬੇ ‘ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਰੁਝਾਨ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਇਸੇ ਕੜੀ ਦਰਮਿਆਨ ਭਾਰਤੀ ਜਨਤਾ ਪਾਰਟੀ ਦੇ ਆਗੂ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਹ ਧਮਕੀ ਪਾਕਿਸਤਾਨ ਤੋਂ ਵਟਸਐਪ ਦੀ ਕਾਲ ਰਾਹੀਂ ਕਰਕੇ ਰਵਨੀਤ ਬਿੱਟੂ ਨੂੰ ਬਿਆਨ ਬਾਜੀ ਤੋਂ ਦੂਰ ਰਹਿਣ ਨਹੀਂ ਤਾਂ 15 ਦਿਨਾਂ ਵਿੱਚ ਐਕਸ਼ਨ ਕਰਨ ਦੀ ਧਮਕਾਇਆ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਰਵਨੀਤ ਬਿੱਟੂ ਨੁੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਜਿਥੇ ਇਸ ਘਟਨਾ ਦੀ ਜਾਂਚ ਅਤੇ ਸਰਕਾਰ ਤੋਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੀ ਹੈ ਕਿਉਂਕਿ ਰਾਜ ਵਿੱਚ ਧਮਕੀਆਂ ਰਾਹੀਂ ਫ਼ਿਰੌਤੀਆਂ ਵਸੂਲਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਜੋਰ ਫੜਦਾ ਜਾ ਰਿਹਾ ਹੈ ਅਤੇ ਲੋਕ ਸਹਿਮੇ ਤੇ ਦੁਖੀ ਹੋ ਕੇ ਸਰਕਾਰ ਤੋਂ ਆਪਣੇ ਜਾਨਮਾਲ ਦੀ ਰਾਖੀ ਕਰਨ ਦੀ ਮੰਗ ਕਰ ਰਹੇ ਹਨ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਜਪਾ ਦੇ ਪੰਜਾਬ ਸਿੱਖ ਆਗੂ ਕੇਂਦਰੀ ਰਾਜ ਮੰਤਰੀ ਸ੍ਰ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਆਉਣ ਦੀ ਨਿੰਦਾ ਅਤੇ ਅਤੇ ਅਜਿਹੇ ਸਮਾਜ ਵਿਰੋਧੀ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਰਾਜ ਵਿੱਚ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੇਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਰਵਨੀਤ ਬਿੱਟੂ ਨੂੰ ਪਾਕਿਸਤਾਨ ਤੋਂ ਵਟਸਐਪ ਰਾਹੀਂ ਆਈ ਜਾਨੋਂ ਮਾਰਨ ਦੀ ਧਮਕੀ ਵਿਚ ਕਿਹਾ ਗਿਆ ਹੈ ਕਿ ਜਾ ਤੂੰ ਗਲਤ ਬਿਆਨਬਾਜੀ ਤੋਂ ਗ਼ੁਰੇਜ਼ ਕਰਨ ਨਹੀਂ ਤਾਂ ਉਹਨਾਂ ਤੇ 15 ਦਿਨਾਂ ਤੱਕ ਉਸ ਤੇ ਕੋਈ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਆਈ ਧਮਕੀ ਦੀ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਤੇ ਜੋਰ ਦਿੱਤਾ ਜਾਵੇ ਤਾਂ ਅਤੇ ਲੋਕਾਂ ਦੇ ਜਾਨਮਾਲ ਨੂੰ ਯੌਕੀਨੀ ਬਣਾਇਆ ਜਾ ਸਕੇ ਇਸ ਵਕਤ ਉਹਨਾਂ ਨਾਲ਼ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਹਾਜ਼ਰ ਸਨ ।

