ਮੋਗਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀ ਆਪ ਸਰਕਾਰ ਨੇ ਰਿਸ਼ਵਤਖੋਰੀ ਨੂੰ ਬੰਦ ਕਰਨ ਦਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਪਰ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਪੰਜਾਬ ਵਿਚੋਂ ਰਿਸ਼ਵਤਖੋਰੀ ਬੰਦ ਕਰਨ ‘ਚ ਬੁਰੀ ਤਰ੍ਹਾਂ ਅਸਫ਼ਲ ਨਜ਼ਰ ਆ ਰਹੀ ਹੈ ਕਿਉਂਕਿ ਰਾਜ ਵਿੱਚ ਵੱਡੇ ਵੱਡੇ ਰਾਜਨੀਤਕ ਲੀਡਰਾਂ, ਵੱਡੇ ਵੱਡੇ ਪੁਲਿਸ ਅਧਿਕਾਰੀਆਂ ਵੱਲੋਂ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਫੜੇ ਜਾਣ ਵਾਲਾਂ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਹੁਣ ਮੋਗਾ ਜ਼ਿਲ੍ਹਾ ਦੇ ਥਾਣਾ ਕੋਟ ਈਸਾਖਾਹ ਦੀ ਐਸ ਐਚ ਓ ਸੁਨੀਤਾ ਨੂੰ ਫਿਰੋਜ਼ਪੁਰ ਵਿਜੈ ਲੈਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਰੰਗੇ ਹੱਥੀਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਸਰਕਾਰੀ ਗੁਵਾਹ ਦੀ ਮੁਜੌਦਗੀ ‘ ਚ ਕਾਬੂ ਕਰਕੇ ਅਦਲਤੀ ਪੇਸ ਤੋਂ ਬਾਅਦ ਪਰਚਾ ਦਰਜ ਕਰ ਲਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਇਸ ਥਾਣੇ ਦੀ ਇੱਕ ਮਹਿਲਾ ਪੁਲਿਸ ਅਫਸਰ ਰਿਸ਼ਵਤਖੋਰੀ ਦਾ ਮਾਮਲਾ ਵਿਚ ਜੇਲ੍ਹ ‘ਚ ਬੰਦ ਹੈਂ ਅਤੇ ਹੁਣ ਵਾਲੀ ਫੜੀ ਗਈ ਐਸ ਐਚ ਓ ਵੀ ਥੂਠੇ ਕੇਸ ਦਰਜ ਕਰਨ ਦੇ ਡਰਾਵੇ ਨਾਲ ਵੱਡੀ ਪੱਧਰ ਤੇ ਰਿਸ਼ਵਤਖੋਰੀ ਕਰਨ ਵਿਚ ਮਸ਼ਹੂਰ ਦੱਸੀ ਜਾਂਦੀ ਹੈ ਅਤੇ ਇਹ ਸਾਰਾ ਕੁਝ ਆਪਣੇ ਹੋਮ ਗਾਰਡ ਗੰਨਮੈਨ ਰਾਹੀਂ ਸਾਰਾ ਨੈੱਟਵਰਕ ਚਲਾ ਰਹੀ ਸੀ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਥਾਣਾ ਕੋਟ ਈਸਾ ਖਾਂ ਦੀ ਐਸ ਐਚ ਓ ਵੱਲੋਂ 50000 ਰੁਪਏ ਰਿਸ਼ਵਤ ਲੈਂਦਿਆਂ ਵਿਜੈ ਲੈਸ ਵਿਭਾਗ ਵੱਲੋਂ ਕਾਬੂ ਕਰਨ ਵਾਲੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਮਹਿਲਾ ਪੁਲਿਸ ਅਧਿਕਾਰੀ ਰਿਸ਼ਵਤ ਲੈਣ ਦੀ ਹਿੰਮਤ ਨਾ ਕਰ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਇਸ ਮਾਮਲੇ ਦੀ ਨਿੰਦਾ ਅਤੇ ਦੋਸੀ ਐਸ ਐਚ ਓ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਐਸ ਐਚ ਓ ਨੇ ਮੁਦੱਈ ਨੂੰ ਥੂਠੇ ਕੇਸ ‘ਚ ਫਸਾਉਣ ਦੀ ਧਮਕੀ ਅਤੇ ਬਚਾਅ ਲਈ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਜਦੋਂ ਕਿ ਐਸ ਐਚ ਓ 20000 ਤੋਂ ਜਿਆਦਾ ਪੈਸੇ ਲੈ ਵੀ ਚੁੱਕੀ ਸੀ ਅਤੇ 50000 ਹੋਰ ਲੈਣ ਸਮੇਂ ਫਿਰੋਜ਼ਪੁਰ ਵਿਜੈ ਲੈਸ ਦੀ ਟੀਮ ਨੇ ਸਰਕਾਰੀ ਗੁਵਾਹ ਦੀ ਹਾਜ਼ਰੀ ਵਿੱਚ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਵਿਜੈ ਲੈਸ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਰਮਕੋਟ ਦਾਣਾ ਮੰਡੀ ਵਿਖੇ ਫੈਡਰੇਸ਼ਨ ਦੀ ਗੈਰ ਰਸਮੀ ਮੀਟਿੰਗ ਵਿੱਚ ਇਸ ਘਟਨਾਂ ਦੀ ਜੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਖਾਕੀ ਕਿ ਵਰਦੀ ਦੀ ਆੜ’ਚ ਲੋਕਾਂ ਨੂੰ ਥੂਠੇ ਕੇਸਾਂ ‘ਚ ਫਸਾਉਣ ਦੇ ਡਰਾਵੇ ਦੇ ਕੇ ਰਿਸ਼ਵਤਖੋਰੀ ਕਰਨ ਵਾਲੇ ਕਿਸੇ ਵੀ ਪੁਲਿਸ ਅਫਸਰ ਨੂੰ ਬਖਸ਼ਿਆ ਨਾਂ ਜਾਵੇ ਅਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਰਾਜ ਵਿੱਚੋ ਭਿਰਸ਼ਟਾਚਾਰ ਵਰਗੀ ਲਾਹਨਤ ਨੂੰ ਖਤਮ ਕੀਤਾ ਜਾ ਸਕੇ ਇਸ ਵਕਤ ਉਹਨਾਂ ਨਾਲ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲਕੇ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਆਦਿ ਆਗੂ ਹਾਜ਼ਰ ਸਨ ।

