ਪਟਿਆਲਾ , ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੂ ਆਣਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਕਾਰਜਕਾਰੀ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਫਲਾਂ ਦੀਆਂ ਟੋਕਰੀਆਂ ਸਮੇਤ ਮੁਲਾਕਾਤ ਕਰਕੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੂ ਆਣਾ ਜੀ ਜੇਲ੍ਹ ‘ਚ ਪੂਰੀ ਤਰ੍ਹਾਂ ਚੜਦੀ ਕਲਾ ਵਿੱਚ ਹਨ,ਇਹਨਾਂ ਆਗੂਆਂ ਨੇ ਸਰਕਾਰ ਨੂੰ ਭਾਈ ਰਾਜੂ ਆਣਾ ਦੀ ਮੰਗ ਅਨੁਸਾਰ ਕਿਹਾ ਸਰਕਾਰ ਉਨ੍ਹਾਂ ਦੇ ਕੇਸ ਦੀ ਜਲਦੀ ਸੁਣਵਾਈ ਕਰੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550 ਸਾਲਾਂ ਮੌਕੇ ਬੰਦੀ ਸਿੰਘਾਂ ਲਈ ਕੀਤੇ ਹੁਕਮਾਂ ਨੂੰ ਅਮਲੀ ਰੂਪ ‘ਚ ਲਿਆਉਂਣ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੂ ਆਣਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਥੇਦਾਰ ਅਕਾਲਤਖਤ ਸਾਹਿਬ ਵੱਲੋਂ ਮੁਲਾਕਾਤ ਕਰਨ ਦੀ ਸ਼ਲਾਘਾ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਵਰਤਾਰਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਮੁਲਾਕਾਤ ਤੋਂ ਬਾਅਦ ਕਮੇਟੀ ਪ੍ਰਧਾਨ ਧਾਮੀ ਨੇ ਦੱਸਿਆ ਭਾਈ ਬਲਵੰਤ ਸਿੰਘ ਰਾਜੂ ਆਣਾ ਜੇਲ੍ਹ ‘ਚ ਪੂਰੀ ਤਰ੍ਹਾਂ ਚੜਦੀ ਕਲਾ ਵਿੱਚ ਹਨ,ਧਾਮੀ ਸਾਹਿਬ ਨੇ ਸਰਕਾਰ ਨੂੰ ਕਿਹਾ ਲੰਮੇ ਸਮੇਂ ਤੋਂ ਬਿਨਾਂ ਕਸੂਰ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਤੇ ਭਾਈ ਬਲਵੰਤ ਸਿੰਘ ਰਾਜੂਆਣਾ ਸਮੇਂਤ ਬੰਦ ਸਾਰੇ ਸਿੰਘਾਂ ਨੂੰ ਰਿਹਾਅ ਨਾ ਕਰਕੇ ਸਿਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੀ ਰਿਹਾਈ ਦੀ ਭੀਖ ਨਹੀਂ ਮੰਗ ਰਿਹਾ ਉਹ ਫੈਸਲਾ ਮੰਗਦਾ ਹੈ ਫਾਂਸੀ ਦਿਉ ਜਾ ਰਿਆਹ ਕਰੋ ਕਿਉਂਕਿ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ, ਇਸ ਮੌਕੇ ਭਾਈ ਰਾਜੂ ਆਣਾ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦਾ ਹਵਾਲਾ ਦਿੰਦਿਆਂ ਸਰਕਾਰ ਨੂੰ ਕੋਸਿਆ ਕੇ ਇੱਕ ਮਾਂ ਆਪਣੇ ਆਖਰੀ ਸਮੇਂ ਆਪਣੇ ਪੁੱਤਰ ਨੂੰ ਮਿਲਣ ਲਈ ਕੌਮਾਂ ‘ਚ ਪਹੁੰਚ ਚੁੱਕੀ ਹੈ ਪਰ ਸਰਕਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਛੁੱਟੀ ਮਾਮਲੇ ‘ਚ ਟਸ ਤੋਂ ਮਸ ਨਹੀਂ ਹੋ ਰਹੀ,ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪਟਿਆਲਾ ਜੇਲ ‘ਚ ਬੰਦ ਭਾਈ ਬਲਵੰਤ ਸਿੰਘ ਰਾਜੂ ਆਣਾ ਸੀ ਨਾਲ਼ ਮੁਲਾਕਾਤ ਕਰਨ ਦਾ ਸਵਾਗਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਨਿਰਦੋਸ਼ ਜੇਲ੍ਹਾਂ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੂ ਆਣਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਿੱਖਾਂ ਵਿੱਚੋਂ ਬੇਗਾਨਗੀ ਦਾ ਅਹਿਸਾਸ ਦੂਰ ਕੀਤਾ ਜਾ ਸਕੇ ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਕਾਰਕੁਨ ਹਾਜ਼ਰ ਸਨ ।।

