ਜਲੰਧਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੇ ਦੁਆਬਾ ਖੇਤਰ ਜਲੰਧਰ’ਚ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਚੱਲ ਰਹੇ ਵਿਦਿਆਰਥੀ ਰੋਸ ਪ੍ਰਦਰਸ਼ਨ ਤੇ ਘਟਨਾ ਸਬੰਧੀ ਡੀ ਜੀ ਪੀ ਗੌਰਵ ਯਾਦਵ ਨੇ ਸਿੱਟ ਤਿਆਰ ਕਰਕੇ ਵਿਦਿਆਰਥੀਆਂ ਨੂੰ ਸ਼ਾਂਤ ਕਰ ਦਿੱਤਾ ਗਿਆ ਅਤੇ ਵਿਦਿਆਰਥੀ ਮੰਗ ਅਨੁਸਾਰ ਉਹਨਾਂ ਦੀ ਗੱਲਬਾਤ ਯੂਨੀਵਰਸਿਟੀ ਪ੍ਰਸ਼ਾਸਨ ਪ੍ਰਬੰਧਕਾਂ ਨਾਲ ਕਰਵਾ ਦਿੱਤੀ ਗਈ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਪੁਲਿਸ ਦੇ ਡੀ ਜੀ ਪੀ ਗੌਰਵ ਯਾਦਵ ਵਲੋਂ ਬੀਤੇ ਦਿਨਾਂ ਤੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਦੇ ਵਿਦਿਆਰਥੀਆਂ ਵੱਲੋਂ ਚੱਲ ਰਹੇ ਰੋਸ ਪ੍ਰਦਰਸ਼ਨ ਨੂੰ ਇੱਕ ਸਿੱਟ ਬਣਾ ਕੇ ਜਾਂਚ ਕਰਨ ਦਾ ਭਰੋਸਾ ਦੇ ਕੇ ਸ਼ਾਂਤ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਦਰਮਿਆਨ ਯੂਨੀਵਰਸਿਟੀ ਦੇ ਸਹਾਮਣੇ ਮੁੱਖ ਮਾਰਗ ਨੂੰ ਬੰਦ ਕਰ ਦਿੱਤਾ ਸੀ ਅਤੇ ਕਾਫੀ ਵੱਡਾ ਜਾਮ ਲੱਗ ਗਿਆ ਸੀ ਜਿਸ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੂੰ ਸਰਕਾਰੀ ਹਦਾਇਤ ਤੇ ਆਉਣਾ ਪਿਆ, ਇਸ ਦਰਮਿਆਨ ਇਹ ਗੱਲ ਵੀ ਸਾਹਮਣੇ ਆਈ ਕਿ ਬਾਹਰੋਂ ਆਏ ਵਿਦਿਆਰਥੀ ਭੇਸ ‘ਚ ਲੋਕਾਂ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਆਉਣ ਨੂੰ ਮੁੱਖ ਰੱਖਦਿਆਂ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੀਤੇ ਦਿਨਾਂ ਤੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਦੇ ਵਿਦਿਆਰਥੀਆਂ ਵੱਲੋਂ ਚੱਲ ਰਹੇ ਰੋਸ ਪ੍ਰਦਰਸ਼ਨ ਨੂੰ ਖਤਮ ਕਰਨ ਵਾਲੀ ਡੀ ਜੀ ਪੀ ਗੌਰਵ ਯਾਦਵ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਪ੍ਰਦਰਸ਼ਨ ਨੂੰ ਖਤਮ ਕਰਨ ਤੇ ਹੋਰ ਮਸਲਿਆਂ ਸਬੰਧੀ ਡੀ ਜੀ ਪੀ ਪੰਜਾਬ ਪੁਲਿਸ ਗੌਰਵ ਯਾਦਵ ਵਲੋਂ ਇੱਕ ਸਿੱਟ ਤਿਆਰ ਕੀਤੀ ਗਈ ਹੈ ਜੋ ਸਾਰੇ ਮਾਮਲੇ ਦੀ ਰਿਪੋਰਟ ਪੇਸ਼ ਕਰੇਗੀ, ਭਾਈ ਖਾਲਸਾ ਨੇ ਦੱਸਿਆ ਵਿਦਿਆਰਥੀਆਂ ਦੀ ਮੰਗ ਸੀ ਯੂਨੀਵਰਸਿਟੀ ਪ੍ਰਬੰਧਕ ਉਹਨਾਂ ਨਾਲ ਗੱਲਬਾਤ ਨਹੀਂ ਕਰ ਰਹੇ ਤਾਂ ਡੀ ਜੀ ਪੀ ਗੌਰਵ ਯਾਦਵ ਨੇ ਵਿਦਿਆਰਥੀਆਂ ਦੀ ਮੰਗ ਅਨੁਸਾਰ ਉਹਨਾਂ ਯੂਨੀਵਰਸਿਟੀ ਪ੍ਰਬੰਧਕਾਂ ਨਾਲ ਗੱਲਬਾਤ ਵੀ ਕਰਵਾਏ ਅਤੇ ਬਾਕੀ ਮਾਮਲੇ ਸਬੰਧੀ ਜਾਂਚ ਕਰਨ ਲਈ ਸਿੱਟ ਤਿਆਰ ਕਰਨ ਵਿਦਿਆਰਥੀਆਂ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਵਾਇਆ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ ਖਤਮ ਕਰਨ ਲਈ ਡੀ ਜੀ ਪੀ ਪੰਜਾਬ ਪੁਲਿਸ ਗੌਰਵ ਯਾਦਵ ਵਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਵਿਦਿਆਰਥੀਆਂ ਦੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਕਿ ਉਹ ਪੜ੍ਹਾਈ ਦੀ ਜਗ੍ਹਾ ਰੋਸ ਪ੍ਰਦਰਸ਼ਨਾਂ ‘ਚ ਨਾਂ ਲੱਗ ਜਾਣ,ਉਹ ਪੜ੍ਹਾਈ ਵਾਸਤੇ ਮਾਪਿਆਂ ਦਾ ਲੱਖਾਂ ਰੁਪਏ ਖਰਚ ਕਰ ਰਹੇ ਤੇ ਮਾਪਿਆਂ ਨੂੰ ਉਹਨਾਂ ਬਹੁਤ ਤੇ ਆਸਾਂ ਉਮੀਦਾਂ ਹਨ ।

