ਅੰਮ੍ਰਿਤਸਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਅੱਜ ਗੁਰੂ ਰਾਮਦਾਸ ਜੀ ਦੀ ਪਵਿੱਤਰ ਧਰਤੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਕੇਸ਼ ਕੁਮਾਰ ਨਡਾਲਾ ਐਡਵੋਕੇਟ ਵੱਲੋਂ ਮਾਣਯੋਗ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਜੀ ਨਾਲ ਵਿਸ਼ੇਸ਼ ਅਤੇ ਮਹੱਤਵਪੂਰਨ ਮੁਲਾਕਾਤ ਕੀਤੀ ਗਈ।
ਇਸ ਮੌਕੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਜਾਗਰੂਕਤਾ ਮੁਹਿੰਮ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਨਸ਼ਾ ਮੁਕਤ ਪੰਜਾਬ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਸਮਾਜਿਕ ਪੱਧਰ ’ਤੇ ਕੀਤੇ ਜਾਣ ਵਾਲੇ ਯਤਨਾਂ ਬਾਰੇ ਵੀ ਗੱਲਬਾਤ ਕੀਤੀ ਗਈ।
ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਦੀਨਾਨਗਰ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ, ਖੇਤਰ ਦੇ ਵਿਕਾਸ, ਲੋਕਾਂ ਦੀਆਂ ਜ਼ਰੂਰਤਾਂ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਰਾਕੇਸ਼ ਕੁਮਾਰ ਨਡਾਲਾ ਨੇ ਕਿਹਾ ਕਿ ਕੇਂਦਰੀ ਕਾਨੂੰਨ ਮੰਤਰੀ ਵੱਲੋਂ ਦਿੱਤਾ ਗਿਆ ਕੀਮਤੀ ਸਮਾਂ ਅਤੇ ਮਾਰਗਦਰਸ਼ਨ ਉਨ੍ਹਾਂ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਹਲਕੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਯੋਗ ਪੱਧਰ ’ਤੇ ਉਠਾਉਣ ਅਤੇ ਖੇਤਰ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ।

