ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਬਾਬਾ ਬੂਝਾ ਸਿੰਘ ਭਵਨ ਵਿਖੇ ਵਿਚਾਰ ਚਰਚਾ: ਲੋਕਤੰਤਰ ਅਤੇ ਵੋਟ ਦੇ ਅਧਿਕਾਰ ‘ਤੇ ਹਮਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ

ਮਾਲਵਾ

ਪੰਜਾਬ ਵਿੱਚ ਐਸਆਈਆਰ ਪ੍ਰਕਿਰਿਆ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਪੁਰਾਣੀਆਂ ਵੋਟਰ ਸੂਚੀਆਂ ਦੇ ਅਧਾਰ ‘ਤੇ ਹੀ ਵੋਟ ਪਾਉਣ ਦਾ ਅਧਿਕਾਰ ਬਹਾਲ ਕੀਤਾ ਜਾਵੇ

ਮਾਨਸਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)— ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੇਸ਼ ਦੀਆਂ ਮੌਜੂਦਾ ਪ੍ਰਸਥਿਤੀਆਂ ‘ਤੇ ਇਕ ਭਰਵੀਂ ਵਿਚਾਰ ਚਰਚਾ ਕਰਵਾਈ ਗਈ। ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੱਢਿਆ ਗਿਆ ਅਤੇ ਭਗਤ ਸਿੰਘ ਦੇ ਬੁੱਤਾਂ ਤੇ ਹਾਰ ਪਾਏ ਗਏ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਅੰਗਰੇਜ਼ਾਂ ਦੇ ਰਾਜ ਦੌਰਾਨ ਸਿਰਫ਼ ਸਰਮਾਏਦਾਰਾਂ ਅਤੇ ਜਗੀਰਦਾਰਾਂ ਨੂੰ ਹੀ ਵੋਟ ਪਾਉਣ ਦਾ ਅਧਿਕਾਰ ਸੀ। ਭਗਤ ਸਿੰਘ, ਉਨ੍ਹਾਂ ਦੇ ਸਾਥੀਆਂ ਅਤੇ ਹਜ਼ਾਰਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਬਦੌਲਤ ਦੇਸ਼ ਆਜ਼ਾਦ ਹੋਇਆ। ਆਜ਼ਾਦੀ ਤੋਂ ਬਾਅਦ ਡਾ. ਭੀਮ ਰਾਓ ਅੰਬੇਦਕਰ ਦੁਆਰਾ ਲਿਖੇ ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿਤਕਰੇ ਦੇ ਵੋਟ ਦਾ ਅਧਿਕਾਰ ਦਿੱਤਾ।

ਉਨ੍ਹਾਂ ਦੋਸ਼ ਲਾਇਆ ਕਿ ਮੋਦੀ सरकार ਆਪਣੇ ਚਹੇਤੇ ਚੋਣ ਕਮਿਸ਼ਨਰਾਂ ਰਾਹੀਂ ਆਮ ਲੋਕਾਂ ਤੋਂ ਇਹ ਸੰਵਿਧਾਨਕ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਸਪੈਸ਼ਲ ਇੰਟੈਂਸਿਵ ਰਿਵਿਜ਼ਨ ਪ੍ਰਕਿਰਿਆ ਰਾਹੀਂ ਦੇਸ਼ ਭਰ ਵਿੱਚ ਲਗਭਗ 13 ਕਰੋੜ ਆਮ ਲੋਕਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ, ਜੋ ਕਿ ਲੋਕਤੰਤਰ ‘ਤੇ ਵੱਡਾ ਹਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ SIR ਪ੍ਰਕਿਰਿਆ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਪੁਰਾਣੀਆਂ ਵੋਟਰ ਸੂਚੀਆਂ ਦੇ ਅਧਾਰ ‘ਤੇ ਹੀ ਵੋਟ ਪਾਉਣ ਦਾ ਅਧਿਕਾਰ ਬਹਾਲ ਕੀਤਾ ਜਾਵੇ।

ਇਨਕਲਾਬੀ ਨੌਜਵਾਨ ਸਭਾ ਦੇ ਇੰਚਾਰਜ ਹੈਪੀ ਮਾਨ ਆਇਸਾ ਦੇ ਆਗੂ ਸੁਖਜੀਤ ਰਾਮਾਨੰਦੀ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਚੋਟੀਆਂ ਨੇ ਕਿਹਾ,ਕਿ ਬੇਰੁਜ਼ਗਾਰ ਤਬਕੇ ਲਈ ਇਨਕਲਾਬੀ ਨੌਜਵਾਨ ਸਭਾ ਵੱਲੋਂ ਚਲਾਈ ਜਾ ਰਹੀ “ਰੁਜ਼ਗਾਰ ਗਾਰੰਟੀ ਐਕਟ”ਦੀ ਮੁਹਿੰਮ ਦਾ ਨੌਜਵਾਨ ਨੂੰ ਵੱਧ ਤੋਂ ਹਿੱਸਾ ਬਣਨਾ ਚਾਹੀਦਾ ਹੈ। ਕਿ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋ ਰਹੀਆਂ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਨੇ ਇਸ ਮੁੰਹਿਮ ਦੀ ਬੁਰੀ ਤਰ੍ਹਾਂ ਫੂਕ ਕੱਢ ਦਿੱਤੀ ਹੈ।

ਇਸ ਮੌਕੇ ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਸੁਰਿੰਦਰ ਸ਼ਰਮਾਂ ਕੁੱਲ ਹਿੰਦ ਕਿਸਾਨ ਮਹਾਸਭਾ ਦੇ ਜ਼ਿਲ੍ਹਾ ਆਗੂ ਅਮਰੀਕ ਫਫੜੇ, ਗੁਰਜੰਟ ਸਿੰਘ ਮਾਨਸਾ, ਨਰਿੰਦਰ ਕੌਰ ਇੰਨਕਲਾਬੀ ਨੌਜਵਾਨ ਸਭਾ ਕੰਵਲਦੀਪ ਸਿੰਘ ਮਨੋਜ ਸਿੰਘ , ਪ੍ਰਗਤੀਸ਼ੀਲ ਇਸਤਰੀ ਸਭਾ ਦੀ ਆਗੂ ਜਸਵੀਰ ਕੌਰ ਨੱਤ ਨੇ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਘਰਾਗਣਾ, ਗੁਰਸੇਵਕ ਸਿੰਘ ਮਾਨ ਅਤੇ ਇਨਕਲਾਬੀ ਨੌਜਵਾਨ ਸਭਾ ਦੇ ਕਰਨੈਲ ਗੇਹਲੇ ਨੇ ਵੀ ਸੰਬੋਧਨ ਕੀਤਾ

Leave a Reply

Your email address will not be published. Required fields are marked *