ਸਤਿਗੁਰ ਰਵਿਦਾਸ ਮਹਾਰਾਜ ਜੀ ਦੇ 650 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੂਸਰਾ ਵਿਸ਼ਾਲ ਸੰਤ ਸੰਮੇਲਨ 4 ਅਕਤੂਬਰ ਐਤਵਾਰ ਏਕਤਾ ਨਗਰ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ- ਸੰਤ ਕਿਸ੍ਰਨਨਾਥ ਮਹਾਰਾਜ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਸਤਿਗੁਰ ਰਵਿਦਾਸ ਮਹਾਰਾਜ ਜੀ ਦੇ 650 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਧਰਮ ਪ੍ਰਚਾਰ ‘ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਵੱਡੇ ਵੱਡੇ ਧਾਰਮਿਕ ਸਮਾਗਮ ਤੇ ਸੰਤ ਸੰਮੇਲਨ ਕਰਵਾ ਕੇ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਮਿਸ਼ਨ ਪ੍ਰਚਾਰ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੂਸਰਾ ਵਿਸ਼ਾਲ ਸੰਤ ਸੰਮੇਲਨ 4 ਅਕਤੂਬਰ ਦਿਨ ਐਤਵਾਰ ਨੂੰ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰੂ ਰਵਿਦਾਸ ਅੰਮ੍ਰਿਤ ਬਾਣੀ ਦੀ ਦੀ ਛਤਰ ਛਾਇਆ ਹੇਠ ਮੁਕਤੀ ਨਗਰ ਅੰਮ੍ਰਿਤਸਰ ਵਿਖੇ ਗੁਰੂ ਰਵਿਦਾਸ ਸੇਵਾ ਸੁਸਾਇਟੀ ਏਕਤਾ ਨਗਰ ਦੀ ਦੇਖ ਰੇਖ ਹੇਠ ਕਰਵਾਇਆ ਜਾ ਰਿਹਾ ਹੈ ਇਸ ਵਿੱਚ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਚਾਰ ਪ੍ਰਸਾਰ ਨੂੰ ਪੂਰੀ ਤਰ੍ਹਾਂ ਸਮਰਪਿਤ ਡੇਰਾ ਬਾਬਾ ਫੂਲ ਨਾਥ ਮਹਾਰਾਜ ਜੀ ਦੇ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਸੰਤ ਕਿਸ੍ਰਨਨਾਥ ਮਹਾਰਾਜ ਜੀ ਵਿਸ਼ੇਸ਼ ਤੌਰ ਹਾਜ਼ਰੀ ਲਵਾਉਣ ਪਹੁੰਚ ਰਹੇ ਹਨ, ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਗੁਰੂ ਰਵਿਦਾਸ ਸੇਵਾ ਸੁਸਾਇਟੀ ਏਕਤਾ ਨਗਰ ਅੰਮ੍ਰਿਤਸਰ ਵੱਲੋਂ ਇਹ ਸੰਤ ਸੰਮੇਲਨ ਸਮਾਗਮ ਕਰਵਾਇਆ ਜਾ ਰਿਹਾ ਹੈ ਉਹਨਾਂ ਇਹ ਸੰਤ ਸੁਮੇਲਨ ਗੁਰੂ ਰਵਿਦਾਸ ਮਹਾਰਾਜ ਜੀ ਅੰਮ੍ਰਿਤਬਾਣੀ ਦੀ ਛਤਰਛਾਇਆ ਹੇਠ ਕਰਵਾਇਆ ਜਾ ਰਿਹਾ ਹੈ, ਭਾਈ ਖਾਲਸਾ ਨੇ ਦੱਸਿਆ ਸੰਤ ਸੰਮੇਲਨ ਦੁਪਹਿਰ 10 ਵਜੇ ਅਰੰਭ ਹੋਵੇਗਾ ਅਤੇ 2 ਵਜੇ ਨਿਰੰਤਰ ਜਾਰੀ ਰਹੇਗਾ ਇਸ ਦਰਮਿਆਨ ਗੁਰੂ ਰਵਿਦਾਸ ਮਹਾਰਾਜ ਜੀ ਮਿਸ਼ਨ ਪ੍ਰਚਾਰ ਪ੍ਰਸਾਰ ਨੂੰ ਪੂਰੀ ਤਰ੍ਹਾਂ ਸਮਰਪਿਤ ਸੰਤ ਸਮਾਜ ਦੇ ਸੰਤਾਂ ਮਹਾਂਪੁਰਸ਼ਾਂ ਵੱਲੋਂ ਆਪਣੀ ਹਾਜ਼ਰੀ ਲਵਾ ਕੇ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਵੇ ਪ੍ਰਕਾਸ਼ ਦਿਹਾੜੇ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਦਿਆ ਉਹਨਾਂ ਦੇ ਮਿਸ਼ਨ, ਸਿਖਿਆਵਾਂ ਤੇ ਰਾਜ ਭਾਗ ਦੀ ਪ੍ਰਾਪਤੀ ਲਈ ਜਾਗਰੂਕਤਾ ਪੈਦਾ ਕੀਤੀ ਜਾਵੇਗੀ, ਉਪਰੋਕਤ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮਹਾਨ ਸੰਤ ਸੰਮੇਲਨ ‘ਚ ਆਪਣੇ ਪ੍ਰਵਾਰਾਂ,ਸਾਕ ਸਬੰਧੀਆਂ ਤੇ ਦੋਸਤਾਂ ਮਿੱਤਰਾਂ ਸਮੇਤ ਪਹੁੰਚ ਕੇ ਆਏ ਸੰਤਾਂ ਮਹਾਪੁਰਸ਼ਾਂ ਦੇ ਵਡਮੁੱਲੇ ਵਿਚਾਰ ਸ੍ਰਵਣ ਕਰਕੇ ਆਪਣੇ ਮਨੁੱਖੀ ਜੀਵਨ ਨੂੰ ਫ਼ਸਲ ਬਣਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ।

Leave a Reply

Your email address will not be published. Required fields are marked *