ਐੱਸ.ਡੀ.ਐਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਗੁਰਦਾਸਪੁਰ ਮੰਡੀ ਵਿੱਚ ਜਾ ਕੇ ਲਿਆ ਜਾਇਜ਼ਾ

ਗੁਰਦਾਸਪੁਰ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

ਕਿਹਾ- ਕੱਲ੍ਹ ਪਹਿਲੀ ਅਕਤੂਬਰ ਨੂੰ ਸਰਕਾਰੀ ਨਿਯਮਾਂ ਤਹਿਤ ਝੋਨੇ ਦੀ ਹੋਵੇਗੀ ਸਰਕਾਰੀ ਖਰੀਦ

ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਐੱਸ.ਡੀ.ਐਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਅੱਜ ਗੁਰਦਾਸਪੁਰ ਮੰਡੀ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ, ਸਕੱਤਰ ਵਿਜੇ ਕੁਮਾਰ, ਸਰਬਜੀਤ ਸਿੰਘ ਮੱਲੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਅਤੇ ਕੱਲ੍ਹ ਪਹਿਲੀ ਅਕਤੂਬਰ ਨੂੰ ਸਰਕਾਰੀ ਨਿਯਮਾਂ ਤਹਿਤ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਹੋਵੇਗੀ।

ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿਚ ਕੋਈ ਵੀ ਮੁਸ਼ਕਿਲ ਨਾ ਆਵੇ।

ਉਨ੍ਹਾਂ ਅੱਗੇ ਕਿਹਾ ਕਿ ਮੰਡੀ ਵਿੱਚ ਝੋਨਾ ਲਿਆਉਣ ਸਮੇਂ ਉਸ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੱਕ ਹੋਣੀ ਚਾਹੀਦੀ ਹੈ ਕਿਉਂਕਿ ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ।  ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਨ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ। ਰਾਤ ਵੇਲੇ ਝੋਨੇ ਦੀ ਕਟਾਈ ਨਾ ਕੀਤੀ ਜਾਵੇ।

Leave a Reply

Your email address will not be published. Required fields are marked *