ਖਾਡੂਰ ਸਾਹਿਬ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਸਿੱਖ ਧਰਮ ਦੇ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਸਬੰਧੀ ਖਡੂਰ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਚੱਲ ਸਲਾਨਾ ਜੋੜ ਮੇਲੇ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਅਖੰਡਪਾਠ ਸਾਹਿਬਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸ਼ਾਮ ਨੂੰ ਮਹੱਲਾਂ ਖੇਡਿਆ ਗਿਆ, ਮਹੱਲਾ ਖੇਡਣ ਵਾਲਿਆਂ ਨੂੰ ਇਨਾਮ ਵਜੋਂ ਮਾਇਆ ਦੇ ਗੱਫੇ ਵੰਡੇ ਗਏ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁਹੱਲੇ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਹੋਰਨਾਂ ਦਲ ਪੰਥਾਂ ਤੋਂ ਇਲਾਵਾ ਦਸਮੇਸ਼ ਤਰਨਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ‘ਚ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਗੋਇੰਦਵਾਲ ਰੋੜ ਅਤੇ ਸਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ‘ ਚ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪੱਤੀ ਫੱਲਿਆ ਦੀ ,ਮਿਸਲ ਸਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਜੀ ਤਰਨਾ ਦਲ ਦੇ ਮੁਖੀ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਸ਼ਹੀਦ ਬਾਬਾ ਕੋਠਾ ਤਰਨਾ ਦਲ ਬਾਲੇਵਾਲ ਦੇ ਮੁਖੀ ਜਥੇਦਾਰ ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ ਵੱਲੋਂ ਪਰਸੋਂ ਤੋਂ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਮਹਾਨ ਬੁਲਾਰਿਆਂ ਨੇ ਆਈ ਸੰਗਤ ਨੂੰ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਦੀਵਾਨ ਸਮਾਪਤੀ ਤੋਂ ਬਾਅਦ ਅਕਾਲਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ’ਚ ਖੰਡੇ ਕਿਰਪਾਨਾਂ,ਬਰਛੇ ਬਰਛੀਆਂ,ਦੋਧਾਰੇ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ‘ਚ ਸਥਾਨਕ ਸਟੇਡੀਅਮ ਵਿਖੇ ਘੌੜ ਸਵਾਰੀ ਨੇਜ਼ਾ ਬਾਜ਼ੀ, ਗਤਕਾ ਬਾਜੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਨਾਲ ਗਤਕੇਬਾਜ਼ੀ ਦੇ ਜੌਹਰ,ਕਿੱਲੀ ਤੇ ਕਿਲਾ ਪੁੱਟਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫੌਜਾ ਨੂੰ ਇਨਾਮ ਵਜੋਂ ਮਾਇਆ ਦੇ ਗੱਫੇ ਵੰਡੇ ਗਏ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਮੌਕੇ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਾਲ ਸਿੰਘ ਸਾਹਿਬ ਜਥੇਦਾਰ ਬਲਦੇਵ ਸਿੰਘ ਵੱਲਾ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਸ਼ਮਸ਼ੇਰ ਸਿੰਘ ਬਾਲੇਵਾਲ, ਜਥੇਦਾਰ ਰਣਜੀਤ ਸਿੰਘ ਲੰਗਰਾਂ ਵਾਲੇ, ਜਥੇਦਾਰ ਮਨਪ੍ਰੀਤ ਸਿੰਘ ਬਾਲੇਵਾਲ ਬਾਬਾ ਗੁਰਦਿੱਤ ਸਿੰਘ ਜੀ, ਜਥੇਦਾਰ ਨਰਿੰਦਰ ਸਿੰਘ ਵੱਲਾ, ਜਥੇਦਾਰ ਮੱਖਣ ਸਿੰਘ ਰੰਗੜ ਨੰਗਲ, ਬਾਬਾ ਸਰਬਜੀਤ ਸਿੰਘ ਬਾਲੇਵਾਲ, ਬਾਬਾ ਅਨਮੋਲ ਸਿੰਘ ਭਗਵਾਨਪੁਰਾ,ਬਾਬ ਸਤਪਾਲ ਸਿੰਘ ਵੱਲਾ, ਜਥੇਦਾਰ ਅਮਰਜੀਤ ਸਿੰਘ ਸ਼ਾਮਾਂ, ਜਥੇਦਾਰ ਸਾਹਿਬ ਸਿੰਘ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਅਤੇ ਹਜ਼ਾਰਾਂ ਲਾਡਲੀਆਂ ਨਿਹੰਗ ਫੌਜਾਂ ਹਾਜ਼ਰ ਸਨ ।।

