ਗੜਸ਼ੰਕਰ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੇ ਭਾਅ ਵਿਚ ਕੀਤੇ ਬਹੁਤ ਘੱਟ ਵਾਧੇ ਦੀ ਸਖਤ ਨਿਖੇਧੀ ਕੀਤੀ ਹੈ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਇਕ ਪਾਸੇ ਡੀਜ਼ਲ ਖਾਦ ਅਤੇ ਕੀਟ ਨਾਸਕ ਦਵਾਈਆਂ ਦੀਆਂ ਕੀਮਤਾਂ ਵਿੱਚ ਅਥਾਹ ਵਾਧਾ ਕਰ ਦਿੱਤਾ ਹੈ ਪਰ ਕਣਕ ਦੇ ਭਾਅ ਵਿਚ 1% ਤੋ ਵੀ ਘੱਟ ਵਾਧਾ ਕੀਤਾ ਗਿਆ ਹੈ ਜਦੋਂ ਕਿਸਾਨਾਂ ਨਾਲ ਸਰਾ ਸਰ ਬੇਇਨਸਾਫੀ ਹੈ ਉਹਨਾਂ ਕਿਹਾ ਕੇ ਇੱਕ ਪਾਸੇ ਮੋਦੀ ਸਰਕਾਰ ਕਿਸਾਨਾ ਦੀ ਆਮਦਨ ਦੁਗਣੇ ਕਰਨ ਦੀਆਂ ਡੀਗਾ ਮਾਰ ਰਹੀ ਹੈ ਪਰ ਕਣਕ ਦੇ ਭਾਅ ਵਿਚ ਕੀਤੇ ਵਾਧੇ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ ਉਹਨਾਂ ਕਿਹਾ ਕੇ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੇਤੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ ਜਿਸ ਕਰਕੇ ਕਿਸਾਨਾਂ ਵਿੱਚ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ ਉਹਨਾਂ ਸਮੂਹ ਲੋਕਾਂ ਨੂੰ ਸਰਕਾਰ ਦੀਆਂ ਵਿਰੋਧੀ ਨੀਤੀਆਂ ਵਿਰੁੱਧ ਇਕੱਠੇ ਹੋਣ ਦਾ ਸੱਦਾ ਦਿੱਤਾ

