ਸ਼ਹੀਦ ਬਾਬਾ ਜੀਵਨ ਸਿੰਘ ਮਾਝ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ‘ਚ ਖਡੂਰ ਸਾਹਿਬ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ : ਜਥੇਦਾਰ ਹਰਜਿੰਦਰ ਸਿੰਘ ।

ਮਾਲਵਾ

ਖਡੂਰ ਸਾਹਿਬ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਦਲ ਨੇ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਸਬੰਧੀ ਚੱਲ ਰਹੇ ਸਲਾਨਾ ਜੋੜ ਮੇਲੇ ਦੇ ਆਖਰੀ ਦਿਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਜੰਗ ਜੂੰ ਖੇਡਾਂ ਖਾਲਸਾਈ ਖੇਡਾਂ ਰਾਹੀਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਬੁਲਾਰਿਆਂ ਤੇ ਮਹੱਲਾ ਖੇਡਣ ਵਾਲਿਆਂ ਦਾ ਸਨਮਾਨ ਕੀਤਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਹੱਲੇ’ਚ ਸ਼ਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਹਰ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਗੁਰਗੱਦੀ ਦਿਵਸ ਜੋੜਮੇਲੇ ਤੇ ਸ਼ਹੀਦ ਬਾਬਾ ਜੀਵਨ ਮਾਂਝਾ ਤਰਨਾ ਦਲ ਵੱਲੋਂ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਜੀਵਨ ਸਿੰਘ ਜੀ ਪੱਤੀ ਫੱਲਿਆ ਵਾਲੀ ਪੜਾਅ ਕੀਤਾ ਹੋਏ ਸਨ ਅਤੇ ਮੁਹੱਲੇ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਰੱਬੀ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਸਨ ਜਿਸ ਵਿੱਚ ਪੰਥ ਦੇ ਨਾਮਵਾਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਵੱਲੋਂ ਹਾਜ਼ਰੀ ਲਵਾ ਕੇ ਸੰਗਤਾਂ ਨੂੰ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਗੁਰਗੱਦੀ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਬਾਹਦ ਦੁਪਹਿਰ ਸਮੂਹ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ’ਚ ਨੇਜ਼ੇ ਬਰਛੇ ਬਰਛੀਆਂ ਖੰਡੇ ਕਿਰਪਾਨਾ ਦੋ ਧਾਰੇ ਅਤੇ ਹੋਰ ਕਈ ਤਰ੍ਹਾਂ ਦੇ ਜੰਗੀ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਦਲ ਦੀ ਅਗਵਾਈ ਹੇਠ ਖਡੂਰ ਸਾਹਿਬ ਦੇ ਸਮੂਹ ਗੁਰਦੁਆਰਿਆਂ ‘ਚ ਨਤਮਸਤਕ ਹੋਣ ਤੋਂ ਉਪਰੰਤ ਸਥਾਨਕ ਸਟੇਡੀਅਮ ਵਿਖੇ ਘੌੜ ਸਵਾਰੀ,ਨੇਜਾਬਾਜੀ, ਗਤਕਾ ਬਾਜੀ, ਪੈਂਤੜੇ ਕੱਢਣੇ,ਕਿੱਲੀ ਤੇ ਕਿਲਾ ਪੁੱਟਣਾ, ਨੰਗੀਆਂ ਤਲਵਾਰਾਂ ਨਾਲ ਗਤਕੇਬਾਜ਼ੀ ਦੇ ਜੌਹਰ ਦਿਖਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸ਼ਾਨਦਾਰ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਤਾਨ ਵਿਰਸੇ ਇਤਿਹਾਸ ਨਾਲ ਜੋੜਨ ਵੱਡੀ ਪੱਧਰ ਤੇ ਉਪਰਾਲੇ ਕੀਤੇ, ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨਾਲ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਨਰਿੰਦਰ ਸਿੰਘ ਮੀਤ ਜਥੇਦਾਰ ਦਲਪੰਥ, ਬਾਬਾ ਗੁਰਦਿੱਤ ਸਿੰਘ,ਘੌੜਿਆ ਦੇ ਜਥੇਦਾਰ ਬਾਬਾ ਅਮਰਜੀਤ ਸਿੰਘ ਸ਼ਾਮਾਂ, ਜਥੇਦਾਰ ਮੱਖਣ ਸਿੰਘ ਰੰਗੜ ਨੰਗਲ, ਬਾਬਾ ਸਤਪਾਲ ਸਿੰਘ ਵੱਲਾ, ਸਤਿੰਦਰਪਾਲ ਸਿੰਘ ਡਰਾਈਵਰ ਅਤੇ ਪ੍ਰਿਤਪਾਲ ਸਿੰਘ ਵੱਲਾ ਆਦਿ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬ ਤੇ ਹਜ਼ਾਰਾਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ ਇਸ ਮੌਕੇ ਤੇ ਮੁਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਦਾ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਵੱਲੋਂ ਮਾਇਆਂ ਦੇ ਗੱਫੇ ਇਨਾਮ ਵਜੋਂ ਦਿੱਤੇ ਗਏ ਅਤੇ ਗੁਰੂ ਕਾ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।

Leave a Reply

Your email address will not be published. Required fields are marked *