ਦਿੱਲੀ ਪੁਲਸ ਵੱਲੋਂ ਅੱਜ ਜੰਤਰ ਮੰਤਰ ਵਿਖੇ ਰੋਸ਼ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਉੱਤੇ ਕੀਤੇ ਗਏ ਅੰਨ੍ਹੇ ਲਾਠੀਚਾਰਜ ਅਤੇ ਗਿਰਫ਼ਤਾਰੀਆਂ ਦੀ ਜ਼ੋਰਦਾਰ ਨਿਖੇਧੀ – ਲਾਭ ਸਿੰਘ ਅਕਲੀਆ

ਮਾਲਵਾ

ਬਰਨਾਲਾ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਅੱਜ ਦੁਵਾਰਾ ਦਿੱਲੀ ਦੇ ਜੰਤਰ ਮੰਤਰ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈਕੇ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਅਤੇ ਅਨੇਕਾਂ ਜਨਤਕ ,ਰਾਜਨੀਤਕ ਸੰਗਠਨਾਂ ਦੇ ਨੇਤਾਵਾਂ ਦੀ ਅਗਵਾਈ ਹੇਠ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਹਜ਼ਾਰਾਂ ਸੰਘਰਸ਼ਸ਼ੀਲ ਪ੍ਰਦਰਸ਼ਨਕਾਰੀਆਂ ਨੇ ਇਕੱਠੇ ਹੋਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਆਰਐੱਸਐੱਸ ਦੀਆਂ ਫਾਸ਼ੀਵਾਦੀ ਨੀਤੀਆਂ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ ਕੀਤੀ ਗਈ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਜਿਸਨੇ 13 ਕਰੋੜ ਵੋਟਰਾਂ ਦੀ ਬਲੀ ਦੇਕੇ ਫਾਸ਼ੀਵਾਦੀ ਭਾਜਪਾ ਨੂੰ ਸੱਤਾ ਵਿੱਚ ਲਿਆਂਦਾ ਗਿਆ ਹੈ, ਨੂੰ ਤੁਰੰਤ ਦਰਖ਼ਾਸਤ ਕੀਤਾ ਜਾਵੇ ਅਤੇ ਉਸਦੇ ਖਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼ ਕਰਕੇ ਜੇਲ੍ਹ ਵਿੱਚ ਸੁੱਟਿਆ ਜਾਵੇ। ਪਹਿਲਾਂ ਦਿੱਲੀ ਪੁਲਸ ਨੇ ਪ੍ਰਦਰਸ਼ਨਕਾਰੀਆਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ‘ਮੈਟਰੋ ਟ੍ਰੇਨਾਂ’ ਨੂੰ ਬੰਦ ਕਰ ਦਿੱਤਾ, ਜੰਤਰ ਮੰਤਰ ਵਿਖੇ ਭਾਰੀ ਬੈਰੀਕੇਡ ਲਗਾਕੇ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਇਸਦੇ ਬਾਵਜੂਦ ਹਜ਼ਾਰਾਂ ਵਿਦਿਆਰਥੀ ਅਤੇ ਅੰਦੋਲਨਕਾਰੀ ਜੰਤਰ ਮੰਤਰ ਪਹੁੰਚ ਕੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਭਾਂਡਾ ਚੁਰੱਸਤੇ ਵਿੱਚ ਭੰਨਣ ਵਿੱਚ ਸਫ਼ਲ ਹੋ ਗਏ। ਪੁਲਸ ਵੱਲੋਂ ਆਪਣੀ ਦਮਨਕਾਰੀ ਨੀਤੀ ਤੇ ਚਲਦਿਆਂ ਸੰਘਰਸ਼ਸ਼ੀਲ ਆਗੂਆਂ ਉਤੇ ਅੱਨ੍ਹਾਂ ਤਸ਼ੱਦਦ ਢਾਹਿਆ ਗਿਆ ਅਤੇ ਅਨੇਕਾਂ ਆਗੂਆਂ ਨੂੰ ਜ਼ਬਰਦਸਤੀ ਬੱਸਾਂ ਵਿੱਚ ਬਿਠਾਕੇ ਗਾਜ਼ੀਆਬਾਦ ਅਤੇ ਹੋਰਨਾਂ ਥਾਣਿਆਂ ਵਿੱਚ ਲਿਜਾਇਆ ਗਿਆ। ਜਿਨ੍ਹਾਂ ਵਿੱਚ ‘ਏਰਸੋ’ ਦੇ ਮੁੱਖ ਕੋਆਰਡੀਨੇਟਰ ਕਾਮਰੇਡ ਨਿਰੰਜਨ ਕੇਰਲਾ ਅਤੇ ਉਸਦੇ ਸਾਥੀਆਂ ਨੂੰ ਗਿਰਫ਼ਤਾਰ ਕਰ ਲਿਆ ਗਿਆ।ਇਸੇ ਤਰ੍ਹਾਂ ਆਇਸ਼ਾ ਦੀ ਕੌਮੀ ਆਗੂ ਕਾਮਰੇਡ ਨੇਹਾ ਬੋਰਾ ਨੂੰ ਵੀ ਗਿਰਫ਼ਤਾਰ ਕੀਤਾ ਗਿਆ ਅਤੇ ਦਿੱਲੀ ਪੁਲਸ ਵੱਲੋਂ ਧੱਕਾ ਮੁੱਕੀ ਕੀਤੀ ਗਈ। ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੀ ਪੰਜਾਬ ਇਕਾਈ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ, ਗੁਰਤੇਜ ਸਿੰਘ ਖੀਵਾ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਾਰੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ, ਗਿਆਨੇਸ਼ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ।

Leave a Reply

Your email address will not be published. Required fields are marked *