ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦਾਣਾ ਮੰਡੀ ਜੌੜਾਂ ਛੱਤੜਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਰਮਨ ਬਹਿਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ, ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 9 ਸ਼ੀਜਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ ਹੈ ਅਤੇ ਇਹ ਸ਼ੀਜਨ ਵੀ ਸਫ਼ਲਤਾਪੂਰਵਕ ਸੰਪੰਨ ਹੋਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨ ਦੀ ਫ਼ਸਲ ਦਾ ਦਾਣਾ ਦਾਣਾ ਨਿਰਵਿਘਨ ਖਰੀਦਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਸੁਕਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇਕ-ਇਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧ ਹੈ। ਇਸ ਮੌਕੇ ਉਹ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੀ ਮਿਲੇ ਤੇ ਕਿਹਾ ਕਿ ਮੰਡੀਆਂ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ।

