ਰੈੱਡ ਸਟਾਰ ਵੱਲੋਂ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਸ਼ਹਿਰ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ

ਮਾਲਵਾ

ਤਪਾ ਮੰਡੀ, ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)— ਅੱਜ ਇਥੇ ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈਕੇ ਸ਼ਹਿਰ ਵਿੱਚ ਰੋਸ਼ ਪ੍ਰਦਰਸ਼ਨ ਕਰਨ ਤੋਂ ਬਾਅਦ ਪੁਰਾਣੇ ਬੱਸ ਅੱਡੇ ਵਿੱਚ ਮੁੱਖ ਚੋਣ ਕਮਿਸ਼ਨਰ ਦੀ ਅਰਥੀ ਫੂਕੀ ਗਈ। ਪਹਿਲਾਂ ਸੈਂਕੜੇ ਮਜ਼ਦੂਰ ਪ੍ਰਜਾਪਤ ਧਰਮਸ਼ਾਲਾ ਵਿੱਚ ਇਕੱਠੇ ਹੋਏ, ਜਿੱਥੇ ਆਗੂਆਂ ਨੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ ਕੀਤੀ। ਰੈਲੀ ਦੀ ਸ਼ੁਰੂਆਤ ਅਜਮੇਰ ਸਿੰਘ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਸ਼ੁਰੂਆਤ ਕੀਤੀ ਗਈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਮਜ਼ਦੂਰ ਅਧਿਕਾਰ ਅੰਦੋਲਨ ਦੇ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਆਰਐੱਸਐੱਸ ਦੇ ਨਿਰਦੇਸ਼ਾਂ ਤਹਿਤ ਸਾਰੇ ਸੰਵਿਧਾਨਕ ਨਿਯਮਾਂ ਨੂੰ ਛਿੱਕੇ ਤੇ ਟੰਗ ਕੇ ਚੋਣ ਕਮਿਸ਼ਨਰਾਂ ਦੀ ਜਿਸ ਢੰਗ ਨਾਲ ਚੋਣ ਕੀਤੀ ਗਈ ਸੀ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਦੇਸ਼ ਭਰ ਵਿੱਚ 13 ਕਰੋੜ ਤੋਂ ਵੱਧ ਵੋਟਰਾਂ ਦੀ ਬਲੀ ਦੇਕੇ ਅਨੇਕਾਂ ਸੂਬਿਆਂ ਵਿੱਚ ਫਾਸ਼ੀਵਾਦੀ ਭਾਜਪਾ ਦਾ ਰਾਜ ਸਥਾਪਿਤ ਕੀਤਾ ਗਿਆ ਹੈ । ਆਗੂਆਂ ਨੇ ਇਹ ਵੀ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਸੰਵਿਧਾਨਕ ਅਤੇ ਜਨਤਾ ਦੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਚਲਦਾ ਕੀਤਾ ਜਾਵੇ ਅਤੇ ਉਸਦੇ ਖਿਲਾਫ਼ ਦੇਸ਼ ਦ੍ਰੋਹ ਦਾ ਮੁਕੱਦਮਾ ਚਲਾਇਆ ਜਾਵੇ। ਮੋਦੀ ਸਰਕਾਰ ਨੇ ਮਜ਼ਦੂਰਾਂ ਪੱਖੀ 44 ਕਿਰਤ ਕਾਨੂੰਨਾਂ ਨੂੰ ਤੋੜ ਕੇ ਕਾਰਪੋਰੇਟ ਪੱਖੀ ਚਾਰ ਲੇਬਰ ਕੋਡ ਵਿੱਚ ਬਦਲ ਦਿੱਤਾ ਗਿਆ ਹੈ। ਮਨਰੇਗਾ ਮਜ਼ਦੂਰਾਂ ਦਾ ਪੂਰੀ ਤਰ੍ਹਾਂ ਕੰਮ ਖ਼ਤਮ ਕਰ ਦਿੱਤਾ ਹੈ।ਫਾਸ਼ੀਵਾਦੀ ਮੋਦੀ ਸਰਕਾਰ ਤੇਜ਼ੀ ਨਾਲ ਦੇਸ਼ ਨੂੰ ਹਿੰਦੂ ਰਾਸ਼ਟਰ ਵਿੱਚ ਤਬਦੀਲ ਕਰਨਾ ਚਹੁੰਦੀ ਹੈ। ਮੋਦੀ ਦੀਆਂ ਫਾਸ਼ੀਵਾਦੀ ਨੀਤੀਆਂ ਨੂੰ ਠੱਲ੍ਹ ਪਾਉਣ ਲਈ ਸਾਰੀਆਂ ਖੱਬੇ ਪੱਖੀ, ਜਮਹੂਰੀ ਅਤੇ ਫਾਸ਼ੀਵਾਦ ਵਿਰੋਧੀ ਤਾਕਤਾਂ ਨੂੰ ਇੱਕਜੁੱਟ ਕਰਕੇ ਫਾਸ਼ੀਵਾਦ ਦਾ ਵਿਰੋਧ ਕਰਨਾ ਚਾਹੀਦਾ ਹੈ। ਅੱਜ ਦੇ ਰੋਸ਼ ਪ੍ਰਦਰਸ਼ਨ ਨੂੰ ਅਜਾਇਬ ਸਿੰਘ ਖੋਖਰ, ਮਜ਼ਦੂਰ ਆਗੂ ਨਾਨਕ ਸਿੰਘ ਤਪਾ, ਬਲਜੀਤ ਕੌਰ ਮੌੜ ਨਾਭਾ, ਮਨਜੀਤ ਕੌਰ ਦਰਾਕਾ ਪੰਚ ਅਤੇ ਨਾਨਕ ਸਿੰਘ ਦਰਾਜ਼ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *