ਕਪੂਰਥਲਾ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਕਪੂਰਥਲਾ ਵਿਖੇ ਹਰ ਮੱਸਿਆ ਤੇ ਭਾਰੀ ਦੀਵਾਨ ਸਜਾਏ ਜਾਂਦੇ ਹਨ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਕਥਾ ਵਾਚਕਾਂ ਵੱਲੋਂ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾਂਦਾ ਹੈ, ਲੜੀਵਾਰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਧਾਰਮਿਕ ਬੁਲਾਰਿਆਂ ਨੂੰ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਲੀਡਰ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਦਿੱਤਾ ਜਾਂਦਾ ਹੈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਂਦਾ ਹਨ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਾਜ਼ਰੀ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਮੱਸਿਆ ਦੇ ਸ਼ੁੱਭ ਦਿਹਾੜੇ ਦੇ ਸੰਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਰੱਬੀ ਗੁਰਬਾਣੀ ਦੇ ਰੱਖੇਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਮੱਸਿਆ ਸਬੰਧੀ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ, ਭਾਈ ਸੁਖਵਿੰਦਰ ਸਿੰਘ ਮੋਨੀ ਦੇ ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਸ਼ਬਦ ਗੁਰੂਬਾਣੀ ਕੀਰਤਨ ਰਾਹੀਂ ਨਿਹਾਲ ਕਰਨ ਤੋਂ ਬਾਅਦ ਪੰਥ ਦੇ ਨਾਮਵਾਰ ਡੇਡ ਦਰਜਨ ਤੋਂ ਵੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਸ਼ਰਧਾ ਭਾਵਨਾਵਾਂ ਨਾਲ ਮੱਸਿਆ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਇਤਿਹਾਸਕ ਅਸਥਾਨ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਨਤਮਸਤਕ ਹੋਣ ਆਈ ਸੰਗਤ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਸਮੂਹ ਧਾਰਮਿਕ ਬੁਲਾਰਿਆਂ ਤੇ ਵਿਸ਼ੇਸ਼ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਲੀਡਰ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ, ਇਸ ਮੌਕੇ ਤੇ ਬੋਲਦਿਆਂ ਉਹਨਾਂ ਕਿਹਾ ਲੋੜਵੰਦ ਤੇ ਬਜ਼ੁਰਗਾਂ ਲਈ ਪਿੰਡ ਸੈਫਲਾਬਾਦ ਵਿਖੇ ਬਣ ਰਹੇ ਬਿਰਧ ਆਸ਼ਰਮ ਦਾ ਲੈਟਰ ਪੈ ਚੁੱਕਾ ਹੈ, ਉਹਨਾਂ (ਬਾਬਾ ਲੀਡਰ ਸਿੰਘ) ਜੀ ਨੇ ਮਾਇਆ ਦੀ ਸੇਵਾ ਕਰਨ ਵਾਲੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਉਨ੍ਹਾਂ ਕਿਹਾ ਬਿਰਧ ਆਸ਼ਰਮ ਤੇ ਅਜੇ ਬਹੁਤ ਜਾਇਦਾ ਹੋਰ ਖਰਚ ਆਉਣਾਂ ਹੈ ਇਸ ਕਰਕੇ ਸਮੂਹ ਸੰਗਤਾਂ ਤਨੋਂ ਮਨੋਂ ਤੇ ਧਨੋ ਸੇਵਾ ਕਰਕੇ ਕਰਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦੇਣ।


