ਮਲੇਰਕੋਟਲਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਅੱਸੂ ਸੁਦੀ ਦਸਮੀਂ ਦਾ ਸ਼ੁੱਭ ਦਿਹਾੜਾ ਹਰ ਮਹੀਨੇ ਦੀ ਤਰ੍ਹਾਂ 21 ਅਕਤੂਬਰ 2026 ਦਿਨ ਬੁਧਵਾਰ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ ਕੁੱਪ ਕਲਾਂ,ਮਲੇਰ ਕੋਟਲਾ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਮਜੌਦਾ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀਆ ਦੀ ਦੇਖ ਰੇਖ ਤੇ ਸੰਗਤਾਂ ਦੇ ਸੰਯੋਗ ਨਾਲ ਮਨਾਇਆ ਜਾ ਰਿਹਾ ਹੈ, ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਉਣ ਦੇ ਨਾਲ ਨਾਲ ਸੰਗਤਾਂ ਦੀਆਂ ਹਰ ਪ੍ਰਕਾਰ ਦੀਆਂ ਅਰਦਾਸਾਂ ਕੀਤੀਆਂ ਜਾਣਗੀਆਂ, ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਇਸ ਧਾਰਮਿਕ ਸਮਾਗਮ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਰੱਬੀ ਗੁਰਬਾਣੀ ਦੇ ਅਖੰਡਪਾਠ ਸਾਹਿਬ 19 ਅਕਤੂਬਰ ਨੂੰ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਆਰੰਭਤਾ ਕੀਤੀ ਜਾਵੇਗੀ ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਹਾਜ਼ਰੀ ਲਵਾਕੇ ਆਈ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨਗੇ, ਭਾਈ ਖਾਲਸਾ ਨੇ ਦੱਸਿਆ ਸਮੂਹ ਧਾਰਮਿਕ ਬੁਲਾਰਿਆਂ ਤੇ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀਆਂ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ।

