ਪਰਮਿੰਦਰ ਸਿੰਘ ਝੌਟਾ ਦੇ ਹੋਏ ਕਤਲ ਤੋਂ ਬਾਅਦ ਤੁਰੰਤ ਐਕਸ਼ਨ ਲੈਂਦਿਆਂ ਸਾਰੇ ਜ਼ਿਲ੍ਹਿਆਂ ਦੇ ਐਸ ਐਸ ਪੀ ਤੇ ਡੀਸੀਜ ਦੀ ਹੰਗਾਮੀ ਮੀਟਿੰਗ ਸੱਦਣਾ ਵਧੀਆ ਫੈਸਲਾ -ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਮਾਨਸਾ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਨਸ਼ਿਆਂ ਵਿਰੁੱਧ ਲੜਨ ਵਾਲੇ ਮਾਨਸਾ ਦੇ ਨਿਧੜਕ ਤੇ ਬਹਾਦਰ ਨੌਜਵਾਨ ਪਰਮਿੰਦਰ ਸਿੰਘ ਝੌਟਾ ਦਾ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਫੀ ਖ਼ਫ਼ਾ ਹਨ ਅਤੇ ਉਨ੍ਹਾਂ ਇਸ ਮਾਮਲੇ ਤੇ ਸਖਤ ਐਕਸ਼ਨ ਲੈਂਦਿਆਂ ਸਾਰੇ ਜਿਲੇ ਐਸ ਐਸ ਪੀ ਅਤੇ ਡੀਸੀਜ ਸਾਹਿਬਾਨਾਂ ਦੀ ਹੰਗਾਮੀ ਮੀਟਿੰਗ ਸੱਦ ਲਈ ਹੈ ਇਸ ਨੂੰ ਮੁੱਖ ਮੰਤਰੀ ਵੱਲੋਂ ਚੁੱਕਿਆ ਕਦਮ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਕਿਹਾ ਜਾ ਸਕਦਾ ਹੈ ਕਿਉਂਕਿ ਇਸ ਤਰ੍ਹਾਂ ਨਸ਼ੇ ਵਿਰੁੱਧ ਬੋਲਣ ਵਾਲਿਆਂ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦੇਣ ਵਾਲੇ ਮਾਮਲੇ ਨਾਲ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤੇ ਕਈ ਸਵਾਲ ਪੈਦਾ ਕਰਦੀ ਹੈ ਅਤੇ ਸਰਕਾਰ ਵਿਰੋਧੀ ਪੰਜਾਬ ਵਿੱਚ ਵਿਗੜ ਚੁੱਕੀ ਕਾਨੂੰਨ ਵਿਵਸਥਾ ਨੂੰ ਲੈ ਕੇ ਪਹਿਲਾਂ ਹੀ ਸਰਕਾਰ ਨੂੰ ਘੇਰੀ ਬੈਠੇ ਹਨ ਅਤੇ ਹੁਣ ਪੰਜਾਬ ਦੀ ਨੋਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵਾਸਤੇ ਵੱਡੀ ਪੱਧਰ ਤੇ ਅਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੌਟਾ ਦਾ ਨਸ਼ਾ ਤਸਕਰਾਂ ਵਲੋਂ ਗੋਲੀਆਂ ਮਾਰਕੇ ਕਤਲ ਕਰਨ ਵਾਲੇ ਮਾਮਲੇ ਤੇ ਸਾਰੀਆਂ ਵਿਰੋਧੀ ਧਿਰਾਂ ਇੱਕ ਜੁੱਟ ਹੋ ਗਈਆਂ ਹਨ ਇਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਇਸ ਮਾਮਲੇ ਤੇ ਸਾਰੇ ਜ਼ਿਲ੍ਹਿਆਂ ਦੇ ਐਸ ਐਸ ਪੀ ਅਤੇ ਡੀਸੀਜ ਸਾਹਿਬਾਨਾਂ ਦੀ ਇੱਕ ਹੰਗਾਮੀ ਮੀਟਿੰਗ ਸੱਦ ਲਈ ਹੈ ਲਗਦਾ ਹੈ ਕਿ ਮੁੱਖ ਮੰਤਰੀ ਇਸ ਮੁੱਦੇ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦੇ ਸਕਦੀ ਹੈ ਅਤੇ ਨਸ਼ਿਆਂ ਵਿਰੁੱਧ ਛੇੜੀ ਜੰਗ ਨੂੰ ਹੋਰ ਤੇਜ਼ ਕਰਨ ਲਈ ਕੋਈ ਸਖਤ ਕਦਮ ਲੈ ਸਕਦੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਰਮਿੰਦਰ ਸਿੰਘ ਝੌਟਾ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਾਰੇ ਜ਼ਿਲ੍ਹਿਆਂ ਦੇ ਐਸ ਐਸ ਪੀ ਅਤੇ ਡੀਸੀਜ ਸਾਹਿਬਾਨਾਂ ਦੀ ਹੰਗਾਮੀ ਮੀਟਿੰਗ ਸੱਦਣ ਦੀ ਹਿਮਾਇਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਫੈਸਲਾ ਤੇ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ।

Leave a Reply

Your email address will not be published. Required fields are marked *