ਅੰਮ੍ਰਿਤਸਰ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਪੰਜਾਬ ਸਰਕਾਰ ਦਾ ਇੱਕ ਵਫਦ ਗੁਰਦੁਆਰਾ ਬੰਗਲਾ ਸਾਹਿਬ ਵਿਵਾਦ ਮਾਮਲੇ ਸਬੰਧੀ ਅਮਿਤ ਸ਼ਾਹ ਵਿਰੁੱਧ ਕਾਰਵਾਈ ਕਰਨ ਨੂੰ ਲੈ ਜਥੇਦਾਰ ਅਕਾਲਤਖਤ ਸਾਹਿਬ ਨੂੰ ਮੰਗ ਪੱਤਰ ਦੇਣ ਪਹੁੰਚਿਆ ਤਾਂ ਪਾਇਲ ਤੋਂ ਵਿਧਾਇਕ ਸ੍ਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅਕਾਲਤਖਤ ਸਾਹਿਬ ਦੇ ਸਕੱਤਰੇਤ ਵਿਖੇ ਜ਼ਾਤੀ ਅਧਾਰ ਤੇ ਅੰਦਰ ਨਹੀਂ ਜਾਣ ਦਿੱਤਾ ਗਿਆ, ਇਹ ਦੋਸ਼ ਗਿਆਸਪੁਰਾ ਨੇ ਅਕਾਲਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਲਾਏ, ਜਦੋਂਕਿ ਜਥੇਦਾਰ ਅਕਾਲਤਖਤ ਸਾਹਿਬ ਨੇ ਇਸ ਸ਼ਖਸ ਨੋਟਿਸ ਲੈਂਦਿਆਂ ਮੰਗ ਪੱਤਰ ਦੇਣ ਪਹੁੰਚੇ ਸਰਕਾਰ ਦੇ ਇਸ ਵਫਦ ਮੁੜ ਅਕਾਲ ਤਖ਼ਤ ਸਾਹਿਬ ਤੇ 15 ਅਕਤੂਬਰ ਨੂੰ ਦੱਸਿਆ ਹੈ, ਇਹ ਤਾਂ ਸਮੇਂ ਦਾ ਭਵਿੱਖ ਹੀ ਤਹਿ ਕਰੇਗਾ ਕਿ ਇਸ ਵਿਚ ਸੱਚਾ ਕੌਣ ਹੈ ਅਤੇ ਝੂਠਾ ਕੌਣ ? ਪਰ ਅਗਰ ਜਥੇਦਾਰ ਸਾਹਿਬ ਨੇ ਜਾਤੀ ਆਧਾਰ ਤੇ ਵਫ਼ਦ ਨਾਲ ਸਕੱਤਰੇਤ ਵਿਖੇ ਮੰਗ ਪੱਤਰ ਦੇਣ ਪਹੁੰਚੇ ਗਿਆਸਪੁਰਾ ਨੂੰ ਅੰਦਰ ਜਾਣ ਨਹੀਂ ਜਾਣ ਦਿੱਤਾ ਤਾਂ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਦੂਸਰੇ ਪਾਸੇ ਅਗਰ ਗਿਆਸਪੁਰਾ ਝੂਠ ਬੋਲ ਕੇ ਮਾਮਲੇ ਨੂੰ ਜ਼ਾਤੀ ਅਧਾਰ ਦਾ ਮੁੱਦਾ ਬਣਾਉਂਦੇ ਹਨ,ਤਾਂ ਉਨ੍ਹਾਂ ਵੱਲੋਂ ਵਰਤੀ ਗਈ ਬਹੁਤ ਹੀ ਘਟੀਆਂ ਤੇ ਨਿੰਦਣਯੋਗ ਨੀਤੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਵੱਲੋਂ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਵਾਦ ਸਬੰਧੀ ਪੰਜਾਬ ਸਰਕਾਰ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇਣ ਪਹੁੰਚੇ ਵਫ਼ਦ ਨਾਲ ਪਾਇਲ ਤੋਂ ਵਿਧਾਇਕ ਸ੍ਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਜਾਤੀ ਆਧਾਰ ਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਾਂ ਜਾਣ ਦੇਣ ਦੀ ਨਿੰਦਾ ਅਤੇ ਇਸ ਸਬੰਧੀ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਜਥੇਦਾਰ ਅਕਾਲਤਖਤ ਸਾਹਿਬ ਤੋਂ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬੀਤੇ ਦਿਨੀਂ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਜੁੱਤੀਆਂ ਤੇ ਨੰਗੇ ਸਿਰ ਦਾਖ਼ਲ ਹੋਣ ਦੇ ਰੋਸ ਵਜੋਂ ਪੰਜਾਬ ਸਰਕਾਰ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਤਬਲ ਕਰਨ ਦੀ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰ ਰਹੀ ਹੈ ਅਤੇ ਇਸੇ ਕਰਕੇ ਇੱਕ ਵਫਦ ਅਕਾਲ ਤਖ਼ਤ ਸਾਹਿਬ ਤੇ ਮੰਗ ਪੱਤਰ ਦੇਣ ਗਿਆਂ ਸੀ, ਭਾਈ ਖਾਲਸਾ ਨੇ ਕਿਹਾ ਜਥੇਦਾਰ ਸਾਹਿਬ ਦਾ ਇਹ ਕਹਿਣਾ ਹੈ ਵਧਾਇਕ ਗਿਆਸਪੁਰਾ ਗਲਤ ਤੇ ਝੂਠ ਬਿਆਨ ਦੇ ਰਹੇ ਹਨ,ਕਿਉਂਕਿ ਉਨ੍ਹਾਂ ਨੂੰ ਇਸ ਕਰਕੇ ਨਹੀਂ ਅੰਦਰ ਆਉਣ ਦਿੱਤਾ ਗਿਆ ਕਿਉਂਕਿ ਉਹ ਪਿਛਲੇ ਦਿਨਾਂ ਤੋਂ ਜਥੇਦਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਰੁੱਧ ਗ਼ਲਤ ਟਿਪਣੀਆਂ ਕਰ ਰਹੇ ਸਨ, ਭਾਈ ਖਾਲਸਾ ਨੇ ਕਿਹਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਿਆਸਪੁਰਾ ਦੀ ਝੂਠੀ ਬਿਆਨਬਾਜ਼ੀ ਵਿਰੁੱਧ 15 ਅਕਤੂਬਰ ਨੂੰ ਅਕਾਲਤਖਤ ਸਾਹਿਬ ਤੇ ਮੰਗ ਪੱਤਰ ਦੇਣ ਪਹੁੰਚੇ ਉਸੇ ਸਰਕਾਰੀ ਵਫਦ ਨੂੰ ਦੁਬਾਰਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਅੰਦਰ ਜਾਣ ਦੀ ਨਿੰਦਾ ਕਰਦੀ ਹੈ ਉਥੇ ਇਸ ਸਾਰੇ ਵਰਤਾਰੇ ਦਾ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਜਥੇਦਾਰ ਅਕਾਲਤਖਤ ਸਾਹਿਬ ਤੋਂ ਮੰਗ ਕਰਦੀ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਕਾਰਕੁਨ ਹਾਜ਼ਰ ਸਨ ।।

