ਮਾਨਸਾ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਹੁਣ ਰੱਬ ਹੀ ਰਾਖਾ ਹੈ, ਚੋਣਾਂ ਤੋਂ ਪਹਿਲਾਂ ਸਰਕਾਰਾਂ ਨੂੰ ਖਤਮ ਕਰਨ ਦਾ ਦਾਅਵਾ ਕਰਦੀਆਂ ਹਨ ਪਰ ਸਰਕਾਰ ਬਣਨ ਤੋਂ ਬਾਅਦ ਸਭ ਕੁਝ ਭੁੱਲ ਜਾਂਦਾ ਹੈ ਅਜਿਹਾ ਵਰਤਾਰਾ ਪੰਜਾਬ ਦੀ ਆਪ ਸਰਕਾਰ ਨੇ ਕਰ ਵਿਖਾਇਆ ਕਿਉਂਕਿ ਨਸ਼ਿਆਂ ਦੀ ਭੇਟ ਪੰਜਾਬ ਦੀ ਨੌਜਵਾਨੀ ਨਿੱਤ ਦਿਨ ਚੜ੍ਹੇ ਰਹੀ ਹੈ ਅਤੇ ਨਸ਼ਾ ਤਸਕਰਾਂ ਬੇਖੋਫ ਆਪਣਾਂ ਕਾਰੋਬਾਰ ਚਲਾ ਰਹੇ ਹਨ ਦੇ ਨਾਲ ਨਾਲ ਇੰਨਾ ਨਸ਼ਾ ਤਸਕਰਾਂ ਵਿਰੁੱਧ ਅਵਾਜ਼ ਉਠਾਉਣ ਵਾਲਿਆ ਨੂੰ ਵੀ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ ਅਤੇ ਅਜਿਹੀ ਖਬਰ ਅੱਜ ਮਾਨਸਾ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਤਸਕਰਾਂ ਵਿਰੁੱਧ ਜੰਗ ਛੇੜਨ ਵਾਲੇ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਹੈ, ਇਲਾਕੇ ਵਿੱਚ ਇਸ ਕਤਲ ਕਰਕੇ ਦਾਹਿਸਤ ਦਾ ਮਹੌਲ ਬਣਿਆ ਹੋਇਆ ਪ੍ਰਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤਰ ਦਾ ਸਸਕਾਰ ਨਹੀਂ ਕਰਨਗੇ ਅਤੇ ਵੱਡਾ ਧਰਨਾ ਲਾਇਆ ਜਾਵੇਗਾ ਅਤੇ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਅਗਲੇ ਪ੍ਰੋਗਰਾਮ ਸਬੰਧੀ ਨੀਤੀ ਉਲੀਕੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰਕੇ ਕਤਲ ਕਰਨ ਵਾਲੀ ਵਾਰਦਾਤ ਦੀ ਨਿੰਦਾ, ਪ੍ਰਵਾਰ ਨਾਲ ਦੁਖ ਦਾ ਪ੍ਰਗਟਾਵਾ ਅਤੇ ਕਾਤਲਾਂ ਨੂੰ ਫਾਂਸੀ ਤੇ ਲਟਕਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਐਸ ਐਸ ਮਾਨਸਾ ਦਾ ਕਹਿਣਾ ਹੈ ਕਿ ਪਰਮਿੰਦਰ ਸਿੰਘ ਝੋਟਾ ਨਾਲ ਦੋ ਹੋਰ ਵੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਅਤੇ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ ਅੰਦਰ ਫ਼ੜ ਲਿਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਅਮਨ ਸ਼ਾਂਤੀ ਨੂੰ ਮੁੱਖ ਰੱਖਦਿਆਂ ਮਾਨਸਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਅਤੇ ਪੂਰੇ ਜ਼ਿਲ੍ਹੇ ਵਿੱਚ ਇਸ ਕਤਲ ਨੂੰ ਲੈ ਕੇ ਸਹਿਮ ਦਾ ਮਾਹੌਲ ਬਣਿਆ ਪਿਆ ਹੈ ਜਦੋਂ ਕਿ ਮਿਰਤਕ ਦੇ ਪਿਤਾ ਅਤੇ ਮਾਤਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਪੁੱਤਰ ਦਾ ਸਸਕਾਰ ਨਹੀਂ ਕਰਨਗੇ ਅਤੇ ਵੱਡਾ ਧਰਨਾ ਲਾ ਕੇ ਕਮੇਟੀ ਦਾ ਗਠਨ ਕੀਤਾ ਜਾਵੇ ਜੋ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਕੋਈ ਪ੍ਰੋਗਰਾਮ ਉਲੀਕੇਗੀ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਆਪਣੀ ਜਾਨ ਗੁਵਾਉਣ ਵਾਲੇ ਭਾਈ ਪਰਮਿੰਦਰ ਸਿੰਘ ਝੌਟਾ ਦੀ ਮੌਤ ਤੇ ਡੂੰਘਾ ਅਫਸੋਸ ਤੇ ਕਾਤਲਾਂ ਨੂੰ ਫਾਂਸੀ ਤੇ ਲਟਕਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪਰਮਿੰਦਰ ਸਿੰਘ ਝੌਟਾ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇ ਕਿਉਂਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਪਰਮਿੰਦਰ ਸਿੰਘ ਝੌਟਾ ਦੀ ਮੌਤ ਨਸ਼ਿਆਂ ਨੂੰ ਰੋਕਣ ਕਰਕੇ ਹੋਈ ਹੈ ਇਸ ਮੌਕੇ ਤੇ ਭਾਈ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਕਾਰਕੁਨ ਹਾਜ਼ਰ ਸਨ ।

