ਸ੍ਰੀ ਹਰਬੰਸ ਸਿੰਘ ਲੇਖੀ ਵਲੋਂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦਾ ਅਹੁਦਾ ਸੰਭਾਲਿਆ ਗਿਆ

ਗੁਰਦਾਸਪੁਰ

ਨਿਆਂ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣ ਅਤੇ ਨਿਆਂਇਕ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਹਰਬੰਸ ਸਿੰਘ ਲੇਖੀ, ਵੱਲੋਂ ਤਰੱਕੀ ਉਪਰੰਤ ਬਤੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਪਹਿਲੇ ਸਟੇਸ਼ਨ ‘ਤੇ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੇ ਸਮੂਹ ਨਿਆਂਇਕ ਅਧਿਕਾਰੀ ਅਤੇ ਬਾਰ ਮੈਂਬਰਜ਼ ਵੀ ਮੌਜੂਦ ਸਨ।

ਹਰਬੰਸ ਸਿੰਘ ਲੇਖੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦਾ ਜਨਮ 01 ਜਨਵਰੀ 1969 ਨੂੰ ਹੋਇਆ ਅਤੇ ਉਹਨਾਂ ਨੇ ਨਿਆਂਪਾਲਿਕਾ ਵਿੱਚ ਬਤੌਰ ਸਿਵਿਲ ਜੱਜ (ਜੂਨੀਅਰ ਡਵੀਜਨ) ਮਿਤੀ 16 ਫਰਵਰੀ 1996 ਨੂੰ ਜੁਆਇਨ ਕੀਤਾ ਸੀ।

ਅੱਜ ਬਤੌਰ ਜ਼ਿਲ੍ਹਾ ਅਤੇ ਸ਼ੈਸਨ ਜੱਜ, ਗੁਰਦਾਸਪੁਰ ਜੁਆਇਨ ਕਰਨ ਮੌਕੇ ਉਨਾਂ ਨੇ ਨਿਆਂ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣ ਅਤੇ ਨਿਆਂਇਕ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਬਣਾਉਣ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਦਾਲਤੀ ਕੰਮਕਾਜ ਵਿੱਚ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਲੋਕਾਂ ਨੂੰ ਨਿਆਂ ਪ੍ਰਦਾਨ ਕਰਨ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਵੀ ਨਿਆਂ ਤੱਕ ਹਰ ਵਰਗ ਦੀ ਪਹੁੰਚ ਯਕੀਨੀ ਬਣਾਉਣ, ਲੋੜਵੰਦ ਅਤੇ ਗਰੀਬ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਅਤੇ ਕਾਨੂੰਨੀ ਜੁਗਰੁਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਜਾਣਗੀਆਂ।

Leave a Reply

Your email address will not be published. Required fields are marked *