ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣਾਈ ਐਕਸਨ ਕਮੇਟੀ ਨੇ 15 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਅਤੇ ਰੱਖੀਆਂ ਮੰਗਾਂ ਮੰਨਣ ਤੱਕ ਸਸਕਾਰ ਨਾ ਕਰਨ ਤੇ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ-ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਮਾਨਸਾ, ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਮਾਨਸਾ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੀ ਦੁਖਦਾਈ ਘਟਨਾ ਨੇ ਪੰਜਾਬ ਦੀ ਸਿਆਸਤ ਵਿੱਚ ਹੜਕੰਪ ਮੱਚਾ ਦਿੱਤਾ ਹੈ ਪੰਜਾਬ ਦਾ ਬੱਚਾ ਬੱਚਾ ਝੋਟਾ ਦੇ ਹੋਏ ਕਤਲ ਵਿਰੁੱਧ ਇੱਕ ਜੁੱਟ ਹੋ ਗਿਆ ਹੈ,ਹਰ ਸਿਆਸੀ, ਧਾਰਮਿਕ ਆਗੂ,ਕਿਸਾਨ ਤੇ ਸਮਾਜ ਸੇਵਕ ਝੋਟਾ ਦੇ ਹੱਕ ਵਿੱਚ ਖੜ੍ਹੇ ਹੋ ਗਏ ਹਨ ਇਸ ਮਾਮਲੇ ਵਿੱਚ ਧਰਨਾ ਦੇ ਰਹੇ ਧਰਨਕਾਰੀਆਂ ਦੀ ਬਣਾਈ ਐਕਸ਼ਨ ਕਮੇਟੀ ਨੇ ਐਲਾਨ ਕਰ ਦਿੱਤਾ ਹੈ ਕਿ 15 ਅਕਤੂਬਰ ਨੂੰ ਪੰਜਾਬ ਬੰਦ ਰੱਖਿਆ ਜਾਵੇਗਾ ਅਤੇ ਸਰਕਾਰ ਅੱਗੇ ਰੱਖੀਆਂ ਮੰਗਾਂ ਨਾ ਮੰਨਣ ਤੱਕ ਪਰਮਿੰਦਰ ਸਿੰਘ ਝੋਟਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਧਰਨਾ ਲਗਾਤਾਰ ਜਾਰੀ ਰਹੇਗਾ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਅਗਲੀ ਰਣਨੀਤੀ ਲਈ ਬਣਾਈ ਐਕਸ਼ਨ ਕਮੇਟੀ ਵੱਲੋਂ 15 ਨੂੰ ਪੰਜਾਬ ਬੰਦ ਰੱਖਣ ਵਾਲੇ ਐਲਾਨ ਤੇ ਮੰਗਾਂ ਦੀ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਭਾਵੇਂ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਹਰ ਸਿਆਸੀ, ਧਾਰਮਿਕ, ਕਿਸਾਨਾਂ ਤੋਂ ਇਲਾਵਾ ਹਰ ਵਰਗ ਦੇ ਲੋਕ ਉਸ ਦੀ ਮੌਤ ਦਾ ਦੁਖ ਕਰ ਰਹੇ ਹਨ, ਉਥੇ ਪ੍ਰਵਾਰ ਨਾਲ ਹਮਦਰਦੀ ਜਤਾਈ ਜਾ ਰਹੀ,ਐਮ ਪੀ ਸਾਹਨੀ ਨੇ ਪਰਮਿੰਦਰ ਸਿੰਘ ਝੋਟਾ ਦੇ ਦੋਹਾਂ ਬੱਚਿਆਂ ਨੂੰ ਉਚੇਰੀ ਸਿੱਖਿਆ ਦੇਣ ਦੀ ਜੁਮੇਵਾਰੀ ਚੁੱਕੀ ਹੈ, ਭਾਈ ਖਾਲਸਾ ਨੇ ਕਿਹਾ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਹੈ ਪਰਮਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਤੋਂ ਕਰਵਾਉਣ, ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੇ ਹੋਰ ਮੰਗਾਂ ਰੱਖੀਆਂ ਹਨ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਨੂੰ ਪੰਜਾਬ ਵਿਧਾਨ ਸਭਾ’ਚ ਮਤਾਂ ਪਾਸ ਕਰਕੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਹੀਦ ਐਲਾਨਣ ਦੀ ਗੱਲ ਆਖੀ ਹੈ, ਭਾਈ ਖਾਲਸਾ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ,ਭਾਜਪਾ ਦੇ ਰਾਗਵ ਚੱਡਾ, ਕਾਂਗਰਸ ਤੇ ਵਾਰਸ ਪੰਜਾਬ ਆਦਿ ਨੇ 15 ਅਕਤੂਬਰ ਦੇ ਬੰਦ ਦੇ ਸੱਦੇ ਨੂੰ ਹਮਾਇਤ ਕਰਦਿਆਂ ਲੋਕਾਂ ਨੂੰ ਸੰਯੋਗ ਦੇਣ ਦੀ ਅਪੀਲ ਕੀਤੀ ਹੈ ਅਤੇ ਸਰਕਾਰ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੇ ਗੈਰ ਜੁਮੇਵਰਾਨਾ ਬਿਆਨ ਦੀ ਨਿੰਦਾ ਕੀਤੀ ਜਿਸ ਵਿਚ ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਦੀ ਮੌਤ ਨੂੰ ਆਪਸੀ ਰੰਜਸ਼ ਦੱਸਿਆ, ਭਾਈ ਖਾਲਸਾ ਨੇ ਕਿਹਾ ਸਰਕਾਰ ਨੂੰ ਧਰਨਾ ਕਾਰੀਆਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਅਤੇ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਕਾਰਵਾਈ ਹੋਰ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਤਾਂ ਕਿ ਨਸ਼ਿਆਂ ਦੀ ਲਾਹਨਤ ਨਾਲ ਨਿੱਤ ਰੋਜ ਮਰ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ ਦੇ ਨਾਲ ਨਾਲ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਪੰਜਾਬ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਾਵੇ।

Leave a Reply

Your email address will not be published. Required fields are marked *